ਸ਼ੁੱਕਰਵਾਰ, ਮਾਰਚ 29, 2024
ਸ਼ੁੱਕਰਵਾਰ, ਮਾਰਚ 29, 2024

HomeFact Checkਕੀ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ...

ਕੀ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸ਼੍ਰੋਮਣੀ ਅਕਾਲੀ ਦਲ ਦੇ ਮਜੀਠਾ ਤੋਂ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਬਿਕਰਮਜੀਤ ਸਿੰਘ ਮਜੀਠੀਆ ਦੇ ਵਕੀਲਾਂ ਦੁਆਰਾ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਗਿਆ। ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ।

ਇਸ ਸਭ ਦੇ ਦੌਰਾਨ ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੱਥਾ ਟੇਕਦੀਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰਾਂ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਵਿਖੇ ਨਤਮਸਤਕ ਹੋਏ।

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: Facebook/AnilVerma

ਸੋਸ਼ਲ ਮੀਡੀਆ ਤੇ ਕੁੱਝ ਯੂਜ਼ਰ ਇਨ੍ਹਾਂ ਤਸਵੀਰਾਂ ਨੂੰ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਸ਼ੇਅਰ ਕਰ ਰਹੇ ਹਨ। 

News 18 Punjab, ਲੁਧਿਆਣਾ ਟਾਈਮਜ਼ , ਦ ਸਮਰ ਨਿਊਜ਼, On Air, ਪ੍ਰੋ ਪੰਜਾਬ ਟੀਵੀ ਸਮੇਤ ਕਈ ਹੋਰਨਾਂ ਮੀਡੀਆ ਸੰਸਥਾਨਾਂ ਨੇ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਹਾਲ ਦਾ ਦੱਸਕੇ ਸ਼ੇਅਰ ਕੀਤਾ।

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: News18Punjab

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: ProPunjabTV

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: TheSummerNews

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: LudhianaTimes

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: OnAir

ਮੀਡੀਆ ਸੰਸਥਾਨਾਂ ਦੇ ਨਾਲ ਨਾਲ ਯੂਥ ਅਕਾਲੀ ਦਲ ਨੇ ਵੀ ਇਨ੍ਹਾਂ ਤਸਵੀਰਾਂ ਨੂੰ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤਾ।

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ
Courtesy: Facebook/YAD

Crowd tangle ਦੇ ਡਾਟਾ ਦੇ ਮੁਤਾਬਕ ਸੋਸ਼ਲ ਮੀਡੀਆ ਤੇ 10,549 ਤੋਂ ਵੱਧ ਯੂਜ਼ਰ ਇਨ੍ਹਾਂ ਤਸਵੀਰਾਂ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।

ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਵੇਂ ਸਾਲ ਦੇ ਮੌਕੇ ਤੇ ਗੁਰੂ ਘਰ ਹੋਏ ਨਤਮਸਤਕ

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਦੇ ਲਈ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਵਾਇਰਲ ਤਸਵੀਰਾਂ ਨੂੰ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦੋ ਤਸਵੀਰਾਂ ਸ਼੍ਰੋਮਣੀ ਅਕਾਲੀ ਦਲ ਮਜੀਠਾ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ 1 ਜਨਵਰੀ 2021 ਨੂੰ ਅਪਲੋਡ ਮਿਲੀਆਂ। ਕੈਪਸ਼ਨ ਦੇ ਮੁਤਾਬਕ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਇਹ ਤਸਵੀਰਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੁੰਦਿਆਂ ਦੀਆਂ ਹਨ। 

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Courtesy: Facebook/SADMajitha

ਸਰਚ ਦੇ ਦੌਰਾਨ ਸਾਨੂੰ ਕਈ ਹੋਰਨਾਂ ਸੋਸ਼ਲ ਮੀਡੀਆ ਯੂਜ਼ਰ Bhind Guruwali ਦੁਆਰਾ ਵੀ ਇਹ ਤਸਵੀਰਾਂ ਜਨਵਰੀ 1, 2021 ਨੂੰ ਅਪਲੋਡ ਮਿਲੀਆਂ।

Courtesy: Facebook/BhindGuruwali

ਅਸੀਂ ਵਾਇਰਲ ਹੋ ਰਹੀ ਦੂਜੀ ਤਸਵੀਰਾਂ ਦੇ ਲਈ ਆਪਣੀ ਜਾਂਚ ਜਾਰੀ ਰੱਖੀ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਵਾਇਰਲ ਹੋਈਆਂ ਤਸਵੀਰਾਂ ਰੋਜ਼ਾਨਾ ਸਪੋਕਸਮੈਨ ਦੁਆਰਾ ਜਨਵਰੀ 1, 2021 ਨੂੰ ਅਪਲੋਡ ਮਿਲੀਆਂ।

Courtesy: RozanaSpokesman

ਇਸ ਦੇ ਨਾਲ ਹੀ ਵਾਇਰਲ ਹੋ ਰਹੀ ਇੱਕ ਹੋਰ ਤਸਵੀਰ ਸਾਨੂੰ ਬਿਕਰਮਜੀਤ ਸਿੰਘ ਮਜੀਠੀਆ ਦੇ ਇੰਸਟਾਗ੍ਰਾਮ ਹੈਂਡਲ ਤੇ ਜਨਵਰੀ 1, 2021 ਨੂੰ ਅਪਲੋਡ ਮਿਲੀ। ਹਾਲਾਂਕਿ ਅਸੀਂ ਪਾਇਆ ਕਿ ਬਾਅਦ ਦੇ ਵਿਚ ਇਸ ਤਸਵੀਰ ਨੂੰ ਡਿਲੀਟ ਕਰ ਦਿੱਤਾ ਗਿਆ।

Courtesy: Instagram/BikramMajithia

Conclusion 

ਸਾਡੀ ਜਾਨ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ। ਪੁਰਾਣੀ ਤਸਵੀਰਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।

Result: Misleading

Our Sources

Facebook/SAD Majitha: https://www.facebook.com/AkaliDalMajitha/posts/4802535609821617

Facebook/BhindGuruwali: https://www.facebook.com/bhind.guruwali.1/posts/2847899108781386

Rozana Spokesman:https://www.facebook.com/permalink.php?story_fbid=3600549620055261&id=316365575140365

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular