Claim
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਵਿਧਾਨਸਭਾ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋ ਪਏ।

Fact
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਯੂ ਟਿਊਬ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤੀ। ਸਰਚ ਦੇ ਦੌਰਾਨ ਸਾਨੂੰ ਹੁਬੂਹੁ ਵੀਡੀਓ ਲਾਈਵ ਹਿੰਦੁਸਤਾਨ ਦੁਆਰਾ 30 ਜੁਲਾਈ 2024 ਨੂੰ ਅਪਲੋਡ ਮਿਲੀ ਜਿਸ ਦਾ ਸਿਰਲੇਖ ਸੀ,”ਅਰਵਿੰਦ ਕੇਜਰੀਵਾਲ ਨੂੰ ਯਾਦ ਕਰਕੇ ਭਾਵੁਕ ਹੋਏ ਸੀਐਮ ਮਾਨ।”
ਵਾਇਰਲ ਵੀਡੀਓ 2 ਮਿੰਟ 2 ਸੈਕਿੰਡ ਤੋਂ ਸੁਣੀ ਜਾ ਸਕਦੀ ਹੈ। ਵੀਡੀਓ ਰਿਪੋਰਟ ਮੁਤਾਬਕ ਭਗਵੰਤ ਮਾਨ ਦਿੱਲੀ ਦੇ ਜੰਤਰ-ਮੰਤਰ ਵਿਖੇ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੁਆਰਾ ਕੇਜਰੀਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਰਖੇ ਗਏ ਵਿਰੋਧ ਪ੍ਰਦਰਸ਼ਨ ਵਿੱਚ ਬੋਲ ਰਹੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਟੇਜ ਤੇ ਬੋਲਦਿਆਂ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਤਾਰੀਫ ਕਰਦਿਆਂ ਭਾਜਪਾ ਸਰਕਾਰ ਤੇ ਨਿਸ਼ਾਨੇ ਸਾਧੇ ਅਤੇ ਉਸ ਸਮੇਂ ਤਿਹਾੜ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਸੀ।
ਇਹ ਵੀਡੀਓ ਸਾਨੂੰ ਆਮ ਆਦਮੀ ਪਾਰਟੀ ਦੇ ਅਧਿਕਾਰਿਕ ਯੂ ਟਿਊਬ ਅਕਾਊਂਟ ਦੁਆਰਾ ਵੀ 30 ਜੁਲਾਈ 2024 ਨੂੰ ਅਪਲੋਡ ਮਿਲਿਆ।
ਵਾਇਰਲ ਵੀਡੀਓ ਦਾ ਹਿਸਾ 9 ਮਿੰਟ 25 ਸੈਕਿੰਡ ਤੇ ਸੁਣਿਆ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਦੇ ਬਾਰੇ ਵਿੱਚ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਟੇਜ ਤੇ ਭਾਵੁਕ ਹੋ ਗਏ ਸਨ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਨੂੰ ਦਿੱਲੀ ਵਿਧਾਨਸਭਾ ਚੋਣਾਂ ਨਾਲ ਜੋੜਦਿਆਂ ਫਰਜ਼ੀ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ।
Sources
Video uploaded by Live Hindustan, Dated July 30, 2024
Video uploaded by Aam Aadmi Party, Dated July 30, 2024