ਐਤਵਾਰ, ਅਪ੍ਰੈਲ 28, 2024
ਐਤਵਾਰ, ਅਪ੍ਰੈਲ 28, 2024

HomeFact Checkਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ?

ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਭਾਰਤ ਵਲੋਂ ਕੱਢੇ ਗਏ ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ

Fact
ਵਾਇਰਲ ਵੀਡੀਓ ਅਕਤੂਬਰ 2022 ਦੀ ਹੈ ਜਦੋਂ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕਕੇ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪਹੁੰਚੇ ਸਨ। ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਭਾਰਤ ਸਰਕਾਰ ਦੁਆਰਾ ਡਿਪਲੋਮੈਟ ਓਲੀਵੀਅਰ ਸਿਲਵੇਸਟਰ ਨੂੰ ਭਾਰਤ ਛੱਡਣ ਲਈ ਆਖਿਆ ਗਿਆ ਸੀ।

ਸੋਸ਼ਲ ਮੀਡਿਆ ਤੇ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕਕੇ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੂੰ ਇੰਟਰਵਿਊ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਰਿਪੋਰਟਰ ਮੈਕਕੇ ਨੂੰ ਖਾਲਿਸਤਾਨੀ ਸੰਗਠਨਾਂ ਬਾਰੇ ਕੈਨੇਡਾ ਦੇ ਰੁਖ ਬਾਰੇ ਸਵਾਲ ਪੁੱਛਦੇ ਹਨ। ਸਵਾਲ ਦੇ ਜਵਾਬ ਵਿੱਚ ਮੈਕਕੇ ਨੇ ਜਵਾਬ ਦਿੱਤਾ ਕਿ “ਕੈਨੇਡਾ ਵਿੱਚ ਉਹ ਸਾਰੇ ਧਰਮਾਂ ਦੇ ਲੋਕਾਂ ਨੂੰ ਪਿਆਰ ਕਰਦੇ ਹਨ। ਕੈਨੇਡਾ ਵਿੱਚ ਸਾਰੇ ਧਰਮਾਂ ਦਾ ਸਵਾਗਤ ਹੈ।”

ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਲੋਂ ਕੱਢੇ ਗਏ ਕਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਬੀਤੇ ਸੋਮਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿੱਚ ਬਿਆਨ ਦਿੰਦਿਆਂ ਦੋਸ਼ ਲਾਇਆ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ ਅਤੇ ਉਨ੍ਹਾਂ ਦੀਆਂ ਏਜੰਸੀਆਂ ਇਸ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਇਸ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਕੈਨੇਡਾ ਨੇ ਭਾਰਤ ਦੇ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਬਾਹਰ ਕੱਢ ਦਿੱਤਾ। ਭਾਰਤ ਨੇ ਵੀ ਕੈਨੇਡੀਅਨ ਹਾਈ ਕਮਿਸ਼ਨ ਨੂੰ ਤਲਬ ਕਰਕੇ ਇੱਕ ਡਿਪਲੋਮੈਟ ਨੂੰ ਬਰਖਾਸਤ ਕਰਕੇ ਜਵਾਬ ਦਿੱਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਦੇ ਕੁਝ ਅੰਸ਼ ਮੀਡਿਆ ਅਦਾਰਾ ਇੰਡੀਆ ਟੁਡੇ ਦੁਆਰਾ ਸਾਲ 2022 ਦੇ ਵਿੱਚ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੇ।

ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ?

ਰਿਪੋਰਟ ਮੁਤਾਬਕ ਕੈਮਰੂਨ ਮੈਕਕੇ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਸਨ ਜਿਥੇ ਉਹਨਾਂ ਤੋਂ ਕੈਨੇਡਾ ਸਰਕਾਰ ਵੱਲੋਂ ਖਾਲਿਸਤਾਨੀ ਜਥੇਬੰਦੀਆਂ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਪੁੱਛਿਆ ਗਿਆ। ਨਿਊਜ਼ ਏਜੰਸੀ ਏਸ਼ੀਅਨ ਨਿਊਜ਼ ਇੰਟਰਨੈਸ਼ਨਲ ਨੇ ਵੀ ਵਾਇਰਲ ਵੀਡੀਓ ਨੂੰ 27 ਅਕਤੂਬਰ 2022 ਨੂੰ ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ ਤੇ ਸਾਂਝਾ ਕੀਤਾ ਸੀ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦਿਆ ਅਸੀਂ ਇਹ ਸਰਚ ਕੀਤਾ ਕਿ ਭਾਰਤ ਵਲੋਂ ਕਿਸ ਡਿਪਲੋਮੈਟ ਨੂੰ ਕੱਢਿਆ ਗਿਆ ਹੈ। ਮੀਡਿਆ ਅਦਾਰਾ ਟਾਈਮਜ਼ ਨਾਉ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ, ਕੈਮਰਨ ਮੈਕਕੇ ਨੂੰ ਤਲਬ ਕੀਤਾ ਗਿਆ ਅਤੇ ਡਿਪਲੋਮੈਟ ਓਲੀਵੀਅਰ ਸਿਲਵੇਸਟਰ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਆਖਿਆ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ ਅਕਤੂਬਰ 2022 ਦੀ ਹੈ ਜਦੋਂ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕਕੇ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪਹੁੰਚੇ ਸਨ। ਭਾਰਤ ਸਰਕਾਰ ਦੁਆਰਾ ਡਿਪਲੋਮੈਟ ਓਲੀਵੀਅਰ ਸਿਲਵੇਸਟਰ ਨੂੰ ਭਾਰਤ ਛੱਡਣ ਲਈ ਆਖਿਆ ਗਿਆ ਸੀ।

Result: False

Our Sources

Tweet made by ANI on October 27, 2022
Media report published by India Today on October 27,2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular