Claim
ਸੋਸ਼ਲ ਮੀਡਿਆ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ‘ਤੇ ਕਥਿਤ ਤੌਰ ਤੇ ਪੁਲਿਸ ਵੱਲੋਂ ਕੀਤੇ ਹਮਲਿਆਂ ‘ਤੇ ਮੌਜੂਦਾ ਭਾਜਪਾ ਲੀਡਰ ਤੇ ਸਾਬਕਾ CM ਕੈਪਟਨ ਅਮਰਿੰਦਰ ਨੇ ਚੁੱਪੀ ਤੋੜਦਿਆਂ ਆਪਣਾ ਬਿਆਨ ਦਿੱਤਾ।
ਮੀਡਿਆ ਅਦਾਰਾ ਪੰਜਾਬੀ ਨੈਸ਼ਨਲ ਟੀਵੀ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣਾ ਸੰਵਿਧਾਨ ਦੇ ਖਿਲਾਫ਼।’ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਹਮਲਿਆਂ ‘ਤੇ BJP ਲੀਡਰ ਤੇ ਸਾਬਕਾ CM ਕੈਪਟਨ ਅਮਰਿੰਦਰ ਨੇ ਤੋੜੀ ਚੁੱਪੀ। ਇਸ ਵੀਡੀਓ ਨੂੰ ਹੁਣ ਤਕ ਤਕਰੀਬਨ 2 ਲੱਖ ਯੂਜ਼ਰ ਦੇਖ ਚੁਕੇ ਹਨ।

Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਕਰਦਿਆਂ ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਸੋਸ਼ਲ ਮੀਡਿਆ ਅਕਾਊਂਟ ਨੂੰ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਸਾਨੂ ਅਜਿਹਾ ਕੋਈ ਬਿਆਨ ਜਾਂ ਵੀਡੀਓ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤੋਂ ਬਾਅਦ ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਆਪਣੀ ਸਰਚ ਦੇ ਦੌਰਾਨ ਸਾਨੂੰ ਜਗਬਾਣੀ ਦੁਆਰਾ ਨਵੰਨਰ 26, 2020 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਸੀ,’ ਕੈਪਟਨ ਦੀ ਖੱਟਰ ਨੂੰ ਨਸੀਹਤ ‘ਕਿਸਾਨਾਂ ਨੂੰ ਰੋਕਿਆ ਤਾਂ ਕਰਣਗੇ ਜਵਾਬੀ ਹਮਲ।’ ਅਸੀਂ ਪਾਇਆ ਕਿ ਇਹ ਵੀਡੀਓ ਅਤੇ ਵਾਇਰਲ ਵੀਡੀਓ ਹੁਬੂਹੁ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡਿਆ ਅਦਾਰਾ ‘ਫੈਕਟ ਨਿਊਜ਼’ ਦੁਆਰਾ ਵੀ ਇਹ ਵੀਡੀਓ ਸਾਲ 2020 ਦੇ ਵਿੱਚ ਅਪਲੋਡ ਮਿਲੀ। ਸਾਲ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਸੀ ਜਿਸ ਤੋਂ ਬਾਅਦ ਟਵਿੱਟਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਛਾਕੇ ਸ਼ਬਦੀ ਜੰਗ ਦੇਖਣ ਨੂੰ ਮਿਲੀ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਕਿਸਾਨ ਅੰਦੋਲਨ ਦੀ ਨਹੀਂ ਹੈ। ਵਾਇਰਲ ਵੀਡੀਓ ਸਾਲ 2020 ਦੀ ਹੈ।
Result: Missing Context
Our Sources
Media report published by Jagbani on November 26, 2020
Media report published by Fact News on November 26, 2020
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।