ਸ਼ਨੀਵਾਰ, ਅਪ੍ਰੈਲ 27, 2024
ਸ਼ਨੀਵਾਰ, ਅਪ੍ਰੈਲ 27, 2024

HomeFact Checkਕੀ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਗਿਆ ਵਿਰੋਧ? ਪੁਰਾਣੀ ਵੀਡੀਓ ਨੂੰ...

ਕੀ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਗਿਆ ਵਿਰੋਧ? ਪੁਰਾਣੀ ਵੀਡੀਓ ਨੂੰ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਵੱਡੀ ਤਾਦਾਦ ਵਿਚ ਵਿਅਕਤੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਹਾਲ ਹੀ ਵਿਚ ਵਿਰੋਧ ਕੀਤਾ ਗਿਆ।

ਫੇਸਬੁੱਕ ਯੂਜ਼ਰ ‘Kulwinder Sidhu Akali’ ਨੇ 31 ਮਾਰਚ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ‘ਭਗਵੰਤ ਮਾਨ ਦਾ ਹੋਇਆ ਜ਼ਬਰਦਸਤ ਵਿਰੋਧ’

ਫੇਸਬੁੱਕ ਯੂਜ਼ਰ Kulwinder Singh ਨੇ ਵੀ ਇਸ ਵੀਡੀਓ ਨੂੰ 31 ਮਾਰਚ 2022 ਨੂੰ ਸ਼ੇਅਰ ਕਰਦਿਆਂ ਲਿਖਿਆ, ‘ਭਗਵੰਤ ਮਾਨ ਦਾ ਹੋਇਆ ਜ਼ਬਰਦਸਤ ਵਿਰੋਧ , ਅਗੇਤਾ ਹੀ ਚੱਲ ਪਿਆ ਕੰਮ’

Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਗਿਆ ਵਿਰੋਧ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੱਡੀ ਤਾਦਾਦ ਵਿਚ ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਬੀਤੇ ਦਿਨੀਂ ਇਕ ਅਖਬਾਰ ਦੀ ਤਸਵੀਰ ਵਾਇਰਲ ਹੋਈ ਜਿਸ ਮੁਤਾਬਕ ਮੀਡੀਆ ਸੰਸਥਾਨ ਦ ਨਿਊਯਾਰਕ ਟਾਈਮਜ਼ ਨੇ ਖ਼ਬਰ ਪ੍ਰਕਾਸ਼ਿਤ ਕੀਤੀ ਕਿ ਆਮ ਆਦਮੀ ਪਾਰਟੀ ਦੀ ਗੁਜਰਾਤ ਰੈਲੀ ਵਿਚ 25 ਕਰੋੜ ਦਾ ਇਕੱਠ ਹੋਇਆ। ਹਾਲਾਂਕਿ ਦ ਨਿਊਯਾਰਕ ਟਾਈਮਜ਼ ਦੁਆਰਾ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਨਹੀਂ ਕੀਤੀ ਗਈ ਸੀ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਵਿਅਕਤੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿਚ ਭਗਵੰਤ ਮਾਨ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਕਿਸੇ ਦੀ ਰਿਹਾਈ ਦੇ ਨਾਅਰੇ ਬੋਲਦੇ ਸੁਣਿਆ ਜਾ ਸਕਦਾ ਹੈ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ InVID ਟੂਲ ਦੀ ਮਦਦ ਨਾਲ ਵੀਡੀਓ ਨੂੰ ਕੁਝ ਕਿ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਵਾਇਰਲ ਵੀਡੀਓ ਦੇ ਕੁਝ ਅੰਸ਼ Daily Prime Post ਦੁਆਰਾ 17 ਫਰਵਰੀ 2022 ਨੂੰ ਪ੍ਰਕਾਸ਼ਿਤ ਵੀਡੀਓ ਵਿਚ ਅਪਲੋਡ ਮਿਲੇ। ਰਿਪੋਰਟ ਦੇ ਮੁਤਾਬਕ ਭਗਵੰਤ ਮਾਨ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਵਿਰੋਧ ਕਰ ਰਹੀ ਜਥੇਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰ ਰਹੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਗਿਆ ਵਿਰੋਧ
Courtesy: Facebook/DailyPrimePost

ਸਰਚ ਕਰਨ ‘ਤੇ ਸਾਨੂੰ NZ Punjabi News ਦੁਆਰਾ ਵੀ ਵਾਇਰਲ ਹੋ ਰਹੀ ਵੀਡੀਓ 18 ਫਰਵਰੀ 2022 ਨੂੰ ਪ੍ਰਕਾਸ਼ਿਤ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਭਗਵੰਤ ਮਾਨ ਦਾ ਦਿੜਬਾ ਚ ਜ਼ਬਰਦਸਤ ਵਿਰੋਧ ਕੀਤਾ ਗਿਆ ਜਦੋਂ ਭਗਵੰਤ ਮਾਨ ਹਰਪਾਲ ਚੀਮਾ ਦੇ ਹੱਕ ‘ਚ ਪ੍ਰਚਾਰ ਕਰਨ ਜਾ ਰਹੇ ਸਨ। ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਗੱਡੀ ਨੂੰ ਰੋਕ ਕੇ ਕਾਲੇ ਝੰਡੇ ਦਿਖਾਏ ਅਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋਈ ਵੀਡੀਓ ਚੋਣਾਂ ਤੋਂ ਪਹਿਲਾਂ ਦੀ ਹੈ।

ਗ਼ੌਰਤਲਬ ਹੈ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਦਿੜ੍ਹਬਾ ਵਿਖੇ ਹੋਏ ਭਗਵੰਤ ਮਾਨ ਦੇ ਵਿਰੋਧ ਨੂੰ ਲੈ ਕੇ ਜਗ ਬਾਣੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਇੱਥੇ ਕਲਿੱਕ ਕਰਕੇ ਪੜ੍ਹ ਸਕਦੇ ਹੋ।

ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਗਿਆ ਵਿਰੋਧ
Courtesy: Jagbani

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result: Missing Context

Our Sources

Media report by Daily Prime Post
Media report by NZ Punjabi News
Media report by Jagbani


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular