ਐਤਵਾਰ, ਅਕਤੂਬਰ 20, 2024
ਐਤਵਾਰ, ਅਕਤੂਬਰ 20, 2024

HomeFact Checkਕਾਰ 'ਚ ਲੱਗੀ ਅੱਗ ਦੀ ਇਹ ਵੀਡੀਓ ਮਾਲਾਡ ਈਸਟ ਹਾਈਵੇ ਦੀ ਹੈ?

ਕਾਰ ‘ਚ ਲੱਗੀ ਅੱਗ ਦੀ ਇਹ ਵੀਡੀਓ ਮਾਲਾਡ ਈਸਟ ਹਾਈਵੇ ਦੀ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਹਾਈਵੇ ਤੇ ਗੱਡੀ ਵਿੱਚ ਲੱਗੀ ਅੱਗ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਗੱਡੀ ਇੱਕਦਮ ਚੱਲਣ ਲੱਗ ਪੈਂਦੀ ਹੈ ਅਤੇ ਡਿਵਾਈਡਰ ਨਾਲ ਟਕਰਾ ਕੇ ਰੁਕ ਜਾਂਦੀ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੁੰਬਈ ਦੇ ਮਾਲਾਡ ਹਾਈਵੇ ਦੀ ਹੈ।

ਕਾਰ 'ਚ ਲੱਗੀ ਅੱਗ ਦੀ ਇਹ ਵੀਡੀਓ ਮਾਲਾਡ ਈਸਟ ਹਾਈਵੇ ਦੀ ਹੈ?

Fact Check/Verification

ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਫੇਸਬੁੱਕ ਪੇਜ ‘ਦ ਵਾਈਸ ਆਫ ਸਿੱਕਮ’ ਦੁਆਰਾ ਅਪਲੋਡ ਮਿਲੀ। ਵੀਡੀਓ ਨਾਲ ਦਿੱਤੇ ਗਏ ਕੈਪਸ਼ਨ ਦੇ ਮੁਤਾਬਕ ਇਹ ਵੀਡੀਓ ਰਾਜਸਥਾਨ ਦੇ ਜੈਪੁਰ ਦੇ ਸੋਦਾਲਾ ਦੀ ਹੈ।

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮਿਲੀ। ਰਿਪੋਰਟ ਦੇ ਮੁਤਾਬਕ ਅਜਮੇਰ ਰੋਡ ਦੇ ਸੁਦਰਸ਼ਨਪੁਰਾ ਪੁਲੀਆ ਵੱਲ ਇੱਕ ਕਾਰ ਅੱਗ ਦੀ ਲਪੇਟ ਵਿੱਚ ਆ ਗਈ। ਇਹ ਕਾਰ ਇੱਕ ਪਾਰਕ ਕੀਤੀ ਬਾਈਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਵਾਹਨ ਚਾਲਕਾਂ ਆਪਣੇ ਵਾਹਨਾਂ ਨੂੰ ਬਚਾਉਣ ਲੱਗੇ। ਕਾਰ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਰੁਕ ਗਈ। ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਇਸ ਘਟਨਾ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਸਰਚ ਦੇ ਦੌਰਾਨ ਸਾਨੂੰ ਹੁਬੂਹੁ ਵਿਜ਼ੂਅਲ ਰਾਜਸਥਾਨ ਟਕ ਦੌਰਾ 12 ਅਕਤੂਬਰ, 2024 ਨੂੰ ਆਪਣੇ ਅਧਿਕਾਰਤ ਯੂਟਿਊਬ ਚੈਨਲ ‘ਤੇ ਅਪਲੋਡ ਮਿਲੇ।

ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਰਾਜਸਥਾਨ ਦੀ ਹੈ ਨਾ ਕਿ ਮਹਾਰਾਸ਼ਟਰ ਦੀ।

Result: False

Our Sources

YouTube video uploaded by Rajasthan Tak, Dated October 12, 2024
Facebook video uploaded by The voice of Sikkim, Dated October 12, 2024
Media report published by The Times of India, Dated October 13, 2024

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular