ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਨ੍ਹਾਂ ਨੂੰ ਸਰਕਾਰ ‘ਤੇ ਤੰਜ ਕਸਦਿਆਂ ਸੁਣਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ‘ਤੇ ਤੰਜ ਕੱਸਿਆ। ਵੀਡੀਓ ਵਿੱਚ ਭਗਵੰਤ ਮਾਨ ਕਹਿੰਦੇ ਹਨ,’ਮੈਨੂੰ ਨਹੀਂ ਪਤਾ ਕਿਸਨੂੰ ਖ਼ੁਸ਼ ਕਰਨ ਲਈ ਕੀ ਹੋਇਆ ਹੈ ਪਰ ਇਹ ਨਹੀਂ ਪਤਾ ਕਿ ਸਰਕਾਰ ਕੌਣ ਚਲਾ ਰਿਹਾ। ਸਰਕਾਰ ਕਦੀ ਬਿਨਾਂ ਡਰਾਈਵਰ ਵਾਲੇ ਬੱਸ ਵਾਲੀ ਹਾਲਤ ਹੈ। ਪਤਾ ਨਹੀਂ ਕਿੱਧਰ ਨੂੰ ਜਾਊ ਕਿਹੜੇ ਖੱਡੇ ਵਿਚ ਡਿਗੇਗੀ।’
ਫੇਸਬੁੱਕ ਪੇਜ ‘Dhongi AAP’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਇੱਧਰ ਬਦਲਾਵ ਬੌੰਦਲ ਗਿਆ। ਸਵਾਰੀ ਆਪਣੇ ਸਮਾਨ ਦੀ ਆਪ ਜਿੰਮੇਵਾਰ’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਯੂਜ਼ਰ ਇਸ ਵੀਡੀਓ ਨੂੰ ਭਗਵੰਤ ਮਾਨ ਤੇ ਵਿਅੰਗ ਕਸਦਿਆਂ ਵੀ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੇਜ ਦੁਖਪਾਲ ਖਹਿਰਾ ਨੇ ਵੀ ਵਾਇਰਲ ਵੀਡੀਓ ਨੂੰ ਹੂਬਹੂ ਕੈਪਸ਼ਨ ਦੇ ਨਾਲ ਸ਼ੇਅਰ ਕਰਦਿਆਂ ਭਗਵੰਤ ਮਾਨ ਤੇ ਤੰਜ ਕੱਸਿਆ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਕੁਝ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਸਰਚ ਦੇ ਦੌਰਾਨ ਸਾਨੂੰ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਫੇਸਬੁੱਕ ਪੇਜ ‘News Only’ ਦੀ ਵੀਡੀਓ ਰਿਪੋਰਟ ਮਿਲੀ ਜਿਸ ਨੂੰ 18 ਦਿਸੰਬਰ 2021 ਨੂੰ ਸਾਂਝਾ ਕੀਤਾ ਗਿਆ ਸੀ।
ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਦਿੱਤਾ ਗਿਆ ਸੀ, ‘ਪੰਜਾਬ ਸਰਕਾਰ ਬਿਨਾਂ ਡਰਾਈਵਰ ਵਾਲੀ ਬੱਸ: ਭਗਵੰਤ ਮਾਨ ਮੰਤਰੀਆਂ ਦੀ ਆਪਸ ‘ਚ ਬਣਦੀ ਨਹੀਂ ਪੰਜਾਬ ਦਾ ਕੀ ਸਵਾਰਨਗੇ: ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਘੇਰੀ ਪੰਜਾਬ ਸਰਕਾਰ’
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਮ ਆਦਮੀ ਪਾਰਟੀ ਦੁਆਰਾਬਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਭਗਵੰਤ ਮਾਨ ਨੇ ਪੰਜਾਬ ਦੀ ਕਾਂਗਰੇਸ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਸਨ। ਵਾਇਰਲ ਹੋ ਰਹੀ ਵੀਡੀਓ ਦੇ ਭਾਗ ਨੂੰ 2 ਮਿਨਟ 4 ਸਕਿੰਟ ਤੋਂ ਸੁਣਿਆ ਜਾ ਸਕਦਾ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੁਆਰਾ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਕਈ ਖਬਰਾਂ ਵੀ ਮਿਲੀਆਂ। ਜਗਬਾਣੀ ਦੀ ਖਬਰ ਮੁਤਾਬਕ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਚ ਦਫ਼ਤਰੀ ਪੱਧਰ ਤੇ ਫੈਸਲਾ ਲੈਣ ਅਤੇ ਲਾਗੂ ਕਰਨ ਦਾ ਕੰਮ ਕੋਈ ਨਹੀਂ ਕਰ ਰਿਹਾ ਅਤੇ ਕਾਂਗਰਸ ਸਰਕਾਰ ਬਿਨਾਂ ਡਰਾਈਵਰ ਬੱਸ ਵਾਂਗੂੰ ਚੱਲ ਰਹੀ ਹੈ ਪਤਾ ਨਹੀਂ ਕਿੱਥੇ ਜਾ ਕੇ ਡਿੱਗੇਗੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਸਰਕਾਰ ‘ਤੇ ਤੰਜ ਕੱਸਿਆ ਸੀ।
Result: Missing Context/False Context
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ