ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਮੁੱਖ ਮੰਤਰੀ ਭਗਵੰਤ ਮਾਨ ਹੋਏ ਅਪੋਲੋ ਹਸਪਤਾਲ ਵਿੱਚ ਦਾਖਿਲ?

ਕੀ ਮੁੱਖ ਮੰਤਰੀ ਭਗਵੰਤ ਮਾਨ ਹੋਏ ਅਪੋਲੋ ਹਸਪਤਾਲ ਵਿੱਚ ਦਾਖਿਲ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਫੋਟੋ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਗਵੰਤ ਮਾਨ ਹਸਪਤਾਲ ਤੇ ਬਿਸਤਰ ਤੇ ਅੱਖਾਂ ਬੰਦ ਕਰ ਲੇਟੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਡਰਿੱਪ ਵੀ ਲੱਗੀ ਨਜ਼ਰ ਆ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੈ ਅਤੇ ਉਹ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਿਲ ਹਨ। ਇਸ ਤੋਂ ਪਹਿਲਾਂ ਵੀ ਇਹ ਤਸਵੀਰ ਵਾਇਰਲ ਹੋ ਚੁੱਕੀ ਹੈ ਜਿਸ ਦਾ ਫੈਕਟ ਚੈਕ ਨਿਊਜ਼ਚੈਕਰ ਟੀਮ ਦੁਆਰਾ ਕੀਤਾ ਗਿਆ ਸੀ।

ਫੇਸਬੁੱਕ ਯੂਜ਼ਰ ‘Sandeep Nijjar’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਜੇਕਰ ਹਸਪਤਾਲ ਸਾਂਭ ਕੇ ਡਰਾਮੇ ਨਾ ਕੀਤੇ ਹੁੰਦੇ ਤੇ ਦਿੱਲੀ ਨਾ ਭੱਜਣਾ ਪੈਂਦਾ। ਮੁਹੱਲਾ ਕਲੀਨਿਕ ਦੀ ਬਜਾਏ ਹੌਸਪੀਟਲ upgrade ਕੀਤੇ ਹੁੰਦੇ ਦਿਲੀ ਨਾ ਜਾਣਾ ਪੈਂਦਾ।’

ਮੁੱਖ ਮੰਤਰੀ ਭਗਵੰਤ ਮਾਨ ਹੋਏ ਅਪੋਲੋ ਹਸਪਤਾਲ ਵਿੱਚ ਦਾਖਿਲ
Courtesy: Facebook/SandeepNijjar

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਹੋਏ ਅਪੋਲੋ ਹਸਪਤਾਲ ਵਿੱਚ ਦਾਖਿਲ
Courtesy: Facebook/SantoshRawat

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਗੂਗਲ ਤੇ ਰਿਵਰਸ ਇਮੇਜ ਸਰਚ ਕਰਨ ਤੂੰ ਬਾਅਦ ਸਾਨੂੰ ਇਹ ਤਸਵੀਰ ਇੰਡੀਆ ਟੂਡੇ ਦੀ ਖ਼ਬਰ ਵਿਚ ਮਿਲੀ। ਇਹ ਖ਼ਬਰ 1 ਅਗਸਤ 2018 ਨੂੰ ਪ੍ਰਕਾਸ਼ਿਤ ਹੋਈ ਸੀ। ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਭਗਵੰਤ ਮਾਨ ਕਿਡਨੀ ਦੇ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਬਾਅਦ ਦਿੱਲੀ ਦੇ ਇਕ ਹਸਪਤਾਲ ਵਿੱਚ ਭਰਤੀ ਹੋਏ ਹਨ।

ਉਸ ਸਮੇਂ ਛਪੀ ਆਜ ਤੱਕ ਦੀ ਖਬਰ ਵਿਚ ਦੱਸਿਆ ਗਿਆ ਹੈ ਕਿ ਮਾਨ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਹੋਏ ਸਨ। ਖ਼ਬਰ ਵਿੱਚ ਸੂਤਰਾਂ ਦੇ ਹਵਾਲੇ ਤੋਂ ਲਿਖਿਆ ਹੈ ਕਿ ਉਨ੍ਹਾਂ ਨੂੰ ਪਥਰੀ ਦੀ ਸ਼ਿਕਾਇਤ ਸੀ। ਇਸ ਦੌਰਾਨ ਮਾਨ ਨੂੰ ਹਸਪਤਾਲ ਵਿਚ ਕਈ ਦਿਨਾਂ ਦੇ ਲਈ ਭਰਤੀ ਹੋਣਾ ਪਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਪੰਜਾਬੀ ਮੀਡੀਆ ਅਦਾਰਾ ਪੀਟੀਸੀ ਨਿਊਜ਼ ਨੇ ਵੀ ਤਸਵੀਰ ਦਾ ਇਸਤੇਮਾਲ ਕਰਦੇ ਹੋਏ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਉਸ ਸਮੇਂ ਭਗਵੰਤ ਮਾਨ ਪੰਜਾਬ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਨ ਇਸ ਤਸਵੀਰ ਨੂੰ 1 ਅਗਸਤ 2018 ਨੂੰ ਕੁਝ ਪੱਤਰਕਾਰਾਂ ਨੇ ਵੀ ਸ਼ੇਅਰ ਕੀਤਾ ਸੀ।

ਹੁਣ ਅਸੀਂ ਇਹ ਸਰਚ ਕੀਤਾ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਅਪੋਲੋ ਹਸਪਤਾਲ ਵਿੱਚ ਦਾਖਿਲ ਹਨ? ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡਿਆ ਰਿਪੋਰਟ ਨਹੀਂ ਮਿਲੀ ਜਿਸ ਮੁਤਾਬਕ ਸਿਹਤ ਖਰਾਬ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਅਪੋਲੋ ਹਸਪਤਾਲ ਵਿੱਚ ਦਾਖਿਲ ਹੋਣ ਅਤੇ ਨਾ ਹੀ ਕੋਈ ਹਾਲੀਆ ਰਿਪੋਰਟ ਮਿਲੀ ਜਿਸ ਮੁਤਾਬਕ ਭਗਵੰਤ ਮਾਨ ਅਪੋਲੋ ਹਸਪਤਾਲ ਗਏ ਹੋਣ। ਗੌਰਤਲਬ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਪੋਲੋ ਹਸਪਤਾਲ ਵਿੱਚ ਦਾਖਿਲ ਹੁੰਦੇ ਤਾਂ ਇਸ ਨੂੰ ਲੈ ਕੇ ਕੋਈ ਨਾ ਕੋਈ ਖਬਰ ਜ਼ਰੂਰ ਪ੍ਰਕਾਸ਼ਿਤ ਹੁੰਦੀ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਭਗਵੰਤ ਮਾਨ ਦੇ ਅਧਿਕਾਰਿਕ ਸੋਸ਼ਲ ਮੀਡਿਆ ਹੈਂਡਲ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ 11 ਅਤੇ 12 ਫਰਵਰੀ ਨੂੰ ਅਪਲੋਡ ਪੋਸਟਾਂ ਮਿਲੀਆਂ। ਇਹਨਾਂ ਪੋਸਟਾਂ ਮੁਤਾਬਕ, 11 ਫਰਵਰੀ ਨੂੰ ਟਰੇਨਿੰਗ ਤੋਂ ਵਾਪਸ ਪਰਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਦਿੱਲੀ ਵਿਖੇ ਤਜ਼ਰਬਾ ਸਾਂਝਾ ਸੈਸ਼ਨ ਹੋਇਆ ਜਿਸ ਵਿੱਚ ਭਗਵੰਤ ਮਾਨ ਨੇ ਹਿੱਸਾ ਲਿਆ ਜਦਕਿ 12 ਫਰਵਰੀ ਨੂੰ ਭਗਵੰਤ ਮਾਨ ਨੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਰਕਾਰ-ਕਿਸਾਨ ਮਿਲਣੀ ‘ਤੇ ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਅਤੇ ਬਿਜਲੀ ਪਾਣੀ ਤੇ ਹੋਰ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਚਾਰ ਸਾਲ ਪੁਰਾਣੀ ਹੈ ਨਾ ਕਿ ਹਾਲੀਆ। ਪੁਰਾਣੀ ਤਸਵੀਰ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।

Result: False

Our Sources

Reports of India Today and AajTak, published on August 1, 2018
Report of PTC News, published on August 1, 2018
Tweet of Journalist Man Aman Singh Chhina, posted on August 1, 2018


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular