ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਦਾ ਨਾਮ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਹੈ।
ਸੋਸ਼ਲ ਮੀਡੀਆ ਤੇ ਫੇਸਬੁੱਕ ਯੂਜ਼ਰ ਯਸਮਾਨ ਸਿੰਘ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਆਮ ਆਦਮੀ ਪਾਰਟੀ ਨੇ ਕੀਤਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਦੌਰਾਨ ਵਧ ਚੁੱਕਿਆ ਹੈ ਅਤੇ ਹਰ ਪਾਰਟੀ ਦੁਆਰਾ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੁਆਰਾ ਲੋਕਾਂ ਨੂੰ ਲੁਭਾਉਣ ਦੇ ਲਈ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ।
ਇਸ ਸਭ ਦੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਵਧ ਗਏ ਹਨ ਅਤੇ ਉਹ ਕੁਝ ਦਿਨਾਂ ਬਾਅਦ ਪੰਜਾਬ ਵਿੱਚ ਨਵੀਂ ਗਰੰਟੀਆਂ ਦਾ ਐਲਾਨ ਕਰ ਰਹੇ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਹਫ਼ਤੇ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦਾ ਨਾ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਿਆ ਗਿਆ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਜਾਂਚ ਦੇ ਲਈ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਗੌਰਤਲਬ ਹੈ ਕਿ ਜੇਕਰ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੁੰਦਾ ਤਾਂ ਇਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ।
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਆਮ ਆਦਮੀ ਪਾਰਟੀ ਦੇ ਅਧਿਕਾਰਿਕ ਸੋਸ਼ਲ ਮੀਡੀਆ ਅਕਾਉਂਟ ਨੂੰ ਖੰਗਾਲਿਆ ਪਰ ਉੱਥੇ ਵੀ ਸਾਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ।

ਹੁਣ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇੰਟਲੈਕਚੁਅਲ ਵਿੰਗ ਦੇ ਸਟੇਟ ਪ੍ਰਧਾਨ ਜਗਤਾਰ ਸਿੰਘ ਸੰਘੇੜਾ ਦੇ ਨਾਲ ਗੱਲਬਾਤ ਕੀਤੀ। ਜਗਤਾਰ ਸਿੰਘ ਸੰਘੇੜਾ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਤਾਂ ਮੀਡੀਆ ਨੂੰ ਸੱਦਾ ਦੇਵੇਗੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਕਿਸੀ ਨਾਮ ਦਾ ਐਲਾਨ ਨਹੀਂ ਕੀਤਾ ਹੈ।
Result: False
Our Sources
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ