Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ ਤੋਂ ‘ਕਾਂਗਰਸ’ ਸ਼ਬਦ ਹਟਾ ਦਿੱਤਾ।
ਪੰਜਾਬ ਦੇ ਨਾਮਵਰ ਮੀਡੀਆ ਸੰਸਥਾਨ ਪ੍ਰੋ ਪੰਜਾਬ ਟੀਵੀ, ਡੇਲੀ ਪੋਸਟ ਪੰਜਾਬੀ , ਅੰਮ੍ਰਿਤਸਰ ਟਾਈਮਜ਼ , ਲਿਵਿੰਗ ਇੰਡੀਆ , ਨਿਊਜ਼ 18 ਪੰਜਾਬੀ ਅਤੇ ਜਗ ਬਾਣੀ ਨੇ ਪੋਸਟ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਛੱਡਣ ਦੇ ਐਲਾਨ ਤੋਂ ਬਾਅਦ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ।
ਇਸ ਦੇ ਨਾਲ ਹੀ ਦੇਸ਼ ਦੀਆਂ ਵੱਖ ਵੱਖ ਮੀਡੀਆ ਸੰਸਥਾਨਾਂ ਨੇ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ। ਜ਼ੀ ਨਿਊਜ਼, ਦ ਕੁਇੰਟ, ਹਿੰਦੁਸਤਾਨ ਟਾਈਮਜ਼ ਤੇ ਐਨਡੀਟੀਵੀ ਨੇ ਵੀ ਦਾਅਵਾ ਕਰਦਿਆਂ ਆਰਟੀਕਲ ਪ੍ਰਕਾਸ਼ਿਤ ਕੀਤੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਚੱਲੀ ਆ ਰਹੀ ਖਿੱਚਤਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ 2021 ਨੂੰ ਅਸਤੀਫਾ ਦੇ ਦਿੱਤਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਅਤੇ ਕਾਂਗਰਸ ਦੇ ਲਈ ਖ਼ਤਰਾ ਦੱਸਿਆ।
ਅਸਤੀਫ਼ਾ ਦੇਣ ਮਗਰੋਂ ਪਿਛਲੇ ਹਫ਼ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਬੀਜੇਪੀ ਵਿੱਚ ਸ਼ਾਮਲ ਹੋਣਗੇ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਨਾਮੀ ਮੀਡੀਆ ਸੰਸਥਾਨ ਐੱਨਡੀਟੀਵੀ ਨੂੰ ਦਿੱਤੇ ਆਪਣੇ ਇੰਟਰਵਿਊ ਵਿੱਚ ਸਪੱਸ਼ਟ ਕੀਤਾ ਕਿ ਉਹ ਬੀਜੇਪੀ ਵਿੱਚ ਸ਼ਾਮਲ ਨਹੀਂ ਹੋ ਰਹੇ ਪਰ ਉਹ ਕਾਂਗਰਸ ਜ਼ਰੂਰ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਹ ਦਾਅਵਾ ਵਾਇਰਲ ਹੋਣ ਲੱਗਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਹਟਾ ਦਿੱਤਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਟਵਿੱਟਰ ਪ੍ਰੋਫਾਈਲ ਦੇ ਆਰਕਾਈਵ ਨੂੰ Wayback Machine ਤੇ ਖੰਗਾਲਿਆ।
ਅਸੀਂ ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਟਵਿੱਟਰ ਪ੍ਰੋਫਾਈਲ ਨੂੰ ਖੰਗਲਿਆ। ਅਸੀਂ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਬਾਇਓ ਵਿਚ ਕਾਂਗਰਸ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਹੈ।
ਇਸ ਤੋਂ ਬਾਅਦ ਅਸੀਂ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਟਵਿੱਟਰ ਪ੍ਰੋਫਾਈਲ ਨੂੰ Wayback Machine ਤੇ ਖੰਗਾਲਿਆ। ਇਸ ਬਾਇਓ ਦੇ ਵਿੱਚ ਵੀ ਅਸੀਂ ਪਾਇਆ ਕਿ ਕਾਂਗਰਸ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਅਸੀਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਅਸਤੀਫ਼ਾ ਦੇਣ ਤੋਂ 5 ਦਿਨ ਪਹਿਲਾਂ ਦੇ ਆਰਕਾਈਵ ਨੂੰ ਚੈਕ ਕੀਤਾ। ਇਸ ਬਾਇਓ ਦੇ ਵਿੱਚ ਵੀ ਸਾਨੂੰ ਕਾਂਗਰਸ ਸ਼ਬਦ ਨਹੀਂ ਮਿਲਿਆ।
ਹੁਣ ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੋਫਾਈਲ ਦੇ ਜਨਵਰੀ ਮਹੀਨੇ ਦੇ ਆਰਕਾਈਵ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਟਵਿੱਟਰ ਬਾਇਓ ਸਤੰਬਰ 13 ਦੇ ਨਾਲ ਮੇਲ ਖਾਂਦੀ ਹੈ।
ਫੈਕਟ ਚੈਕਿੰਗ ਸੰਸਥਾਨ ਬੂਮ ਲਾਈਵ ਇਸ ਦਾਅਵੇ ਨੂੰ ਪਹਿਲਾਂ ਫੈਕਟ ਕਰ ਚੁੱਕੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਟਵਿੱਟਰ ਬਾਇਓ ਤੇ ਕਾਂਗਰਸ ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਸੀ।
Way Back Machine: https://web.archive.org/web/20210927161812/https://twitter.com/capt_amarinder
Way Back Machine: https://web.archive.org/web/20210913105045/https://twitter.com/capt_amarinder
Way Back Machine: https://web.archive.org/web/20210927161812/https://twitter.com/capt_amarinder
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ