ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact Checkਕੀ ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ...

ਕੀ ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਵਿਅਕਤੀ ਪੈਰੀਂ ਹੱਥ ਲਾਉਂਦਾ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ।

ਫੇਸਬੁੱਕ ਪੇਜ ‘ਪੰਜਾਬੀ ਧਮਾਕਾ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਹੁੰਦਾ ਜਥੇਦਾਰ ਸਾਬ ਦਾ ਰੁਤਬਾ ਤੇ ਸਤਿਕਾਰ ਰਾਜ ਦਾ ਮੁੱਖ ਮੰਤਰੀ ਜਥੇਦਾਰ ਸਾਬ ਦੇ ਪੈਰੀਂ ਹੱਥ ਲਾ ਕੇ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਦਰਸਾਉਂਦਾ ਇਹ ਵੀ ਸ਼ੇਅਰ ਕਰ ਦਿਆ ਕਰੋ ਜੀ’

ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ
Courtesy: Facebook/PunjabiDhamaka

ਅਸੀਂ ਪਾਇਆ ਕਿ ਇਸ ਤਸਵੀਰ ਨੂੰ ਕਈ ਫੇਸਬੁੱਕ ਪੇਜਾਂ ਅਤੇ ਸੋਸ਼ਲ ਮੀਡੀਆ ਯੂਜ਼ਰ ਦੁਆਰਾ ਸ਼ੇਅਰ ਕੀਤਾ ਗਿਆ ਹੈ।

ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ
Courtesy: Facebook/AjmerSinghButa

Crowd tangle ਦੇ ਡਾਟਾ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਇਸ ਤਸਵੀਰ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਸਰਚ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ ਜਾਂ ਨਹੀਂ।

ਇਸ ਦੌਰਾਨ ਸਾਨੂੰ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ। ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਮੁਲਾਕਾਤ ਦੀ ਸਾਨੂੰ ਕੋਈ ਤਸਵੀਰਾਂ ਨਹੀਂ ਮਿਲੀਆਂ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? 

ਆਪਣੀ ਪੜਤਾਲ ਨੂੰ ਅੱਗੇ ਵਧਾਉਂਦਿਆਂ ਅਸੀਂ ਵਾਇਰਲ ਤਸਵੀਰ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਵਿਅਕਤੀ ਨੇ ਗਰਮ ਲੋਈ ਲਪੇਟੀ ਹੋਈ ਹੈ। ਅੱਗੇ ਵਧਦਿਆਂ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਲੱਭਣਾ ਸ਼ੁਰੂ ਕੀਤਾ।

ਵਾਇਰਲ ਤਸਵੀਰ ਸਾਨੂੰ ਪਿਛਲੇ ਸਾਲ ਕਈ ਯੂਜ਼ਰਾਂ ਦੇ ਦੁਆਰਾ ਅਪਲੋਡ ਮਿਲੀ। ਫੇਸਬੁੱਕ ਯੂਜ਼ਰ Raman Buttar ਨੇ 6 ਦਿਸੰਬਰ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ‘ਅਕਾਲ ਤਖਤ ਸਾਹਿਬ ਦੇ ਜਥੇਦਾਰ ਹਮੇਸ਼ਾ ਸਿੱਖਾਂ ਲਈ ਸਰਵੋਤਮ, ਸਤਿਕਾਰਤ ਸਖਸ਼ੀਅਤ ਰਹੇ ਨੇ , ਭਾਂਵੇ ਸਿਆਸੀ ਪ੍ਰਭਾਵ ਹੇਠ ਹਮੇਸ਼ਾ ਕੰਮ ਕਰਨਾ ਪਿਆ ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਡੱਪਣ ਹੈ ਕਿ ਪੈਰੀਂ ਹੱਥ ਲਾ ਕੇ ਸਤਿਕਾਰ ਦਿੱਤਾ । ਪਤਾ ਨੀ ਅਕਾਲੀ ਦਲ ਦੇ ਪ੍ਰਧਾਨ ਸਾਹਿਬ ਦੀ ਅਕਲ ਦੀ ਕੁੰਜੀ ਕਿੱਥੇ ਗੁਆਚੀ ਪਈ ਹੈ।’

Courtesy: Facebook/RamanButtar

ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਫੇਸਬੁੱਕ ਪੇਜ ਗੁਰਮੀਤ ਸਿੰਘ ਸਕੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਪੇਜ ਤੇ ਵੀ ਅਪਲੋਡ ਮਿਲੀ।

ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ
Courtesy: Facebook/GurmitSingh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਇਸ ਮੁਲਾਕਾਤ ਨੂੰ ਲੈ ਕੇ ਖਬਰਾਂ ਇਥੇ ਅਤੇ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੈਰੀਂ ਹੱਥ ਲਗਾ ਰਹੇ ਹਨ
Courtesy: Punjab News Express

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਵਿੱਚ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਚਰਨਜੀਤ ਚੰਨੀ ਦੀ ਤਸਵੀਰ ਨੂੰ ਭਗਵੰਤ ਮਾਨ ਦਾ ਦੱਸਕੇ ਗੁੰਮਰਾਹਕੁਨ ਜਾਣਕਾਰੀ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result: False

Our Sources

Facebook post uploaded by Raman Buttar on December 9 , 2021
Facebook post uploaded by Gurmit Singh on December 9 , 2021

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular