ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact Checkਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ...

ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇੱਕ ਦੂਜੇ ਨੂੰ ਮਿਲਦੇ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਭਗਵੰਤ ਮਾਨ ਦੀ ਹਰਿਆਣਾ ਨਾਲ ਮਿਲੀ ਭੁਗਤ ਦੱਸਕੇ ਉਨ੍ਹਾਂ ‘ਤੇ ਤੰਜ ਕੱਸਿਆ ਜਾ ਰਿਹਾ ਹੈ।

ਫੇਸਬੁੱਕ ਯੂਜ਼ਰ “Khushwinder Brar Koani” ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਦਾ ਗੱਦਾਰ, ਅੱਜ ਪੰਜਾਬ ਦੇ ਕਿਸਾਨਾਂ ਨਾਲ ਖੜਨ ਦੀ ਵਜਾਏ ਹਰਿਆਣੇ ਆਲੇ ਖੱਟਰ ਨਾਲ ਖੜਾ”

ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਇਹ ਤਸਵੀਰ ਮਾਰਚ 2022 ਦੀ ਕਈ ਰਿਪੋਰਟਾਂ ਵਿਚ ਪ੍ਰਕਾਸ਼ਿਤ ਮਿਲੀ। ਮੀਡਿਆ ਅਦਾਰਾ asianetnews.com ਦੁਆਰਾ 17 ਮਾਰਚ 2022 ਨੂੰ ਪ੍ਰਕਾਸ਼ਿਤ ਖਬਰ ਦੇ ਮੁਤਾਬਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਰਾਜ ਭਵਨ ਵਿਚ ਹੋਲੀ ਮਿਲਨ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ ਸਨ, ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਹੋਲੀ ਦੇ ਮੌਕੇ ‘ਤੇ ਤਿਲਕ ਲਗਾਇਆ ਅਤੇ ਉਨ੍ਹਾਂ ਨੂੰ ਤਿਉਹਾਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ

ਇਸ ਸਮਾਗਮ ਦੀਆਂ ਹੋਰ ਤਸਵੀਰਾਂ ANI ਦੇ ਟਵੀਟ ਵਿਚ ਵੀ ਦੇਖੀਆਂ ਜਾ ਸਕਦੀਆਂ ਹਨ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਹਾਲੀਆ ਨਹੀਂ ਸਗੋਂ ਸਾਲ 2022 ਦੀ ਹੈ, ਜਦੋਂ ਹੋਲੀ ਮਿਲਣ ਸਮਾਰੋਹ ਵਿਚ ਸ਼ਾਮਲ ਹੋਣ ਲਈ ਭਗਵੰਤ ਮਾਨ ਹਰਿਆਣਾ ਰਾਜਭਵਨ ਪਹੁੰਚੇ ਸਨ।

Result: Missing Context

Our Sources

Media report published by AsiaNet News on March 17, 2022
Tweet by ANI on March 17, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular