ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਵਿਚ ਉਨ੍ਹਾਂ ਨੂੰ ਮੀਟ ਅਤੇ ਸ਼ਰਾਬ ਦਾ ਸੇਵਨ ਕਰਦਿਆਂ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਵਾਇਰਲ ਕਰਦਿਆਂ ਵਿਅੰਗਤਮਕ ਤਰੀਕੇ ਨਾਲ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਫੇਸਬੁੱਕ ਯੂਜ਼ਰ ‘ਕਬੀਰ ਸ਼ੰਕਰ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਉਡਤਾ ਪੰਜਾਬ ਦੇ ਨਾਲ ਝੂਮਦੀ ਦਿੱਲੀ’

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ
Courtesy: Facebook/KabirShankar

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ
Courtesy: Facebook/AjitKumar

Crowd tangle ਦੇ ਡਾਟਾ ਮੁਤਾਬਕ ਵੀ ਇਸ ਤਸਵੀਰ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ

ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਕਈ ਮੀਡਿਆ ਸੰਸਥਾਨਾਂ ਦੁਆਰਾ ਪ੍ਰਕਾਸ਼ਿਤ ਆਰਟੀਕਲ ਅਤੇ ਅਧਿਕਾਰਿਕ ਅਕਾਊਂਟਸ ਦੁਆਰਾ ਸ਼ੇਅਰ ਕੀਤੀ ਮਿਲੀ। ਆਮ ਆਦਮੀ ਪਾਰਟੀ ਦੇ ਅਧਿਕਾਰਿਕ ਟਵਿੱਟਰ ਅਕਾਊਂਟ ਨੇ 22 ਨਵੰਬਰ 2021 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਗਿਆ, “ਪੰਜਾਬ ਦੇ ਇੱਕ ਆਟੋ ਡਰਾਈਵਰ ਦੇ ਸੱਦੇ ਤੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਉਸ ਦੇ ਹੀ ਆਟੋ ਵਿੱਚ ਬੈਠ ਕੇ ਉਹਨਾਂ ਦੇ ਘਰ ਖਾਣਾ ਖਾਣ ਪਹੁੰਚੇ।’ ਤਸਵੀਰ ਵਿਚ ਵੇਖਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਰਾਬ ਅਤੇ ਮੀਟ ਦਾ ਸੇਵਨ ਨਹੀਂ ਕੀਤਾ ਜਾ ਰਿਹਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਟਾਈਮਜ਼ ਆਫ ਇੰਡੀਆ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ। ਇਸ ਰਿਪੋਰਟ ਦੇ ਵਿੱਚ ਵੀ ਅਸਲ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ। ਗੋਰਤਬ ਹੈ ਕਿ ਪੰਜਾਬ ਚੋਣਾਂ ਦੇ ਪ੍ਰਚਾਰ ਚਲਦਿਆਂ ਅਰਵਿੰਦ ਕੇਜਰੀਵਾਲ ਰੈਲੀ ਲਈ ਪੰਜਾਬ ਦੇ ਲੁਧਿਆਣੇ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਆਟੋ/ਰਿਕਸ਼ਾ ਚਾਲਕਾਂ ਨਾਲ ਮੁਲਾਕਾਤ ਕੀਤੀ ਗਈ ਸੀ। ਇਸੇ ਮੀਟਿੰਗ ਦੌਰਾਨ ਇੱਕ ਆਟੋ ਚਾਲਕ ਨੇ ਇਨ੍ਹਾਂ ਦੋਵੇਂ ਆਗੂਆਂ ਨੂੰ ਆਪਣੇ ਘਰ ਰੋਟੀ ਖਾਣ ਦਾ ਸੱਦਾ ਦਿੱਤਾ ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਆਟੋ ਚਾਲਕ ਨਾਲ ਉਸਦੇ ਆਟੋ ਵਿਚ ਬੈਠ ਕੇ ਉਸਦੇ ਘਰ ਰੋਟੀ ਖਾਣ ਲਈ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ
Courtesy: The Times of India

ਤੁਸੀਂ ਨੀਚੇ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਐਡੀਟਡ ਤਸਵੀਰ ਹੋਈ ਵਾਇਰਲ

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਉਸ ਮੌਕੇ ਦੀ ਹੈ ਜਦੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਟੋ ਚਾਲਕ ਦੇ ਘਰ ਰੋਟੀ ਖਾਣ ਪਹੁੰਚੇ ਸਨ।

Result: Manipulated Media/Altered Media

Our Sources

Media report by Times of India
Tweet by Aam Aadmi Party

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular