ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਬੈਠਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਵਾਈ।
ਇੰਸਟਾਗ੍ਰਾਮ ਪੇਜ ‘ਪੀਯੂ ਆਫੀਸ਼ੀਅਲ’ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ। ਕਦੀ ਵੀ ਪਟਾਕਾ ਪੈ ਸਕਦਾ ਹੈ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਵੱਖ ਵੱਖ ਪਾਰਟੀਆਂ ਅਤੇ ਉਮੀਦਵਾਰਾਂ ਦੇ ਵੱਲੋਂ ਸਿਆਸੀ ਹਲਚਲ ਤੇਜ਼ ਕਰ ਦਿੱਤੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਿੱਥੇ ਪੰਜਾਬ ਦੇ ਵੱਖ ਵੱਖ ਹਲਕਿਆਂ ਦੇ ਦਿਨਾਂ ਦੌਰੇ ਉਤੇ ਨਿਕਲੇ ਹਨ ਉੱਥੇ ਹੀ ਪੰਜਾਬ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਥਾਪ ਕੇ ਸੱਤਾ ਵਿੱਚ ਮੁੜ ਵਾਪਿਸ ਆਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਮੀਡੀਆ ਰਿਪੋਰਟਾਂ ਦੇ ਮੁਤਾਬਕ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ ਜਿਸ ਦਾ ਮੁੱਖ ਕਾਰਨ ਆਮ ਆਦਮੀ ਪਾਰਟੀ ਦੁਆਰਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਨਾ ਐਲਾਨਣਾ ਹੈ। ਇਹ ਵੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਗਵੰਤ ਮਾਨ ਕਦੇ ਵੀ ਆਮ ਆਦਮੀ ਪਾਰਟੀ ਛੱਡ ਸਕਦੇ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਵਾਈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਵਾਇਰਲ ਤਸਵੀਰ ਨੂੰ ਗੌਰ ਨਾਲ ਦੇਖਿਆ ਤੇ ਅਸੀਂ ਪਾਇਆ ਕਿ ਵਾਇਰਲ ਤਸਵੀਰ ਵਿੱਚ ਕਿਸੇ ਵੀ ਲੀਡਰ ਨੇ ਮਾਸਕ ਨਹੀਂ ਪਹਿਨਿਆ ਹੋਇਆ ਸੀ ਜਿਸ ਤੇ ਸਾਨੂੰ ਸ਼ੱਕ ਹੋਇਆ ਕਿ ਵਾਇਰਲ ਹੋਈ ਤਸਵੀਰ ਪੁਰਾਣੀ ਜਾਂ ਐਡੀਡ ਹੈ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਇਆ ਸੀ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ ਸਰਦ ਦੌਰਾਨ ਸਾਨੂੰ ਵਾਇਰਲ ਤਸਵੀਰ ਨਾਲ ਮੇਲ ਖਾਂਦੀ ਇਕ ਤਸਵੀਰ ਬਾਬੂਸ਼ਾਹੀ ਦੁਆਰਾ ਜੁਲਾਈ 3, 2018 ਨੂੰ ਇਕ ਆਰਟੀਕਲ ਵਿੱਚ ਪ੍ਰਕਾਸ਼ਿਤ ਮਿਲੀ। ਰਿਪੋਰਟ ਦੇ ਮੁਤਾਬਕ ਆਮ ਆਦਮੀ ਪਾਰਟੀ ਦਾ ਇੱਕ ਵਫਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਸ਼ੇ ਦੇ ਮੁੱਦੇ ਤੇ ਮੁਲਾਕਾਤ ਕਰਨ ਦੇ ਲਈ ਪਹੁੰਚਿਆ।

ਅੱਗੇ ਵੱਧਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਿਆ ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੁਆਰਾ ਜੁਲਾਈ 3, 2018 ਨੂੰ ਅਪਲੋਡ ਮਿਲੀ।ਰਵੀਨ ਠੁਕਰਾਲ ਦੁਆਰਾ ਅਪਲੋਡ ਕੀਤੀ ਗਈ ਇਨ੍ਹਾਂ ਤਸਵੀਰਾਂ ਦੇ ਮੁਤਾਬਕ ਵੀ ਆਮ ਆਦਮੀ ਪਾਰਟੀ ਦਾ ਇੱਕ ਵਫਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਸ਼ੇ ਦੇ ਮੁੱਦੇ ਤੇ ਮੁਲਾਕਾਤ ਕਰਨ ਲਈ ਪਹੁੰਚਿਆ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਕਰੀਬਨ 3 ਸਾਲ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁਨ ਜਾਣਕਾਰੀ ਦੇ ਨਾਲ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/MediaAdvisor2PunjabCM/posts/242066676383349
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044