Claim
ਭਗਵੰਤ ਮਾਨ ਆਪਣੀ ਹੀ ਸਰਕਾਰ ‘ਤੇ ਤੰਜ ਕਸ ਰਹੇ ਹਨ।
Fact
ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਮੁਕਤਸਰ ਰੈਲੀ ਦੀ ਹੈ। ਭਗਵੰਤ ਮਾਨ ਸਟੇਜ ਤੋਂ ਕਾਂਗਰਸ ਸਰਕਾਰ ਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧ ਰਹੇ ਸਨ।
ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਆਪਣੀ ਹੀ ਸਰਕਾਰ ‘ਤੇ ਤੰਜ ਕਸ ਰਹੇ ਹਨ। ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਕਹਿੰਦੇ ਹਨ,’ਇੱਥੇ ਸਰਕਾਰ ਨਹੀਂ ਚੱਲ ਰਹੀ। ਇਹ ਦਾਅਵਾ ਪਹਿਲਾਂ ਵੀ ਸੋਸ਼ਲ ਮੀਡਿਆ ਤੇ ਵਾਇਰਲ ਹੋ ਚੁੱਕਾ ਹੈ।
ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਵੀਡੀਓ ਨੂੰ ਭਗਵੰਤ ਮਾਨ ਤੇ ਉਹਨਾਂ ਦੇ ਸਮਰਥਕ ਤੇ ਵਿਅੰਗ ਕਸਦਿਆਂ ਵੀ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੇਜ਼ ‘We Support Lakha Sidhana’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬੰਦਾ ਸੱਚਾ ਭਗਵੰਤ ਮਾਨ ਚਾਹੇ ਸਰਕਾਰ ਆਪਣੀ ਆ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ। ਵੀਡੀਓ ਤੇ ਸਾਨੂੰ ਦ ਟ੍ਰਿਬਿਊਨ ਦਾ ਲੋਗੋ ਦਿਖਿਆ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਯੂ ਟਿਊਬ ਤੇ ਕੁਝ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ।
ਸਰਚ ਦੇ ਦੌਰਾਨ ਸਾਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਵਾਇਰਲ ਹੋ ਰਹੀ ਵੀਡੀਓ ‘The Tribune’ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ 4 ਜਨਵਰੀ 2022 ਨੂੰ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਦਿੱਤਾ ਗਿਆ ਸੀ, ‘ਆਮ ਆਦਮੀ ਪਾਰਟੀ ਪੰਜਾਬ ਦੇ ਚੀਫ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੁਆਰਾ ਮਹਿਲਾਵਾਂ ਨੂੰ ਲੈ ਕੇ ਕੀਤੀ ਗਈ ਅਨਾਊਂਸਮੈਂਟ ਤੇ ਘੇਰਿਆ’
ਅਸੀਂ ‘ਦ ਟ੍ਰਿਬਿਊਨ’ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਨੂੰ ਧਿਆਨ ਨਾਲ ਸੁਣਿਆ। ਇਹ ਵੀਡੀਓ ਆਮ ਆਦਮੀ ਪਾਰਟੀ ਦੁਆਰਾ ਮੁਕਤਸਰ ਵਿਖੇ ਕੀਤੀ ਗਈ ਰੈਲੀ ਦੀ ਹੈ। ਵੀਡੀਓ ਤੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਸ ਵੇਲੇ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦੇ ਭਾਗ ਨੂੰ 8 ਮਿਨਟ 13 ਸਕਿੰਟ ਤੋਂ ਸੁਣਿਆ ਜਾ ਸਕਦਾ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੁਆਰਾ ਕੀਤੀ ਗਈ ਮੁਕਤਸਰ ਰੈਲੀ ਕਈ ਮੀਡੀਆ ਸੰਸਥਾਨਾਂ ਦੁਆਰਾ ਅਪਲੋਡ ਮਿਲੀ। ਮੀਡੀਆ ਸੰਸਥਾਨਾਂ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਵਿਚ ਵੀ ਭਗਵੰਤ ਮਾਨ ਨੂੰ ਉਸ ਵੇਲੇ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਸੁਣਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਚੋਣਾਂ ਤੋਂ ਪਹਿਲਾਂ ਮੁਕਤਸਰ ਰੈਲੀ ਦੀ ਹੈ। ਭਗਵੰਤ ਮਾਨ ਸਟੇਜ ਤੋਂ ਕਾਂਗਰਸ ਸਰਕਾਰ ਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧ ਰਹੇ ਸਨ।
Result: Missing context
Our Sources
YouTube Video uploaded by The Tribune on January 4,2022
Facebook post uploaded by Daily Khabar on January 4,2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।