ਸੋਸ਼ਲ ਮੀਡੀਆ ਤੇ ਇਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਆਰਐਸਐਸ ਮੁਖੀ ਮੋਹਨ ਭਾਗਵਤ ਵੀ ਮੰਚ ਤੇ ਮੌਜੂਦ ਸਨ। ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਹਨ ਭਾਗਵਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਜ਼ਰ ਆ ਰਹੇ ਹਨ।
ਫੇਸਬੁੱਕ ਪੇਜ ਅਕਾਲ ਸਹਾਇ ਯੂਐਸਏ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਰਨਰ ਦੇ ਬਰਾਬਰ ਮੋਹਨ ਭਾਗਵਤ ਦੇ ਬੈਠਣ ਤੋਂ ਬਾਅਦ ਵੀ ਭੇਡਾਂ ਇਹ ਗੱਲ ਸਮਝਣ ਵਿੱਚ ਕਾਮਯਾਬ ਹੋਣਗੀਆਂ ਕਿ ਨਹੀਂ ਕੀ ਝਾੜੂ ਵਾਲੇ ਆਰਐਸਐਸ ਦੀ ਬੀ ਟੀਮ ਹਨ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਦਰਅਸਲ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 117 ਸੀਟਾਂ ਚੋਂ 92 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ। 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁੱਕੀ ਤਾਂ ਉਥੇ ਹੀ 19 ਮਾਰਚ ਨੂੰ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਮੰਤਰੀ ਪਦ ਵਜੋਂ ਸਹੁੰ ਚੁੱਕੀ। ਵਿਧਾਨ ਸਭਾ ਚੋਣਾਂ ਦੇ ਦੌਰਾਨ ਵੀ ਆਮ ਆਦਮੀ ਪਾਰਟੀ ਨੂੰ ਲੈ ਕੇ ਕਈ ਫ਼ਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਵਾਇਰਲ ਹੋਈਆਂ ਜਿਸ ਨੂੰ Newschecker ਨੇ ਫੈਕਟ ਚੈਕ ਕੀਤਾ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦਿੱਲੀ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਇਸ ਦੌਰਾਨ ਸਾਨੂੰ ਨਿਊਜ਼ ਏਜੰਸੀ ਯੂ ਐਨ ਆਈ ਦੁਆਰਾ 19 ਮਾਰਚ 2022 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਮਿਲੀ।

ਰਿਪੋਰਟ ਦੇ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਦੱਸ ਮੰਤਰੀ ਸ਼ਾਮਿਲ ਹੋਏ ਐਂਡ ਮੰਤਰੀਆਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਰਾਜਪੁਰੋਹਿਤ ਨੇ ਚੰਡੀਗਡ਼੍ਹ ਵਿਖੇ ਰਾਜ ਭਵਨ ‘ਚ ਸਹੁੰ ਦਿਵਾਈ। ਰਿਪੋਰਟ ਮੁਤਾਬਕ ਇਸ ਪ੍ਰੋਗਰਾਮ ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ , ਹਰਿਆਣਾ ਦੇ ਰਾਜਪਾਲ ਬੰਦਾਰੂ ਦੱਤਾਤ੍ਰੇਅ ਅਤੇ ਪੰਜਾਬ ਦੇ ਪ੍ਰੋਟਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਵੀ ਮੌਜੂਦ ਰਹੇ।

ਯੂ ਐਨ ਆਈ ਦੁਆਰਾ ਪ੍ਰਕਾਸ਼ਿਤ ਰਿਪੋਰਟ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਿਖਾਈ ਦੇ ਰਹੀ ਹੈ। ਰਿਪੋਰਟ ਵਿੱਚ ਆਰਐੱਸਐੱਸ ਮੁਖੀ ਮੋਹਨ ਭਾਗਵਤ ਦੁਆਰਾ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੇ ਜਾਣ ਦਾ ਕੋਈ ਜ਼ਿਕਰ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਦੇ ਦੌਰਾਨ ਸੋਨੂੰ ਹਰਿਆਣਾ ਦੇ ਰਾਜਪਾਲ ਬੰਦਾਰੂ ਦੱਤਾਤ੍ਰੇਅ ਦੁਆਰਾ 19 ਮਾਰਚ 2022 ਨੂੰ ਕੀਤਾ ਗਿਆ ਇੱਕ ਟਵੀਟ ਮਿਲਿਆ। ਟਵੀਟ ਦੇ ਮੁਤਾਬਕ,’ਅੱਜ ਪੰਜਾਬ ਸਰਕਾਰ ਦੇ ਨਵ ਨਿਯੁਕਤ ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਚ ਪੰਜਾਬ ਦੇ ਚੰਡੀਗੜ੍ਹ ਸਥਿਤ ਰਾਜ ਭਵਨ ਵਿੱਚ ਸ਼ਾਮਿਲ ਹੋਇਆ।’ ਟਵੀਟ ‘ਚ ਵਾਇਰਲ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਸਾਨੂੰ ਆਮ ਆਦਮੀ ਪਾਰਟੀ ਦੇ ਯੂਟਿਊਬ ਚੈਨਲ ਦੁਆਰਾ ਪੰਜਾਬ ਦੇ ਨਵ ਨਿਯੁਕਤ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦਾ ਵੀਡੀਓ ਵੀ ਅਪਲੋਡ ਮਿਲਿਆ ਵੀਡੀਓ ਵਿੱਚ ਵੀ ਆਰਐੱਸਐੱਸ ਮੁਖੀ ਮੋਹਨ ਭਾਗਵਤ ਕਿਤੇ ਨਜ਼ਰ ਨਹੀਂ ਆ ਰਹੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਆਰਐਸਐਸ ਮੁਖੀ ਮੋਹਨ ਭਾਗਵਤ ਮੰਚ ਤੇ ਮੌਜੂਦ ਨਹੀਂ ਹਨ। ਉਨ੍ਹਾਂ ਨੇ ਇਸ ਪ੍ਰੋਗਰਾਮ ਵਿਚ ਸ਼ਿਰਕਤ ਨਹੀਂ ਕੀਤੀ ਸੀ।
Result: Misleading content/Partly false
Our Sources
Report Published by News Agency UNI on 19 March 2022
Tweet by Haryana Governor on 19 March 2022
Video Uploaded by AAM AADMI PARTY on 19 March 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ