ਸ਼ੁੱਕਰਵਾਰ, ਨਵੰਬਰ 29, 2024
ਸ਼ੁੱਕਰਵਾਰ, ਨਵੰਬਰ 29, 2024

HomeFact Checkਬਿਹਾਰ ਦੇ ਕੈਮੂਰ ਦਾ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਮੁੜ ਹੋਇਆ ਵਾਇਰਲ

ਬਿਹਾਰ ਦੇ ਕੈਮੂਰ ਦਾ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਮੁੜ ਹੋਇਆ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਉੱਤਰ ਪ੍ਰਦੇਸ਼ ਦਾ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨੂੰ ਬੇਹਰਿਹਮੀ ਨਾਲ ਮਾਰ ਦਿੱਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਨੂੰ ਪੁਲਿਸ ਦੀ ਹਾਜ਼ਰੀ ‘ਚ ਬੇਹਰਿਹਮੀ ਨਾਲ ਕੁੱਟਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਵਿਅਕਤੀ ਲਖੀਮਪੁਰ ਖੇੜੀ ਮਾਮਲੇ ਦਾ ਗਵਾਹ ਹੈ।

ਟਵਿੱਟਰ ਯੂਜ਼ਰ ਜਸਪਿੰਦਰ ਉਧੋਕੇ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਯੂਪੀ ‘ਚ ਇੱਕ ਨਿਰਦੋਸ਼ ਸਿੱਖ ਨੂੰ ਕਤਲ ਕਰਨ ਵਾਲਿਆਂ ਭਾਜਪਾਈ ਗੁੰਡਿਆਂ ਨੂੰ ਫਾਂਸੀ ਕਦੋਂ ਹੋਵੇਗੀ”

ਬਿਹਾਰ ਦੇ ਕੈਮੂਰ ਦਾ ਪੁਰਾਣਾ ਵੀਡੀਓ ਫਰਜ਼ੀ ਦਾਅਵੇ ਨਾਲ ਮੁੜ ਹੋਇਆ ਵਾਇਰਲ

Fact Check/Verification

ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਨਿਊਜ਼ਚੈਕਰ ਨੇ ਪਹਿਲਾਂ ਵੀ ਇਸ ਵੀਡੀਓ ਦੀ ਪੜਤਾਲ ਕੀਤੀ ਹੈ।

ਬਿਹਾਰ ਦੇ ਕੈਮੂਰ ਦਾ ਪੁਰਾਣਾ ਵੀਡੀਓ ਉੱਤਰ ਪ੍ਰਦੇਸ਼ ਚੋਣਾਂ ਨਾਲ ਜੋੜਕੇ ਹੋਇਆ ਵਾਇਰਲ
Courtesy: Screenshot from Newschecker fact check

ਦੱਸ ਦਈਏ ਕਿ ਪਹਿਲਾਂ ਇਹ ਵੀਡੀਓ ਭਾਜਪਾ ਮੈਂਬਰ ਪਾਰਲੀਮੈਂਟ ਦੁਆਰਾ ਨੌਜਵਾਨ ਦੀ ਕੁੱਟਮਾਰ ਦੇ ਨਾਮ ਤੇ ਸ਼ੇਅਰ ਕੀਤਾ ਗਿਆ ਸੀ ਜਿਸ ਤੋਂ ਬਾਅਦ 4 ਅਕਤੂਬਰ 2019 ਨੂੰ ਅਸੀਂ ਵਾਇਰਲ ਵੀਡੀਓ ਦੀ ਪੜਤਾਲ ਕੀਤੀ ਸੀ। ਵਾਇਰਲ ਵੀਡੀਓ ਦੀ ਪੜਤਾਲ ਦੌਰਾਨ ਅਸੀਂ ਕੈਮੂਰ ਦੇ ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Newschecker ਦੇ ਨਾਲ ਗੱਲ ਕਰਦਿਆਂ ਕੈਮੁਰ ਦੇ ਸਾਬਕਾ ਪੁਲੀਸ ਅਧਿਕਾਰੀ ਨੇ ਦੱਸਿਆ ਸੀ ਕਿ ਇਹ ਘਟਨਾ ਆਪਸੀ ਰੰਜਿਸ਼ ਦੀ ਹੈ। ਕੌਂਸਲਰ ਦੇ ਪੁੱਤਰ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਦੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਉਸ ਤੋਂ ਬਾਅਦ ਭੀੜ ਨੇ ਕੌਂਸਲਰ ਦੇ ਪੁੱਤਰ ਨੂੰ ਫੜਕੇ ਉਸ ਨਾਲ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ। ਇਹ ਮਾਮਲਾ ਫ਼ਿਰਕਾਪ੍ਰਸਤੀ ਦਾ ਨਹੀਂ ਹੈ। ਇਹ ਅਪਰਾਧਿਕ ਮਾਮਲਾ ਹੈ। ਇਸ ਮਾਮਲੇ ਦੇ ਵਿੱਚ ਦੋਵਾਂ ਤਰਫ਼ੋਂ ਐੱਫਆਈਆਰ ਦਰਜ ਕਰ ਲਈ ਗਈ ਹੈ ਪੁਲਿਸ ਇਸ ਮਾਮਲੇ ਵਿਚ ਆਪਣੀ ਕਾਰਵਾਈ ਕਰ ਰਹੀ ਹੈ।

ਗੌਰਤਲਬ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਲਿਤਾਂ ਨਾਲ ਅਤਿਆਚਾਰ ਦੇ ਨਾਮ ਤੇ ਵਾਇਰਲ ਹੋਣ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲੀਸ ਦੀ ਫੈਕਟਚੈਕ ਵਿੰਗ ਨੇ ਵੀਡੀਓ ਨੂੰ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਦੱਸਿਆ ਸੀ।

ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਵੀਡੀਓ ਪੁਰਾਣਾ ਅਤੇ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਹੈ ਜਿਥੇ ਕੌਂਸਲਰ ਦੇ ਪੁੱਤਰ ਦੁਆਰਾ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਭੀੜ ਨੇ ਕੌਂਸਲਰ ਦੇ ਪੁੱਤਰ ਨਾਲ ਜੰਮ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ।

Result: False

Our Sources

Newschecker’s fact-check report
Report published by News18 Hindi
Newschecker’s telephonic conversation with Kaimur SP in 2019

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular