Fact Check
ਕੀ ਭਾਜਪਾ ਵਰਕਰਾਂ ਨੇ ਕਿਸਾਨ ਆਰਡੀਨੈਂਸ ਬਿੱਲ ਦੇ ਪਾਸ ਹੋਣ ਦੀ ਖੁਸ਼ੀ ਵਿਚ ਜਸ਼ਨ ਮਨਾਇਆ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਜਿਨ੍ਹਾਂ ਨੇ ਆਪਣੇ ਗਲੇ ਦੇ ਵਿੱਚ ਭਾਰਤੀ ਜਨਤਾ ਪਾਰਟੀ(ਭਾਜਪਾ) ਦਾ ਪੱਟਾ ਪਹਿਨਿਆ ਹੋਇਆ ਹੈ, ਉਨ੍ਹਾਂ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਵਲੋਂ ਬਿੱਲ ਪਾਸ ਕਰਨ ਤੇ ਭਾਜਪਾਈਆਂ ਨੇ ਅੰਮ੍ਰਿਤਸਰ ਵਿੱਚ ਭੰਗੜਾ ਪਾ ਕੇ ਜਸ਼ਨ ਮਨਾਇਆ ਅਤੇ ਲੱਡੂ ਵੰਡੇ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਅੱਗ ਬਾਣੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਵਿਰੋਧ ਤੋਂ ਬਾਅਦ ਵੀ ਰਾਸ਼ਟਰਪਤੀ ਵਲੋਂ ਬਿੱਲ ਪਾਸ ਕਰਨ ਤੇ ਭਾਜਪਾਈਆਂ ਨੇ ਅੰਮ੍ਰਿਤਸਰ ਚ ਪਾਏ ਭੰਗੜੇ ਤੇ ਵੰਡੇ ਲੱਡੂ।”
ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤੱਕ 4 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ 5,000 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ।ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕੁੱਝ ਵਿਅਕਤੀ ‘ਆ ਗਿਆ ਤਰੁਣ , ਛਾ ਗਿਆ ਤਰੁਣ’ ਦੇ ਨਾਅਰੇ ਲਗਾ ਰਹੇ ਹਨ।
ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਸਾਨੂੰ ਸ਼ੱਕ ਹੋਇਆ ਕਿ ਵੀਡਿਓ ਦੇ ਵਿੱਚ ਵਿਅਕਤੀ ਤਰੁਨ ਚੁੱਗ ਜੋ ਭਾਜਪਾ ਦੇ ਹਾਲ ਹੀ ਦੇ ਵਿੱਚ ਰਾਸ਼ਟਰੀ ਮਹਾਮੰਤਰੀ ਬਣਾਏ ਗਏ ਹਨ ਉਨ੍ਹਾਂ ਦਾ ਜ਼ਿਕਰ ਕਰ ਰਹੇ ਹਨ।
ਹੁਣ ਅਸੀਂ ਫੇਸਬੁੱਕ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।ਸਰਚ ਦੇ ਦੌਰਾਨ ਸਾਨੂੰ ਇੱਕ ਲੋਕਲ ਮੀਡੀਆ ਏਜੰਸੀ ‘ਪੰਜਾਬ ਲਾਈਵ’ ਦਾ ਇੱਕ ਵੀਡੀਓ ਮਿਲਿਆ।ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਲੋਕਾਂ ਨੇ ਹੱਥ ਦੇ ਵਿੱਚ ਭਾਜਪਾ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਗ ਦੀ ਤਸਵੀਰ ਨੂੰ ਫੜਿਆ ਹੋਇਆ ਹੈ।ਇਸ ਵੀਡੀਓ ਨੂੰ 27 ਸਤੰਬਰ 2020 ਨੂੰ ਅਪਲੋਡ ਕੀਤਾ ਗਿਆ ਸੀ
ਪੰਜਾਬ ਲਾਈਵ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਵੀਡੀਓ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਕੁਝ ਵਿਅਕਤੀ ਵੀ ਦਿਖੇ। ਪੰਜਾਬ ਲਾਈਵ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਇਸ ਵੀਡੀਓ ਦੇ ਕੈਪਸ਼ਨ ਮੁਤਾਬਕ ਭਾਜਪਾ ਹਾਈਕਮਾਂਡ ਦੇ ਵੱਲੋਂ ਤਰੁਨ ਚੁੱਗ ਨੂੰ ਰਾਸ਼ਟਰੀ ਮਹਾਮੰਤਰੀ ਬਣਾਉਣ ਤੇ ਅੰਮ੍ਰਿਤਸਰ ਵਿਖੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਖ਼ੁਸ਼ੀ ਮਨਾਉਂਦੇ ਹੋਏ ਭੰਗੜੇ ਪਾਏ ਅਤੇ ਪਟਾਕੇ ਚਲਾਏ।
ਪੰਜਾਬ ਲਾਈਵ ਵੱਲੋਂ ਪ੍ਰਕਾਸ਼ਿਤ ਵੀਡੀਓ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਦਾ ਬਿਆਨ ਵੀ ਮਿਲਿਆ।

ਤੁਸੀਂ ਨੀਚੇ ਦਿੱਤੀ ਗਈ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਅਤੇ ਪੰਜਾਬ ਲਾਈਵ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਦੇਖ ਸਕਦੇ ਹੋ।

ਸਰਚ ਦੇ ਦੌਰਾਨ ਸਾਨੂੰ ਅਨਿਲ ਅਰੋੜਾ ਨਾਮਕ ਵਿਅਕਤੀ ਤੇ ਪੇਜ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ। ਅਨਿਲ ਅਰੋੜਾ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕੀ ਦੇਖਣ ਚ ਆ ਰਿਹਾ ਹੈ ਕਿ ਭਾਜਪਾ ਦੇ ਵਰਕਰਾਂ ਵੱਲੋਂ ਖ਼ੁਸ਼ੀ ਮਨਾਉਂਦੇ ਹੋਏ ਦੀ ਵੀਡੀਓ ਨੂੰ ਰਾਸ਼ਟਰਪਤੀ ਵੱਲੋਂ ਕਿਸਾਨ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਖ਼ਬਰ ਨਾਲ ਜੋੜਕੇ ਵੇਖਿਆ ਜਾ ਰਿਹਾ ਹੈ ਜਦਕਿ ਇਹ ਵੀਡੀਓ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਤਰੁਨ ਚੁੱਗ ਨੂੰ ਰਾਸ਼ਟਰੀ ਮਹਾ ਮੰਤਰੀ ਬਣਾਏ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਖੁਸ਼ੀ ਮਨਾਉਣ ਦੀ ਵੀਡੀਓ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result:Misleading
Sources
https://www.facebook.com/920846167952028/videos/659799538286840
https://www.facebook.com/106449611006004/videos/953022065208863/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044