ਸ਼ਨੀਵਾਰ, ਅਪ੍ਰੈਲ 20, 2024
ਸ਼ਨੀਵਾਰ, ਅਪ੍ਰੈਲ 20, 2024

HomeFact CheckWeekly Wrap: ਕੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ?

Weekly Wrap: ਕੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੇਜਰੀਵਾਲ ਨੂੰ ਲੁਟੇਰਾ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ

ਕੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ? ਐਡੀਟਡ ਵੀਡੀਓ ਵਾਇਰਲ 

ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਲੁਟੇਰਾ ਕਿਹਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਵੀਡੀਓ ਦੇ ਵਿਚ ਉਨ੍ਹਾਂ ਨੇ ਡਾਕੂ ਸ਼ਬਦ ਦਾ ਇਸਤੇਮਾਲ ਕੀਤਾ ਸੀ ਨਾ ਕਿ ਅਰਵਿੰਦ ਕੇਜਰੀਵਾਲ। 

ਪੂਰਾ ਫੈਕਟ ਚੈਕ ਇਥੇ ਪੜ੍ਹੋ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਵਾਇਰਲ ਹੋਇਆ ਫਰਜ਼ੀ ਦਾਅਵਾ

ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੇ ਅੰਤਿਮ ਅਰਦਾਸ ਦੀਆਂ ਤਸਵੀਰਾਂ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਰਵਿੰਦ ਕੇਜਰੀਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਲੈ ਕੇ ਵਾਇਰਲ ਹੋਈ ਐਡੀਟਡ ਪੋਸਟ

ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਸਵਾਗਤ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਅਤੇ ਅਕਾਲੀ ਲੀਡਰ ਡਾ. ਦਲਜੀਤ ਚੀਮਾ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਰਵੀਸ਼ ਕੁਮਾਰ ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਲੈ ਕੇ ਕੀਤਾ ਇਹ ਟਵੀਟ? ਫਰਜ਼ੀ ਟਵੀਟ ਹੋਇਆ ਵਾਇਰਲ

ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੱਤਰਕਾਰ ਰਵੀਸ਼ ਕੁਮਾਰ ਨੇ ਸੁਨੀਤਾ ਕੇਜਰੀਵਾਲ ਨੂੰ ਪੰਜਾਬ ਫੇਰੀ ਤੇ ਘੇਰਿਆ। ਰਵੀਸ਼ ਕੁਮਾਰ ਦੇ ਨਾਮ ਤੋਂ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਰਵੀਸ਼ ਕੁਮਾਰ ਨੇ ਦੱਸਿਆ ਕਿ ਵਾਇਰਲ ਪੋਸਟ ਫ਼ਰਜ਼ੀ ਹੈ। ਉਹਨਾਂ ਨੇ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਕੀਤਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ? ਫਰਜ਼ੀ ਪੋਸਟ ਵਾਇਰਲ  

ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ ਪੰਜਾਬ ਦੇ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਬੰਦ ਹੋਣਗੀਆਂ। ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular