ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਫੇਸਬੁਕ ਪੇਜ ਟਰਾਲੀ ਟਾਈਮਜ਼ ਨੇ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ ਅਕਾਲੀ ਦਲ ਨੂੰ ਵੱਡਾ ਝਟਕਾ ਬੀਬੀ ਜਗੀਰ ਕੌਰ ਭਾਜਪਾ ਚ ਹੋਈ ਸ਼ਾਮਲ। ਬੀਬੀ ਜਗੀਰ ਕੌਰ ਨੂੰ ਭਾਜਪਾ ਮੁੱਖ ਮੰਤਰੀ ਦੇ ਚਿਹਰੇ ਵਜੋਂ ਜਲਦ ਕਰੇਗੀ ਐਲਾਨ।’ ਇਸ ਪੋਸਟ ਨੂੰ ਹੁਣ ਤਕ 190 ਤੋਂ ਵੱਧ ਯੂਜ਼ਰ ਲਾਈਕ ਅਤੇ 32 ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਹੋਰਨਾਂ ਯੂਜ਼ਰਾਂ ਦੁਆਰਾ ਵੀ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਮਨਦੀਪ ਸਿੰਘ ਮੰਨਾ ਦੇ ਫੈਨ’ ਅਤੇ ‘ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ’ ਨੇ ਵੀ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

Crowd tangle ਦੇ ਡਾਟਾ ਮੁਤਾਬਿਕ ਵੀ ਇਸ ਪੋਸਟ ਦੇ ਬਾਰੇ ਵਿਚ ਕਾਫੀ ਸੋਸ਼ਲ ਮੀਡੀਆ ਯੂਜ਼ਰ ਚਰਚਾ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ , ਉੱਤਰ ਪ੍ਰਦੇਸ਼ ਸਮੇਤ ਗੋਆ ਤੇ ਉਤਰਾਖੰਡ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਦੁਆਰਾ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹਰੇਕ ਪਾਰਟੀ ਦੁਆਰਾ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਭ ਦੇ ਵਿੱਚ ਕੋਰੋਨਾ ਵਾਇਰਸ ਦੇ ਚਲਦਿਆਂ ਪਾਰਟੀਆਂ ਤੇ ਉਮੀਦਵਾਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਹਨ ਪਰ ਇਸ ਸਭ ਦੇ ਵਿੱਚ ਪੁਰਾਣੀ ਵੀਡੀਓ, ਫ਼ਰਜ਼ੀ ਖ਼ਬਰਾਂ , ਸੰਦੇਸ਼ ਅਤੇ ਤਸਵੀਰਾਂ ਵੀ ਖੂਬ ਵਾਇਰਲ ਹੋ ਰਹੀਆਂ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਹੋ ਰਹੀ ਪੋਸਟ ਨੂੰ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਪੋਸਟ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ। ਸਰਚ ਕਰਨ ਤੇ ਸਾਨੂੰ ਫੇਸਬੁੱਕ ਯੂਜ਼ਰ ‘ਸਰਬੱਤ ਕੰਗ ਨਡਾਲਾ’ ਦੁਆਰਾ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪੱਸ਼ਟ ਮਿਲਿਆ। ਸਰਬੱਤ ਕੰਗ ਨਡਾਲਾ ਨੇ ਆਪਣੀ ਫੇਸਬੁੱਕ ਪੋਸਟ ਤੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਫ਼ਰਜ਼ੀ ਦੱਸਿਆ।

ਇਸ ਤੋਂ ਬਾਅਦ ਅਸੀ ਬੀਬੀ ਜਗੀਰ ਕੌਰ ਦੀ ਅਧਿਕਾਰਿਕ ਫੇਸਬੁੱਕ ਪੇਜ ਨੂੰ ਸਰਚ ਕੀਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਬੀਬੀ ਜਗੀਰ ਕੌਰ ਦੁਆਰਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਇਕ ਸਪੱਸ਼ਟੀਕਰਨ ਮਿਲਿਆ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਤੋਂ ਕਰਾਉਣ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਸੋਸ਼ਲ ਮੀਡੀਆ ਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੀਜੇਪੀ ਜੁਆਇਨ ਕਰ ਲਈ ਹੈ। ਉਨ੍ਹਾਂ ਨੇ ਲਿਖਿਆ ਕਿ ਉਹ ਅੱਜ ਤੋਂ ਨਹੀਂ ਸਗੋਂ ਪਿਛਲੇ ਸੌ ਸਾਲਾਂ ਤੋਂ ਅਕਾਲੀ ਦਲ ਦੇ ਨਾਲ ਹਨ ਅਤੇ ਅਕਾਲੀ ਦਲ ਦੇ ਨਾਲ ਹੀ ਰਹਿਣਗੇ।
ਬੀਬੀ ਜਗੀਰ ਕੌਰ ਨੇ ਵੀਡੀਓ ਸੰਦੇਸ਼ ਰਾਹੀਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੁਆਰਾ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਗਲਤ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਬੀਬੀ ਜਗੀਰ ਕੌਰ ਨੇ ਭਾਰਤੀ ਜਨਤਾ ਪਾਰਟੀ ਜੁਆਇਨ ਨਹੀਂ ਕੀਤੀ ਹੈ।
Result: False
Our Sources
Facebook/SarbatKang: https://www.facebook.com/sarbat.kang/posts/1249047952255857
Facebook/BibiJagirKaur: https://www.facebook.com/bibijagirkaur15/posts/3020123144983370
Facebook/BibiJagirKaur: https://www.facebook.com/bibijagirkaur15/videos/1012216626028413/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ