ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਭਾਜਪਾ ਉਮੀਦਵਾਰ ਅਸ਼ੋਕ ਤੰਵਰ ਦੀ ਗੱਡੀ ਤੇ ਕੀਤਾ ਗਿਆ ਪਥਰਾਅ?

ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦੀ ਗੱਡੀ ਤੇ ਕੀਤਾ ਗਿਆ ਪਥਰਾਅ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਹਰਿਆਣਾ ਦੇ ਸਿਰਸਾ ਵਿੱਚ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਦਾ ਵਿਰੋਧ ਕੀਤਾ ਗਿਆ

Fact
ਇਹ ਵੀਡੀਓ ਕਰੀਬ 3 ਸਾਲ ਪਹਿਲਾਂ ਡਿਪਟੀ ਸਪੀਕਰ ਰਣਬੀਰ ਗੰਗਵਾ ਦੇ ਕਾਫਲੇ ‘ਤੇ ਕੀਤੇ ਗਏ ਪਥਰਾਅ ਦਾ ਹੈ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਦੇ ਵਿਚ ਲੋਕਾਂ ਵੱਲੋਂ ਇੱਕ ਆਗੂ ਦੀ ਗੱਡੀ ‘ਤੇ ਪੱਥਰਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਰਿਆਣਾ ਦੇ ਸਿਰਸਾ ਦਾ ਹੈ ਜਿੱਥੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਅਸ਼ੋਕ ਤੰਵਰ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।

ਫੇਸਬੁੱਕ ਯੂਜ਼ਰ ‘Gurpreet Singh Sidhupur’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਿਰਸਾ ਜ਼ਿਲ੍ਹੇ ਵਾਲਿਆਂ ਨੇ ਅਸ਼ੋਕ ਤੰਵਰ ਨੂੰ ਅੱਜ ਹੀ ਲੋਕ ਸਭਾ ਸੀਟ ਦੇ ਦਿਤੀ ਦੇਖੋ ਵੀਡੀਓ ਬੀਜੇਪੀ ਦਾ ਹਾਲ’

Fact Check/Verification

2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਦੇ INVID ਟੂਲ ਰਾਹੀਂ ਕੁਝ ਕੀਫ੍ਰੇਮ ਕੱਢੇ। ਇਸ ਤੋਂ ਬਾਅਦ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਸਰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਸਾਨੂੰ ਇਸ ਘਟਨਾ ਨਾਲ ਸਬੰਧਤ ਕਈ ਵੀਡੀਓ ਮਿਲੀਆਂ।

ਸਾਨੂੰ ਵਾਇਰਲ ਵੀਡੀਓ ਨਾਲ ਮਿਲਦੀ ਜੁਲਦੀ ਵੀਡੀਓ The Sadaknama ਦੁਆਰਾ 11 ਜੁਲਾਈ 2021 ਨੂੰ ਅਪਲੋਡ ਮਿਲੀ। ਵੀਡੀਓ ਦੇ ਮੁਤਾਬਕ ਇਹ ਮਾਮਲਾ ਹਰਿਆਣਾ ਦੇ ਸਿਰਸਾ ਦਾ ਹੈ ਜਿਥੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਬਾਹਰ ਕਿਸਾਨਾਂ ਵੱਲੋਂ ਹਰਿਆਣਾ ਦੇ ਡਿਪਟੀ ਸਪੀਕਰ ਦੇ ਰਣਬੀਰ ਗੰਗਵਾ ਦਾ ਵਿਰੋਧ ਕੀਤਾ ਗਿਆ ਸੀ।

ਵਾਇਰਲ ਵੀਡੀਓ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਅਸੀਂ ਆਪਣੀ ਜਾਂਚ ਜਾਰੀ ਰੱਖੀ। ਅਸੀਂ ਕੁਝ ਕੀਵਰਡਸ ਦੀ ਵਰਤੋਂ ਕਰ ਗੂਗਲ ‘ਤੇ ਖੋਜ ਕੀਤੀ। ਸਾਨੂੰ ਮਾਮਲੇ ਨੂੰ ਲੈ ਕੇ Punjab Kesari Haryana ਦੀ ਰਿਪੋਰਟ ਮਿਲੀ। ਇਸ ਰਿਪੋਰਟ ਦੇ ਮੁਤਾਬਕ ਸਿਰਸਾ ਵਿੱਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕੀਤਾ ਗਿਆ। ਬੀਜੇਪੀ ਦੇ ਪ੍ਰੋਗਰਾਮ ਦੇ ਬਾਹਰ ਸੈਂਕੜੇ ਕਿਸਾਨਾਂ ਨੇ ਡਿਪਟੀ ਸਪੀਕਰ ਨੇ ਰਣਬੀਰ ਗੰਗਵਾ ਦੇ ਕਾਫਲੇ ਨੂੰ ਘੇਰ ਲਿਆ ਅਤੇ ਵਿਰੋਧ ਦੌਰਾਨ ਗੰਗਵਾ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ। ਗੰਗਵਾਰ ਦੇ ਕਾਫਲੇ ਨੂੰ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਗਿਆ।

ਇਸ ਤੋਂ ਬਾਅਦ, ਅਸੀਂ ਅਸ਼ੋਕ ਤੰਵਰ ਦੇ ਵਿਰੋਧ ਵਾਲੇ ਦਾਅਵੇ ਦੀ ਜਾਂਚ ਕੀਤੀ। ਸਾਨੂੰ 6 ਅਪ੍ਰੈਲ 2024 ਨੂੰ ਦੈਨਿਕ ਭਾਸਕਰ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ । ਇਸ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਸ਼ਨੀਵਾਰ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਸੀ। ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਕਿਸਾਨਾਂ ਨੇ ਪ੍ਰੋਗਰਾਮ ਦਾ ਵਿਰੋਧ ਕੀਤਾ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021ਦੀ ਹੈ ਜਦੋਂ ਹਰਿਆਣਾ ਦੇ ਸਿਰਸਾ ਵਿਖੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਵਿਰੋਧ ਹੋਇਆ ਸੀ।

Result: False

Our Sources

Video Report by The Sadaknama on 11th July 2021
Video Report by Punjab Kesari Haryana on 11th July 2021


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular