ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਬਿਕਰਮ ਮਜੀਠੀਆ ਦੁਆਰਾ ਸ਼ੇਅਰ ਕੀਤਾ ਇਹ ਵੀਡੀਓ ਹਾਲੀਆ ਨਹੀਂ ਸਾਲ ਪੁਰਾਣਾ ਹੈ

ਬਿਕਰਮ ਮਜੀਠੀਆ ਦੁਆਰਾ ਸ਼ੇਅਰ ਕੀਤਾ ਇਹ ਵੀਡੀਓ ਹਾਲੀਆ ਨਹੀਂ ਸਾਲ ਪੁਰਾਣਾ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਸਰਕਾਰੀ ਬੱਸਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਕੇ ਸਵਾਰੀਆਂ ਨੂੰ ਖਜੱਲ ਖੁਆਰ ਕੀਤਾ ਗਿਆ।

Fact
ਸ਼ੇਅਰ ਕੀਤਾ ਜਾ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ 2022 ਦਾ ਹੈ। ਇਸ ਵੀਡੀਓ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿਖੇ ‘ਸਿੱਖਿਆ ਕ੍ਰਾਂਤੀ ਰੈਲੀ’ ਦਾ ਸੰਬੋਧਨ ਕੀਤਾ। ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁਕਿਆ ਜਾਵੇਗਾ।’

ਹੁਣ ਇਸੇ ਰੈਲੀ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਕੁਝ ਵੀਡੀਓ ਵਾਇਰਲ ਹੋ ਰਹੀਆਂ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਵੀਡੀਓ ਸਾਂਝਾ ਕੀਤਾ ਜਿਸਦੇ ਵਿਚ ਇੱਕ ਵਿਅਕਤੀ ਨੂੰ ਬਸ ਦੇ ਡਰਾਈਵਰ ਨਾਲ ਬਹਿਸ ਕਰਦੇ ਵੇਖਿਆ ਜਾ ਸਕਦਾ ਹੈ। ਵਿਅਕਤੀ ਡਰਾਈਵਰ ਨਾਲ ਗੱਲ ਕਰਦਿਆਂ ਸਵਾਲ ਚੁੱਕਦਾ ਨਜ਼ਰ ਆ ਰਿਹਾ ਹੈ ਕਿ ਸਰਕਾਰੀ ਬਸ ਨੂੰ ਰੈਲੀ ਲਈ ਕਿਉਂ ਬੁੱਕ ਕੀਤਾ ਗਿਆ ਹੈ। ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਤੇ ਆਰੋਪ ਲੱਗੇ ਕਿ ਜਿਹਨਾਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਉਹਨਾਂ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉਨ੍ਹਾਂ ਬੱਸਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਇਹਨਾਂ ਆਰੋਪਾਂ ਨੂੰ ਨਕਾਰਦਿਆਂ ਵਿਰੋਧੀ ਧਿਰ ਤੇ ਨਿਸ਼ਾਨਾ ਸਾਧਿਆ।

ਬਿਕਰਮ ਮਜੀਠੀਆ ਨੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਪੰਜਾਬ ਦੀਆਂ ਸਰਕਾਰੀ ਬੱਸਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਕੇ ਸਾਰੇ ਰੂਟ ਬੰਦ ਕਰ ਕੇ ਸਵਾਰੀਆਂ ਨੂੰ ਖਜੱਲ ਖੁਆਰ ਕਰਨਾ ਬੇਹੱਦ ਨਿੰਦਣਯੋਗ ਹੈ। ਆਪ ਸਰਕਾਰ ਦੇ ਰਾਜ ਵਿਚ ਆਮ ਆਦਮੀ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਕੀ ਇਹ ਹੈ BADLAV?”

ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਈ ਸਾਰੇ ਯੂਜ਼ਰਸ ਵਾਇਰਲ ਕਰ ਰਹੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਨੂੰ ਲੈ ਕੇ ਕੀਵਰਡ ਸਰਚ ਜਰੀਏ ਜਾਣਕਾਰੀ ਲੱਭਣੀ ਸ਼ੁਰੂ ਕੀਤੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਆਪਣੀ ਸਰਚ ਦੌਰਾਨ ਵਾਇਰਲ ਵੀਡੀਓ ਕਈ ਪੁਰਾਣੇ ਪੋਸਟਾਂ ‘ਤੇ ਸਾਂਝਾ ਕੀਤਾ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਮਾਰਚ 2022 ਦੇ ਮਿਲੇ। ਫੇਸਬੁੱਕ ਪੇਜ Punjabi News Corner ਨੇ 14 ਮਾਰਚ 2022 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਸਰਕਾਰੀ ਬੱਸਾਂ ਜਾਣ ਕਾਰਨ ਪ੍ਰਸ਼ਾਨ ਹੋਈਆਂ ਸਵਾਰੀਆਂ ਦੇਖੋ ਕਿਵੇਂ ਰੈਲੀ ਲਈ ਬੁੱਕ ਹੋਈਆਂ ਬੱਸ ਡਰਾਈਵਰ ਤੇ ‘ਆਪ’ ਵਰਕਰਾਂ ਨਾਲ ਭਿੜੇ ਲੋਕ

ਇਸੇ ਤਰ੍ਹਾਂ AMBEDKAR MISSION NEWS CHANNEL ਨੇ 14 ਮਾਰਚ 2022 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ ਸੀ, “ਭਗਵੰਤ ਮਾਨ ਦੀ ਰੈਲੀ ਤੇ ਚੱਲੀ ਸਰਕਾਰੀ ਬੱਸ ਦੇ ਕੰਡਕਟਰ ਨੂੰ ਘੇਰਿਆ ਆਪ ਸਮਰਥਕ ਨੇ,” ਕਹਿੰਦਾ ਵੋਟਾਂ ਅਸੀਂ ਵੀ ਝਾੜੂ ਨੂੰ ਪਾਇਆ”

ਮਤਲਬ ਸਾਫ ਸੀ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਸਗੋਂ ਸਾਲ ਪੁਰਾਣਾ ਹੈ।

Conclusion


ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ 2022 ਦਾ ਹੈ। ਵੀਡੀਓ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।

Result: False

Our Sources

Video uploaded by Punjabi News Corner on March 14, 2022
Video uploaded by Ambedkar News Channel on March 14, 2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular