ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਦੇ ਸੰਭਾਵੀ ਉਮੀਦਵਾਰ ਭਗਵੰਤ ਮਾਨ ਨੂੰ ਲੈ ਕੇ ਪੋਸਟ ਵਾਇਰਲ ਹੋ ਰਹੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਮੁਤਾਬਕ ਭਗਵੰਤ ਮਾਨ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਰਿਹਾਈ ਤੇ ਡੇਰਾ ਪ੍ਰੇਮੀਆਂ ਨੂੰ ਵਧਾਈ ਦਿੱਤੀ।
ਫੇਸਬੁੱਕ ਯੂਜ਼ਰ ਕੁਲਬੀਰ ਸਿੰਘ ਖਾਲਸਾ ਨੇ ਵਾਇਰਲ ਹੋ ਰਹੀ ਪਹਿਲੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਦਲਾਅ ਤਾਂ ਸੱਚਮੁੱਚ ਬਹੁਤ ਆ ਜਾਣਾ ਜੇ ਪੰਜਾਬੀਆਂ ਨੇ ਇਹ ਦਿੱਲੀ ਮਹਿਕਮਾ ਸਿਰ ਤੇ ਬਿਠਾ ਲਿਆ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਪੋਸਟਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਪੋਸਟ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਦੇ ਨਾਲ ਸਰਚ ਕੀਤਾ ਪਰ ਆਪਣੀ ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ ਅਤੇ ਨਾ ਹੀ ਇਸ ਤਰ੍ਹਾਂ ਦਾ ਕੋਈ ਬਿਆਨ ਸਾਨੂੰ ਮਿਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਭਗਵੰਤ ਮਾਨ ਦੇ ਅਧਿਕਾਰਿਕ ਫੇਸਬੁੱਕ ਅਤੇ ਟਵਿੱਟਰ ਅਕਾਊਂਟ ਨੂੰ ਵੀ ਖੰਗਾਲਿਆ ਪਰ ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਪੋਸਟ ਨਹੀਂ ਮਿਲੀ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਅਹਬਾਬ ਗਰੇਵਾਲ ਦੇ ਨਾਲ ਗੱਲ ਕੀਤੀ। ਅਹਬਾਬ ਗਰੇਵਾਲ ਨੇ ਦੱਸਿਆ ਕਿ ਵਾਇਰਲ ਹੋ ਰਹੀ ਪੋਸਟ ਦੀ ਕਲਿਪਿੰਗ ਫਰਜ਼ੀ ਹੈ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਵਾਇਰਲ ਕਰ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ ਦਲਜੀਤ ਸਿੰਘ ਚੀਮਾ ਨੂੰ ਲੈ ਕੇ ਵੀ ਇਸ ਤਰ੍ਹਾਂ ਦੀ ਪੋਸਟ ਵਾਇਰਲ ਹੋ ਚੁੱਕੀ ਹੈ ਜਿਸ ਦਾ ਫੈਕਟ ਚੈਕ ਇੱਥੇ ਕਲਿੱਕ ਕਰਕੇ ਭਰਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ।
Result: Manipulated
Our Sources
Twitter/BhagwantMann: https://twitter.com/BhagwantMann
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ