ਮੰਗਲਵਾਰ, ਜੂਨ 25, 2024
ਮੰਗਲਵਾਰ, ਜੂਨ 25, 2024

HomeFact Checkਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜਕੇ ਕਿਸੀ ਹੋਰ ਹਾਦਸੇ ਦੀ ਵੀਡੀਓ ਨੂੰ...

ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜਕੇ ਕਿਸੀ ਹੋਰ ਹਾਦਸੇ ਦੀ ਵੀਡੀਓ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਭਗਵੰਤ ਮਾਨ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ।

Fact
ਇਹ ਸੱਚ ਨਹੀਂ ਹੈ। ਵਾਇਰਲ ਹੋ ਰਿਹਾ ਵੀਡੀਓ ਕਿਸੀ ਹੋਰ ਹਾਦਸੇ ਦਾ ਅਤੇ ਪੁਰਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਹੀ ਸਲਾਮਤ ਹਨ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਕਾਰ ਐਕਸੀਡੈਂਟ ਦੇ ਦ੍ਰਿਸ਼ ਨੂੰ ਵੇਖਿਆ ਜਾ ਸਕਦਾ ਹੈ। ਗੌਰ ਕਰਨ ਵਾਲੀ ਗੱਲ ਹੈ ਕਿ ਵੀਡੀਓ ਉੱਤੇ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਲੱਗੀ ਹੋਈ ਹੈ ਅਤੇ ਉਸਦੇ ਉੱਤੇ RIP ਲਿਖਿਆ ਹੋਇਆ ਹੈ। ਪੋਸਟ ਨਾਲ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ।

ਫੇਸਬੁੱਕ ਯੂਜ਼ਰ Sukhdeep Deep ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਜਿਸਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜਕੇ ਕਿਸੀ ਹੋਰ ਹਾਦਸੇ ਦੀ ਵੀਡੀਓ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਵਾਇਰਲ

ਅਸੀਂ ਪਾਇਆ ਕਿ ਸ਼ੇਅਰ ਚੈਟ ਤੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਕੀਵਰਡ ਸਰਚ ਜਰੀਏ ਇਹ ਲੱਭਣਾ ਸ਼ੁਰੂ ਕੀਤਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਨੂੰ ਲੈ ਕੇ ਇਹ ਖਬਰ ਸੱਚ ਹੈ ਜਾਂ ਨਹੀਂ। ਦੱਸ ਦਈਏ ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਕੋਈ ਵੀ ਖਬਰ ਨਹੀਂ ਮਿਲੀ। ਜੇਕਰ ਅਜਿਹਾ ਕੋਈ ਹਾਦਸਾ ਹੋਇਆ ਹੁੰਦਾ ਤਾਂ ਹੁਣ ਤਕ ਉਸਨੇ ਸੁਰਖੀ ਦਾ ਰੂਪ ਧਾਰ ਲੈਣਾ ਸੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਜੇਕਰ ਭਗਵੰਤ ਮਾਨ ਦੇ ਟਵਿੱਟਰ ਹੈਂਡਲ ਨੂੰ ਵੇਖਿਆ ਜਾਵੇ ਤਾਂ ਹੈਂਡਲ ਐਕਟਿਵ ਹੈ ਅਤੇ ਮਾਨ ਨੇ ਪਿਛਲੇ ਦਿਨਾਂ ਕਈ ਕਾਨਫਰੰਸ ਕੀਤੀਆਂ ਹਨ।

ਹੁਣ ਅਸੀਂ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਇਹ ਵੀਡੀਓ Youtube ‘ਤੇ 29 ਨਵੰਬਰ 2022 ਦਾ Nikhil Rana ਨਾਂਅ ਦੇ ਅਕਾਊਂਟ ਤੋਂ ਸਾਂਝਾ ਕੀਤਾ ਮਿਲਿਆ। ਅਕਾਊਂਟ ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ, “नया SCORPIO-N और CLASSIC का पोल खुल गया ? MAJOR ACCIDENT OF SCORPIO CLASSIC POST DELIVERY CRASH”। ਵੀਡੀਓ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਨਾਲ ਹੁਬੂਹੁ ਮੇਲ ਖਾਂਦੇ ਦ੍ਰਿਸ਼ ਨੂੰ ਦੇਖਿਆ ਜਾ ਸਕਦਾ ਹੈ।

ਦੱਸ ਦਈਏ ਕਿ ਅਸੀਂ ਇਸ ਐਕਸੀਡੈਂਟ ਦੀ ਵਜ੍ਹਾ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦੇ ਹਾਂ ਪਰ ਸਪਸ਼ਟ ਹੈ ਕਿ ਵੀਡੀਓ ਪੁਰਾਣਾ ਹੈ ਅਤੇ ਭਗਵੰਤ ਮਾਨ ਨਾਲ ਅਜਿਹਾ ਕੋਈ ਹਾਦਸਾ ਨਹੀਂ ਹੋਇਆ ਹੈ।

Conclusion

ਇਹ ਸੱਚ ਨਹੀਂ ਹੈ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਕਿਸੀ ਹੋਰ ਹਾਦਸੇ ਦਾ ਅਤੇ ਪੁਰਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਹੀ ਸਲਾਮਤ ਹਨ।

Result: False

Our Sources

Twitter account of Bhagwant Mann
Video uploaded by Nikhil Rana on November 29, 2022
Self Analysis

ਕਿਸੀ ਸ਼ੱਕੀ ਖ਼ਬਰ ਦੀ ੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular