ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ? ਵਾਇਰਲ ਵੀਡੀਓ ਪੁਰਾਣਾ ਹੈ

ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ? ਵਾਇਰਲ ਵੀਡੀਓ ਪੁਰਾਣਾ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਮੁੱਖ ਮੰਤਰੀ ਭਗਵੰਤ ਮਾਨ ਦਾ ਹੋਇਆ ਵਿਰੋਧ

Fact

ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਵੱਡੀ ਤਾਦਾਦ ਵਿਚ ਵਿਅਕਤੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਹਾਲ ਹੀ ਵਿਚ ਵਿਰੋਧ ਕੀਤਾ ਗਿਆ।

ਫੇਸਬੁੱਕ ਯੂਜ਼ਰ Manpreet Singh Randhawa ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਭਗਵੰਤ ਮਾਨ ਦਾ ਹੋਇਆ ਜ਼ਬਰਦਸਤ ਵਿਰੋਧ’

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਵਿਅਕਤੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕੀਤਾ ਗਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿਚ ਭਗਵੰਤ ਮਾਨ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਕਿਸੇ ਦੀ ਰਿਹਾਈ ਦੇ ਨਾਅਰੇ ਬੋਲਦੇ ਸੁਣਿਆ ਜਾ ਸਕਦਾ ਹੈ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ InVID ਟੂਲ ਦੀ ਮਦਦ ਨਾਲ ਵੀਡੀਓ ਨੂੰ ਕੁਝ ਕਿ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਵਾਇਰਲ ਵੀਡੀਓ ਦੇ ਕੁਝ ਅੰਸ਼ Daily Prime Post ਦੁਆਰਾ 17 ਫਰਵਰੀ 2022 ਨੂੰ ਪ੍ਰਕਾਸ਼ਿਤ ਵੀਡੀਓ ਵਿਚ ਅਪਲੋਡ ਮਿਲੇ। ਰਿਪੋਰਟ ਦੇ ਮੁਤਾਬਕ ਭਗਵੰਤ ਮਾਨ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਵਿਰੋਧ ਕਰ ਰਹੀ ਜਥੇਬੰਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰ ਰਹੇ ਸਨ।

ਭਗਵੰਤ ਮਾਨ ਦਾ ਹੋਇਆ ਵਿਰੋਧ
Courtesy: Facebook/DailyPrimePost

ਸਰਚ ਕਰਨ ‘ਤੇ ਸਾਨੂੰ NZ Punjabi News ਦੁਆਰਾ ਵੀ ਵਾਇਰਲ ਹੋ ਰਹੀ ਵੀਡੀਓ 18 ਫਰਵਰੀ 2022 ਨੂੰ ਪ੍ਰਕਾਸ਼ਿਤ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਭਗਵੰਤ ਮਾਨ ਦਾ ਦਿੜਬਾ ਚ ਜ਼ਬਰਦਸਤ ਵਿਰੋਧ ਕੀਤਾ ਗਿਆ ਜਦੋਂ ਭਗਵੰਤ ਮਾਨ ਹਰਪਾਲ ਚੀਮਾ ਦੇ ਹੱਕ ‘ਚ ਪ੍ਰਚਾਰ ਕਰਨ ਜਾ ਰਹੇ ਸਨ। ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਗੱਡੀ ਨੂੰ ਰੋਕ ਕੇ ਕਾਲੇ ਝੰਡੇ ਦਿਖਾਏ ਅਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋਈ ਵੀਡੀਓ ਚੋਣਾਂ ਤੋਂ ਪਹਿਲਾਂ ਦੀ ਹੈ।

ਗ਼ੌਰਤਲਬ ਹੈ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਦਿੜ੍ਹਬਾ ਵਿਖੇ ਹੋਏ ਭਗਵੰਤ ਮਾਨ ਦੇ ਵਿਰੋਧ ਨੂੰ ਲੈ ਕੇ ਜਗ ਬਾਣੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਇੱਥੇ ਕਲਿੱਕ ਕਰਕੇ ਪੜ੍ਹ ਸਕਦੇ ਹੋ।

ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਗਿਆ ਵਿਰੋਧ

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result: Missing Context

Our Sources

Media report by Daily Prime Post, Dated February 17, 2022
Media report by NZ Punjabi News, Dated February 18, 2022
Media report by Jagbani, Dated February 18, 2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular