Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Claim
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਲੋਕ ਸਭਾ ਚੋਣਾਂ ਨਾਲ ਜੋੜਕੇ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਵੀਡੀਓ ਦੇ ਕੀ ਫਰੇਮ ਕੱਢ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
ਸਰਚ ਦੌਰਾਨ ਸਾਨੂੰ ਇਹ ਵੀਡੀਓ ‘Punjabi Hub Tv’ ਦੁਆਰਾ ਜੂਨ 16, 2022 ਨੂੰ ਅਪਲੋਡ ਮਿਲੀ। ਵੀਡੀਓ ਰਿਪੋਰਟ ਦੇ ਮੁਤਾਬਕ ਇਹ ਵੀਡੀਓ ਸੰਗਰੂਰ ਵਿੱਚ ਸਾਲ 2022 ਵਿੱਚ ਹੋਈਆਂ ਜਿਮਨੀ ਚੋਣਾਂ ਦੀ ਹੈ।
ਇਹ ਵੀਡੀਓ ਸਾਨੂੰ ਫੇਸਬੁੱਕ ਪੇਜ ‘ਬਰਨਾਲਾ ਹੈਡਲਾਈਨ’ ਦੁਆਰਾ ਵੀ ਜੂਨ 16, 2022 ਨੂੰ ਅਪਲੋਡ ਮਿਲੀ। ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ,’ਦੇਖੋ ਸੰਗਰੂਰ ਵਿੱਚ ਭਗਵੰਤ ਮਾਨ ਦਾ ਫਲੋਪ ਰੋਡ ਸ਼ੋਅ, ਲੋਕਾਂ ਨੇ ਭਗਵੰਤ ਮਾਨ ਦੀ ਕੀਤੀ ਬੋਲਤੀ ਬੰਦ, ਵੱਧ ਤੋਂ ਵੱਧ ਸ਼ੇਅਰ’
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸੰਗਰੂਰ ਵਿੱਚ ਸਾਲ 2022 ਵਿੱਚ ਹੋਈਆਂ ਜਿਮਨੀ ਚੋਣਾਂ ਦੀ ਹੈ।
Result- Missing Context
Our Sources
Video report of Punjabi Hub Tv, Dated June 16, 2022
Video report of Barnala Headline, Dated June 16, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.