Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਨੇ ਇਸਤੀਫਾ ਦੇ ਦਿੱਤਾ ਹੈ ਅਤੇ ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਬਿਕਰਮਜੀਤ ਮਜੀਠੀਆ ਨੂੰ ਸ਼ਾਮਿਲ ਕਰਵਾਇਆ।
ਫੇਸਬੁੱਕ ਯੂਜ਼ਰ ‘ਨਿੱਕਾ ਲੰਬੜਦਾਰ’ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਅਕਾਲੀ ਦਲ ਨੂੰ ਵੱਡਾ ਝਟਕਾ। ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ‘ਚ ਸ਼ਾਮਲ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਮੁਤਾਬਿਕ ਵੀ ਇਸ ਪੋਸਟ ਦੇ ਬਾਰੇ ਵਿਚ ਕਾਫੀ ਸੋਸ਼ਲ ਮੀਡੀਆ ਯੂਜ਼ਰ ਚਰਚਾ ਕਰ ਰਹੇ ਹਨ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਸੱਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਬੋਰਡ ਦੇ ਜ਼ਰੀਏ ਵਾਇਰਲ ਹੋ ਰਹੀ ਪੋਸਟ ਨੂੰ ਖੰਗਾਲਿਆ ਪਰ ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਮਿਲੀ। ਗੌਰਤਲਬ ਹੈ ਕਿ ਜੇਕਰ ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿਚ ਸ਼ਾਮਿਲ ਹੁੰਦੇ ਤਾਂ ਇਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਗੂਗਲ ਤੇ ਕੁਝ ਕੀ ਵਰਡ ਰਾਹੀਂ ਸਰਚ ਕਰਨ ਤੇ ਸਾਨੂੰ ਦ ਟ੍ਰਿਬਿਊਨ ਦੁਆਰਾ 26 ਜਨਵਰੀ 2021 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਬਿਕਰਮਜੀਤ ਸਿੰਘ ਮਜੀਠੀਆ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਬਿਕਰਮਜੀਤ ਸਿੰਘ ਮਜੀਠੀਆ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ਬਿਕਰਮਜੀਤ ਸਿੰਘ ਮਜੀਠੀਆ ਦੁਆਰਾ ਸ਼ੇਅਰ ਕੀਤੀ ਗਈ ਇਕ ਪੋਸਟ ਮਿਲੀ। ਪੋਸਟ ਦੇ ਮੁਤਾਬਕ ਬਿਕਰਮਜੀਤ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕਿਆਂ ਅਤੇ ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।
Newschecker ਨੇ ਇਸ ਤੋਂ ਪਹਿਲਾਂ ਵੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਈ ਫੈਕਟ ਚੈਕ ਰਿਪੋਰਟ ਪ੍ਰਕਾਸ਼ਿਤ ਕੀਤੇ ਹਨ। ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਲੀਡਰ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਵਾਇਰਲ ਹੋਈ ਫ਼ਰਜ਼ੀ ਖ਼ਬਰ ਨੂੰ ਇੱਥੇ ਕਲਿੱਕ ਕਰਕੇ ਪੜ੍ਹ ਸਕਦੇ ਹੋ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਬਿਕਰਮਜੀਤ ਸਿੰਘ ਮਜੀਠੀਆ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਹਨ।
Result: False
Our Sources
Facebook/BikramMajithia: https://www.facebook.com/BikramSinghMajithia/posts/2461528823981046
The Tribune: https://www.tribuneindia.com/news/punjab/bikram-singh-majithia-to-take-on-navjot-singh-sidhu-in-amritsar-east-364634
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.