Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਰਾਬ ਦੇ ਠੇਕੇ ਸਾਹਮਣੇ ਬੈਠੇ ਦਿਖਾਈ ਦੇ ਰਹੇ ਹਨ।Newschecker ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
ਵਾਇਰਲ ਹੋ ਰਹੀ ਤਸਵੀਰ ਨੂੰ ਸੋਸ਼ਲ ਮੀਡੀਆ ਯੂਜ਼ਰ ਵਿਅੰਗਤਮਕ ਤਰੀਕੇ ਦੇ ਨਾਲ ਸ਼ੇਅਰ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਨਾਲ ਸਬੰਧਿਤ ਟਵਿੱਟਰ ਹੈਂਡਲ ਅਤੇ ਯੂਜ਼ਰ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਭਗਵੰਤ ਮਾਨ ਤੇ ਤੰਜ ਕੱਸ ਰਹੇ ਹਨ।
ਫੇਸਬੁਕ ਯੂਜ਼ਰ ‘ਸ਼੍ਰੋਮਣੀ ਅਕਾਲੀ ਦਲ ਬਿੰਜੋਂਨ’ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਝਾੜੂ ਵਾਲਿਆਂ ਦੀ ਨੁੱਕੜ ਚਰਚਾ, ਟਿਕਾਣੇ ਬੈਠੇ ਵੈਸੇ।’
ਪੰਜਾਬ ਯੂਥ ਕਾਂਗਰਸ ਨੇ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੋਂ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ।
ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਸੋਸ਼ਲ ਮੀਡੀਆ ਇੰਚਾਰਜ ਨਵੀਨ ਕੁਮਾਰ ਜਿੰਦਲ ਨੇ ਵੀ ਤਸਵੀਰ ਨੂੰ ਸ਼ੇਅਰ ਕਰਦਿਆਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਤੰਜ ਕੱਸਿਆ।
ਅਸੀਂ ਪਾਇਆ ਕਿ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੁਆਰਾ ਤਿਆਰੀ ਵਿੱਢ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਅੱਜ ਪੰਜਾਬ ਚੋਣਾਂ ਦੇ ਲਈ ਮੁੱਖ ਮੰਤਰੀ ਦਾ ਨਾਮ ਐਲਾਨਣ ਜਾ ਰਹੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ। ਮੋਹਾਲੀ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਰਵਿੰਦਰ ਸਿੰਘ ਸੋਹਾਣਾ ਨੂੰ ਉਮੀਦਵਾਰ ਐਲਾਨਿਆ।
ਇਸ ਦੋਰਾਨ ਸੋਸ਼ਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸ਼ਰਾਬ ਦੇ ਠੇਕੇ ਸਾਹਮਣੇ ਬੈਠੇ ਦਿਖਾਈ ਦੇ ਰਹੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਦੇ ਲਈ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਤਸਵੀਰ ਨੂੰ ਗੌਰ ਨਾਲ ਦੇਖਿਆ। ਅਸੀਂ ਪਾਇਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਮੰਜੇ ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਦੇ ਪਿੱਛੇ ਸਰੋਂ ਦਿਖਾਈ ਦੇ ਰਹੀ ਹੈ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਬੋਰਡ ਦੀ ਮੱਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨਾਲ ਮਿਲਦੀ ਜੁਲਦੀ ਤਸਵੀਰ ਮੀਡੀਆ ਸੰਸਥਾਨ ‘ਦ ਟ੍ਰਿਬਿਊਨ’ ਦੁਆਰਾ 14 ਜਨਵਰੀ 2021 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਮਿਲੀ।
ਦ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿਖੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ। ਰਿਪੋਰਟ ਦੇ ਮੁਤਾਬਕ ਕੇਜਰੀਵਾਲ ਅਤੇ ਮਾਨ ਨੇ ਸਰ੍ਹੋਂ ਦੇ ਖੇਤਾਂ ਦੇ ਵਿੱਚ ਮੰਜੇ ਤੇ ਬਹਿ ਕੇ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਸੁਣਿਆ।
ਇਸ ਦੇ ਨਾਲ ਕਈ ਹੋਰ ਮੀਡੀਆ ਸੰਸਥਾਨਾਂ ਦੁਆਰਾ ਵੀ ਵਾਇਰਲ ਤਸਵੀਰ ਦੇ ਨਾਲ ਮਿਲਦੀ ਜੁਲਦੀ ਤਸਵੀਰਾਂ ਅਪਲੋਡ ਮਿਲੀਆਂ। ਏਬੀਪੀ ਸਾਂਝਾ ਦੁਆਰਾ ਅਪਲੋਡ ਕੀਤੀਆਂ ਗਈਆਂ ਤਸਵੀਰਾਂ ਨੂੰ ਇੱਥੇ ਕਲਿੱਕ ਕਰ ਕੇ ਦੇਖ ਸਕਦੇ ਹੋ।
ਫੇਸਬੁੱਕ ਤੇ ਕੁਝ ਕੀ ਵਰਡ ਰਾਹੀਂ ਸਰਚ ਕਰਨ ਤੇ ਸਾਨੂੰ ਭਗਵੰਤ ਮਾਨ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਚਮਕੌਰ ਸਾਹਿਬ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਵੀਡੀਓ ਮਿਲੀ।
ਅਸੀਂ ਵਾਇਰਲ ਤਸਵੀਰ ਵਿੱਚ ਪਿੱਛੇ ਦਿਖਾਈ ਦੇ ਰਹੇ ਠੇਕੇ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਮੀਡੀਆ ਸੰਸਥਾਨ ‘ਪੱਤ੍ਰਿਕਾ’ ਦੁਆਰਾ 4 ਫਰਵਰੀ 2020 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿਚ ਮਿਲੀ।
ਤੁਸੀਂ ਨੀਚੇ ਤਸਵੀਰ ਦੇ ਵਿਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਵਿੱਚ ਅੰਤਰ ਦੇਖ ਸਕਦੇ ਹੋ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Result: Manipulated
Our Sources
The Tribune: https://www.tribuneindia.com/news/punjab/arvind-kejriwal-bhagwant-mann-meet-farmers-in-punjab-cms-constituency-361219
Facebook/BhagwantMann: https://www.facebook.com/BhagwantMann1/videos/457360822614271/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.