Fact Check
ਕੀ Bhagwant Mann ਨੇ ਅਰਵਿੰਦ ਕੇਜਰੀਵਾਲ ਤੇ ਸਾਧਿਆ ਨਿਸ਼ਾਨਾ?
ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ (Bhagwant Mann) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਨੂੰ ਕਿਸੀ ‘ਤੇ ਤੰਜ ਕੱਸਦੇ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਹੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤੰਜ ਕੱਸਿਆ।
ਵਾਇਰਲ ਹੋ ਰਹੀ ਵੀਡੀਓ ਵਿਚ ਭਗਵੰਤ ਮਾਨ ਬੋਲਦੇ ਹਨ, ‘ਕਰਦੇ ਕੀ ਫਿਰਦੇ ਹਨ। ਰਾਹ ‘ਚ ਜਾਂਦੀ ਡੋਲੀ ਦੀ ਕਾਰ ਰੋਕ ਲਈ, 100 ਰੁਪਏ ਸ਼ਗਨ ਦੇ ਦਿੱਤਾ, ਕਿਸੇ ਗਿਆਨੀ ਦੇ ਢਾਬੇ ‘ਤੇ ਚਾਹ ਪੀ ਲਈ, ਕਿਸੇ ਦੇ ਘਰ ਤਾਰਾਂ ਢਿੱਲੀਆਂ ਵੇਖ ਕੇ ਪਲਾਸ ਨਾਲ ਤਾਰਾਂ ਕੱਸ ਦਿੱਤੀਆਂ, ਕੀ ਇਹ ਮੁੱਖ ਮੰਤਰੀ ਦਾ ਕੰਮ ਹੁੰਦਾ ਹੈ, ਸਕੀਮਾਂ ਬਣਾ ‘ਤੇ ਲੋਕਾਂ ਨੂੰ ਰਾਹਤ ਦੇ’

ਨਿਊਜਚੇਕਰ ਆਪਣੀ ਪੜਤਾਲ ਵਿਚ ਪਾਇਆ ਕਿ ਇਸ ਵੀਡੀਓ ਵਿਚ ਉਹ ਅਰਵਿੰਦ ਕੇਜਰੀਵਾਲ ‘ਤੇ ਨਹੀਂ ਬਲਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਤੰਜ ਕੱਸ ਰਹੇ ਹਨ। ਅਸਲ ਭਾਸ਼ਣ ਦੇ ਛੋਟੇ ਕਲਿਪ ਨੂੰ ਕੱਟ ਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸੰਬੰਧਿਤ ਫੇਸਬੁੱਕ ਪੇਜ ‘We Support Sukhbir Singh Badal’ ਨੇ ਵਾਇਰਲ ਕਲਿਪ ਨੂੰ ਸ਼ੇਅਰ ਕਰਦਿਆਂ ਲਿਖਿਆ, “ਝੰਡਾ ਵੀ ਗੁੱਸਾ ਕੱਢ ਈ ਗਿਆ ਮੁੱਖ ਮੰਤਰੀ ਦੇ ਅਹੁਦੇ ਵਾਲਾ।” ਇਸ ਵੀਡੀਓ ਨੂੰ ਹੁਣ ਤਕ 32,000 ਤੋਂ ਵੱਧ ਲੋਕ ਦੇਖ ਚੁੱਕੇ ਹਨ ਜਦਕਿ 500 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰਾਂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਉਹਨਾਂ ਦੇ ਸੋਸ਼ਲ ਮੀਡਿਆ ਅਕਾਊਂਟ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਉਹਨਾਂ ਦੇ ਫੇਸਬੁੱਕ ਪੇਜ ਤੇ ਮਿਲੀ। ਇਸ ਵੀਡੀਓ ਨੂੰ ਭਗਵੰਤ ਮਾਨ ਨੇ ਆਪਣੇ ਪੇਜ ‘ਤੇ 30 ਅਕਤੂਬਰ 2021 ਨੂੰ ਸ਼ੇਅਰ ਕੀਤਾ ਸੀ। ਇਹ ਵੀਡੀਓ ਆਮ ਆਦਮੀ ਪਾਰਟੀ ਦੁਆਰਾ ਮਾਨਸਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੀ ਹੈ ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਿਰਕਤ ਕੀਤੀ ਸੀ।
ਅਸੀਂ ਭਗਵੰਤ ਮਾਨ ਦੇ ਪੇਜ਼ ਤੇ ਅਪਲੋਡ ਵੀਡੀਓ ਨੂੰ ਸੁਣਿਆ। ਅਸੀਂ ਪਾਇਆ ਕਿ ਭਗਵੰਤ ਮਾਨ ਆਪਣੀ ਸਪੀਚ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤੰਜ ਕਸ ਰਹੇ ਹਨ। ਸੋਸ਼ਲ ਮੀਡਿਆ ਤੇ ਵਾਇਰਲ ਹ ਰਹੀ ਵੀਡੀਓ ਦੇ ਭਾਗ ਨੂੰ 5 ਮਿੰਟ 50 ਸਕਿੰਟ ਤੋਂ ਲੈ ਕੇ 6 ਮਿੰਟ 12 ਸਕਿੰਟ ਵਿਚਕਾਰ ਸੁਣਿਆ ਜਾ ਸਕਦਾ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਦੀ ਸਪੀਚ ਨੂੰ ਕੱਟਕੇ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੰਜਾਬੀ ਵੈਬ ਚੈਨਲ ਲੁਧਿਆਣਾ ਟਾਈਮਜ਼ ਸਮੇਤ ਕਈ ਹੋਰਨਾਂ ਮੀਡਿਆ ਸੰਸਥਾਨਾਂ ਨੇ ਵੀ ਇਸ ਵੀਡੀਓ ਨੂੰ ਪ੍ਰਕਾਸ਼ਿਤ ਕੀਤਾ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਤੰਜ ਕਸ ਰਹੇ ਸਨ। ਭਗਵੰਤ ਮਾਨ ਦੀ ਸਪੀਚ ਨੂੰ ਕੱਟਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Result: Misplaced Context
Sources
Bhagwant Mann: https://www.facebook.com/BhagwantMann1/videos/219451680256629/
Ludhiana Times: https://www.facebook.com/ldhtimes/videos/643094506689013/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ