Claim
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਖ਼ਤੀ ਫੜ ਕੀਤਾ ਵਿਰੋਧ।
Fact
ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਪੁਰਾਣੀ ਹੈ ਜਦੋਂ ਉਨ੍ਹਾਂ ਨੇ ਕਿਸਾਨੀ ਬਿਲਾਂ ਦਾ ਸੰਸਦ ‘ਚ ਵਿਰੋਧ ਕੀਤਾ ਸੀ।
ਵਾਰਿਸ਼ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ ਉਹਨਾਂ ਵਲੋਂ ਵੀਡੀਓ ਜਾਰੀ ਕਰ ਦਾਅਵਾ ਕਰ ਦਿੱਤਾ ਗਿਆ ਕਿ ਉਹ ਸਹੀ ਸਲਾਮਤ ਹੈ। ਇਸੇ ਦੌਰਾਨ ਜੇਕਰ ਬੀਤੇ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਕਾਰ ਬਿਆਨਬਾਜ਼ੀ ਵੇਖਣ ਨੂੰ ਮਿਲੀ।
ਇਸੇ ਨੂੰ ਲੈ ਕੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਤਖ਼ਤੀ ਫੜ੍ਹੇ ਵੇਖਿਆ ਜਾ ਸਕਦਾ ਹੈ ਜਿਸਦੇ ਉੱਤੇ ਲਿਖਿਆ ਹੈ, “ਮੈਂ ਪੰਜਾਬ ਦਾ ਮੁੱਖ ਮੰਤਰੀ ਹਾਂ ਮੇਰੇ ਰਾਜ ‘ਚ ਕੋਈ ਮੇਰੇ ਖਿਲਾਫ ਆਵਾਜ਼ ਨਹੀਂ ਚੁੱਕ ਸਕਦਾ ਭਾਂਵੇ ਜਥੇਦਾਰ ਹੀ ਕਿਉਂ ਨਾ ਹੋਵੇ”
ਫੇਸਬੁੱਕ ਪੇਜ “Aap Ki Awaaz” ਨੇ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ, “ਪੰਜਾਬ ਦਾ ਕਿੰਮ ਜ਼ੋੰਗ”

ਅਸੀਂ ਪਾਇਆ ਕਿ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸਭ ਤੋਂ ਪਹਿਲਾਂ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਇਸ ਤਸਵੀਰ ਨੂੰ ਲੱਭਣਾ ਸ਼ੁਰੂ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਅਸਲ ਤਸਵੀਰ ਮੀਡੀਆ ਅਦਾਰੇ Jansatta ਦੀ ਪੁਰਾਣੀ ਖਬਰ ‘ਚ ਅਪਲੋਡ ਮਿਲੀ। 28 ਜੁਲਾਈ 2021 ਦੀ ਇਸ ਖਬਰ ਦਾ ਸਿਰਲੇਖ ਦਿੱਤਾ ਗਿਆ, “ਸੰਸਦ ਦੇ ਬਾਹਰ ਪੋਸਟਰ ਲੈ ਇਕੱਲੇ ਖੜੇ ਹੋਏ ਭਗਵੰਤ ਮਾਨ।’ ਇਸ ਖਬਰ ਤੋਂ ਸਾਫ ਹੁੰਦਾ ਹੈ ਕਿ ਵਾਇਰਲ ਤਸਵੀਰ ਐਡੀਟਡ ਹੈ ਤੇ ਅਸਲ ਤਸਵੀਰ ਵਿਚ ਭਗਵੰਤ ਮਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।

ਆਪਣੀ ਸਰਚ ਦੇ ਦੋਰਾਨ ਸਾਨੂੰ ਅਸਲ ਤਸਵੀਰ ਭਗਵੰਤ ਮਾਨ ਦੇ ਟਵਿੱਟਰ ਅਕਾਊਂਟ ਤੋਂ ਵੀ ਸਾਲ 2021 ਦੇ ਵਿੱਚ ਸਾਂਝੀ ਕੀਤੀ ਮਿਲੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਪੁਰਾਣੀ ਹੈ ਜਦੋਂ ਭਗਵੰਤ ਮਾਨ ਨੇ ਕਿਸਾਨੀ ਬਿਲਾਂ ਦਾ ਸੰਸਦ ‘ਚ ਵਿਰੋਧ ਕੀਤਾ ਸੀ।
ਸੀ।
Result: Altered Media
Our Sources
Media report published by Jansatta on July 28, 2021
Tweet made by Bhagwant Mann on July 28, 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ