Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਤੇ ਵਿਚ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਕਰਕੇ ਕੋਰੋਨਾ ਕਾਲਰ ਟਿਊਨ ਨੂੰ ਹਟਾਇਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਏਅਰਟੈੱਲ, ਬੀਐਸਐਨਲ, ਵੋਡਾਫੋਨ ਅਤੇ ਜੀਓ ਦੇ ਉਪਭੋਗਤਾ ਤਸਵੀਰ ਵਿੱਚ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਕਰਕੇ ਕੋਰੋਨਾ ਕਾਲਰ ਟਿਊਨ ਨੂੰ ਹਟਾ ਸਕਦੇ ਹਨ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸ਼ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਪੋਸਟ ਨੂੰ ਖੰਗਾਲਿਆ।
ਅਸੀਂ ਸਰਚ ਕੀਤਾ ਕਿ ਏਅਰਟੈੱਲ, ਬੀਐਸਐਨਲ, ਵੋਡਾਫੋਨ ਅਤੇ ਜੀਓ ਦੇ ਨੰਬਰਾਂ ਤੋਂ ਕੋਰੂਨਾ ਕਾਲਰ ਟਿਊਨ ਨੂੰ ਹਟਾਇਆ ਜਾ ਸਕਦਾ ਹੈ ਜਾਂ ਨਹੀਂ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਕੋਰੋਨਾ ਕਾਲਰ ਟਿਊਨ ਨੂੰ ਹਟਾਉਣ ਦਾ ਕੋਈ ਤਰੀਕਾ ਨਹੀਂ ਲੱਭਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਹੁਣ ਅਸੀਂ ਵਾਇਰਲ ਹੋ ਰਹੀ ਪੋਸਟ ਵਿਚ ਦਿੱਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਉਨ੍ਹਾਂ ਦਾ ਪਾਲਣ ਕੀਤਾ। ਹਾਲਾਂਕਿ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰਨ ਤੋਂ ਬਾਅਦ ਵੀ ਕੋਰੋਨਾ ਕਾਲਰ ਟਿਊਨ ਨਹੀਂ ਹਟੀ ਜਦੋਂ ਕਿ ਏਅਰਟੈੱਲ ਦੇ ਨੰਬਰ ਤੋਂ ਡਾਇਲ ਕਰਨ ਤੋਂ ਬਾਅਦ ਨੰਬਰ ਇਨਵੈਲਿਡ ਆਇਆ।
ਹੁਣ ਅਸੀਂ ਵੋਡਾਫੋਨ ਦੇ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲਰ ਟਿਊਨ ਨੂੰ ਲੈ ਕੇ ਭਾਰਤ ਸਰਕਾਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਨ੍ਹਾਂ ਨੂੰ ਹਟਾਉਣ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਆਦੇਸ਼ ਨਹੀਂ ਹੈ ਤੇ ਨਾ ਹੀ ਪੋਸਟ ਵਿੱਚ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਕੇ ਇਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਪੋਸਟ ਵਿੱਚ ਦਿੱਤੇ ਗਏ ਤਰੀਕਿਆਂ ਦੇ ਨਾਲ ਕੋਰੋਨਾ ਕਾਲਰ ਟਿਊਨ ਨੂੰ ਨਹੀਂ ਹਟਾਇਆ ਜਾ ਸਕਦਾ।
Result: Misleading
Sources
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.