ਸੋਸ਼ਲ ਮੀਡਿਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਂਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਸਭ ਦੇ ਲਈ ਸਤਿਕਾਰਯੋਗ ਹੈ।
ਫੇਸਬੁੱਕ ਯੂਜ਼ਰ ਮਨਦੀਪ ਕੌਰ ਗਰੇਵਾਲ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਜੇਕਰ ਝੰਡਾ ਸ਼ਰਾਬੀ ਕਿਸੇ ਨੇ ਡੇਰਾ ਸਿਰਸਾ ਦੇ ਖਿਲਾਫ ਬੋਲਦਾ ਸੁਣਿਆ ਹੈ ਤਾਂ ਜ਼ਰੂਰ ਦੱਸਿਓ ਇੱਕਾ ਦੁੱਕਾ ਨੂੰ ਛੱਡ ਕੇ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸਤੌਰ ਤੋਂ ਵਟਸਐਪ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਜੁਲਾਈ ਦੇ ਵਿੱਚ ਵੀ ਇਹ ਪੋਸਟ ਸੋਸ਼ਲ ਮੀਡਿਆ ਤੇ ਵਾਇਰਲ ਹੋ ਚੁੱਕੀ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਂਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਸਭ ਲਈ ਸਤਿਕਾਰਯੋਗ ਹੈ। ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਨੂੰ ਲੈ ਕੇ ਕਈ ਫਰਜ਼ੀ ਖਬਰਾਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਚੁੱਕਿਆਂ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਸੀਂ ਵਾਇਰਲ ਹੋ ਰਹੀ ਪੋਸਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਕੁਝ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ।

ਇਸ ਦੇ ਨਾਲ ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੀ ਪੋਸਟ ਵਿੱਚ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਬਿਆਨਾਂ ਨੂੰ ਵੀ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਨੀਲ ਗਰਗ ਨੂੰ ਸੰਪਰਕ ਕੀਤਾ। ਨੀਲ ਗਰਗ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਜਿਸਨੂੰ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ । ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Result: Fabricated News
Our Sources
Photoshopped Image: https://drive.google.com/file/d/1vT5-oQHnyJaaNs3yIQhSlA7PFHHkrNbt/view?usp=sharing
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ