ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕਹਿੰਦੇ ਹਨ,’ਅਸੀਂ ਜੋ ਕਹਿੰਦੇ ਹਾਂ ਉਹ ਕਰ ਦਿੰਦੇ ਹਾਂ ਜੋ ਨਹੀਂ ਕਰ ਸਕਦੇ ਹੋ ਵੀ ਕਹਿ ਦਿੰਦੇ ਹਾਂ।’ ਇਸ ਵੀਡੀਓ ਨੂੰ ਸ਼ੇਅਰ ਕਰ ਭਗਵੰਤ ਮਾਨ ਤੇ ਤੰਜ ਕੱਸਿਆ ਜਾ ਰਿਹਾ ਹੈ।
ਫੇਸਬੁੱਕ ਪੇਜ ‘Neta Di Rail’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਾਡੀ ਨਾ ਮੰਨੋ ਭਗਵੰਤ ਮਾਨ ਦੇ ਮੂੰਹ ਤੋਂ ਹੀ ਸੁਣ ਲਓ ਅਖੇ ਅਸੀਂ ਤਾਂ ਉਹ ਵੀ ਕਹਿ ਦਿੰਦੇ ਹਾਂ ਜੋ ਨਹੀਂ ਕਰ ਸਕਦੇ।’
ਅਸੀਂ ਪਾਇਆ ਕਿ ਸ਼ੋਸਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਹਰਿਆਣਾ ਬੀਜੇਪੀ ਦੇ ਸਾਬਕਾ ਆਈਟੀ ਸੈਲ ਦੇ ਪ੍ਰਧਾਨ ਅਰੁਣ ਯਾਦਵ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਪਾਇਆ ਕਿ ਇਹ ਵੀਡੀਓ ਹਾਲੀਆ ਅਤੇ ਕਿਸੀ ਪ੍ਰੋਗ੍ਰਾਮ ਦੀ ਹੈ ਜਿਸ ਤੋਂ ਬਾਅਦ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਿਕ ਫੇਸਬੁੱਕ ਪੇਜ ਦਾ ਰੁਖ ਕੀਤਾ।
ਆਮ ਆਦਮੀ ਪਾਰਟੀ ਪੰਜਾਬ ਦੇ ਫੇਸਬੁੱਕ ਪੇਜ ਤੇ ਅਸੀਂ 7 ਸਤੰਬਰ ਦੀ ਪੋਸਟਾਂ ਨੂੰ ਖੰਗਾਲਣਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੁਆਰਾ ਪ੍ਰਸਾਰਿਤ ਲਾਈਵ ਵੀਡੀਓ ਮਿਲੀ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰ ਰਹੇ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਸੁਣਿਆ। ਇਸ ਵੀਡੀਓ ਦੇ ਵਿੱਚ ਵਾਇਰਲ ਵੀਡੀਓ ਦੇ ਅੰਸ਼ ਨੂੰ 18 ਮਿੰਟ 16 ਸੈਕਿੰਡ ਤੋਂ ਲੈ ਕੇ 18 ਮਿੰਟ 24 ਸੈਕਿੰਡ ਤਕ ਸੁਣਿਆ ਜਾ ਸਕਦਾ ਹੈ। ਅਸਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ,’ਅਸੀਂ ਤਾਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ ਜੋ ਨਹੀਂ ਕਰ ਸਕਦੇ ਉਹ ਵੀ ਕਹਿ ਦਿੰਦੇ ਹਾਂ ਕਿ ਇਹ ਸਾਡੇ ਦੁਆਰਾ ਨਹੀਂ ਕੀਤਾ ਜਾ ਸਕਦਾ।’ ਇਸ ਤੋਂ ਸਪੱਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਦੇ ਵਿਚ ਬਾਕੀ ਹਿੱਸੇ ਨੂੰ ਕੱਟ ਦਿੱਤਾ ਗਿਆ ਹੈ।
ਇਸ ਵੀਡੀਓ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਅਧਿਕਾਰਿਕ ਯੂ ਟਿਊਬ ਹੈਂਡਲ ਤੇ ਵੀ ਅਪਲੋਡ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਰਿਆਣਾ ਫੇਰੀ ਨੂੰ ਕਈ ਮੀਡੀਆ ਸੰਸਥਾਨਾਂ ਨੇ ਰਿਪੋਰਟ ਵੀ ਕੀਤਾ ਸੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਨੂੰ ਐਡੀਟ ਕਰ ਕੱਟ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ,’ਅਸੀਂ ਤਾਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ ਜੋ ਨਹੀਂ ਕਰ ਸਕਦੇ ਉਹ ਵੀ ਕਹਿ ਦਿੰਦੇ ਹਾਂ ਕਿ ਇਹ ਸਾਡੇ ਦੁਆਰਾ ਨਹੀਂ ਕੀਤਾ ਜਾ ਸਕਦਾ।’
Result: Missing Context
Our Sources
Facebook Post published by Aam Aadmi Party Punjab on September 7,2022
Video uploaded by Aam Aadmi Party Punjab on September 7,2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ