Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਬੰਦੂਕਧਾਰੀ ਵਿਅਕਤੀਆਂ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫ਼ਗ਼ਾਨਿਸਤਾਨ (Afghanistan) ਤੇ ਕਬਜ਼ੇ ਮਗਰੋਂ ਤਾਲਿਬਾਨ ਨੇ ਇਸ ਤਰ੍ਹਾਂ ਨੱਚ ਟੱਪ ਕੇ ਖੁਸ਼ੀ ਮਨਾਈ।
ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ਜਗ ਬਾਣੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਅਫ਼ਗ਼ਾਨਿਸਤਾਨ ਤੇ ਕਬਜ਼ੇ ਮਗਰੋਂ ਦੇਖੋ ਤਾਲੀਬਾਨੀ ਕਿਸ ਤਰ੍ਹਾਂ ਮਨਾ ਰਹੇ ਨੇ ਖੁਸ਼ੀ।’ ਇਸ ਵੀਡੀਓ ਨੂੰ ਹੁਣ ਤਕ ਤਿੰਨ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਇਸ ਨਾਲ ਹੀ ਦੇਸ਼ ਦੀ ਨਾਮਵਰ ਮੀਡੀਆ ਏਜੰਸੀ ਟੀਵੀ 9 ਭਾਰਤਵਰਸ਼ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ। ਹਾਲਾਂਕਿ ਬਾਅਦ ਦੇ ਵਿਚ ਉਨ੍ਹਾਂ ਨੇ ਵੀਡੀਓ ਨੂੰ ਡਿਲੀਟ ਕਰ ਦਿੱਤਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ Invid ਟੂਲ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ ਪਰ ਸਰਚ ਦੇ ਦੌਰਾਨ ਸਾਨੂੰ ਕੋਈ ਠੋਸ ਸਬੂਤ ਨਹੀਂ ਮਿਲੇ।
Invid ਟੂਲ ਤੂੰ ਪ੍ਰਾਪਤ ਹੋਏ ਇੱਕ ਕੀ ਫ੍ਰੇਮ ਤੇ ਅਸੀਂ ਕੁਝ ਕੀ ਵਰਡ ਦੀ ਮੱਦਦ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਯੂਟਿਊਬ ਚੈਨਲ ‘ਉਸਮਾਨ ਖ਼ਾਨ’ ਦੁਆਰਾ 25 ਮਾਰਚ 2021 ਨੂੰ ਅਪਲੋਡ ਮਿਲੀ ਜਿਸ ਦਾ ਕੈਪਸ਼ਨ ਸੀ,’ਡੀਜੇ ਬੰਨੂ ਡਾਂਸ।’
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਗੌਰਤਲਬ ਹੈ ਕਿ ਤਾਲਿਬਾਨ ਨੇ ਅਫਗਾਨਿਸਤਾਨ ਤੇ 1 ਮਈ ਤੋਂ ਕਬਜ਼ਾ ਕਰਨਾ ਸ਼ੁਰੂ ਕੀਤਾ ਸੀ ਜਿਸ ਮਗਰੋਂ ਤਾਲਿਬਾਨ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੇ 15 ਅਗਸਤ ਨੂੰ ਕਬਜ਼ਾ ਕੀਤਾ ਜਦ ਕਿ ਯੂ ਟਿਊਬ ਤੇ ਇਹ ਵੀਡੀਓ ਮਾਰਚ ਤੋਂ ਮੌਜੂਦ ਹੈ।
ਆਪਣੀ ਸਰਚ ਦੇ ਦੌਰਾਨ ਸਾਨੂੰ ਪਾਕਿਸਤਾਨ ਦੇ ਪੱਤਰਕਾਰ ਇਫਤਖਿਆਰ ਫਿਰਦੌਸ ਦਾ ਟਵੀਟ ਮਿਲਿਆ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,’ਭਾਰਤ ਦੇ ਚੈਨਲ ਨੇ ਖੈਬਰ ਪਖਤੂਨਖਵਾ, ਪਾਕਿਸਤਾਨ ਦੇ ਵਿਆਹ ਦੀ ਵੀਡੀਓ ਨੂੰ ਤਾਲਿਬਾਨ ਨਾਲ ਜੋੜਕੇ ਸ਼ੇਅਰ ਕੀਤਾ ਜੋ ਕਿ ਗੁੰਮਰਾਹਕੁਨ ਹੈ।
ਆਪਣੀ ਸਰਚ ਨੂੰ ਅੱਗੇ ਵਧਾਉਂਦਿਆਂ ਸਾਨੂੰ ਇੱਕ ਫੇਸਬੁੱਕ ਯੂਜ਼ਰ ਕਾਸਿਮ ਖਾਨ ਦੁਆਰਾ ਟੀਵੀ 9 ਭਾਰਤਵਰਸ਼ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਮਿਲੀ। ਕਾਸਿਮ ਨੇ ਇਸ ਵੀਡੀਓ ਵਿੱਚ ਭਾਰਤੀ ਮੀਡੀਆ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕਾਸਿਮ ਖਾਨ ਦੁਆਰਾ ਸ਼ੇਅਰ ਕੀਤੀ ਵੀਡੀਓ ਨੂੰ ਇਕ ਹੋਰ ਫੇਸਬੁੱਕ ਯੂਜ਼ਰ ਵਹਾਬ ਪਖਤੂਨ ਨੇ ਵੀ ਸ਼ੇਅਰ ਕੀਤਾ ਸੀ।
ਅਸੀਂ ਫੇਸਬੁੱਕ ਯੂਜ਼ਰ ਵਹਾਬ ਪਖ਼ਤੂਨ ਦੀ Facebook Profile ਨੂੰ ਖੰਗਾਲਿਆ ਤੇ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਵਿੱਚ ਨੀਲੀ ਪੁਸ਼ਾਕ ਵਿੱਚ ਦਿਖਾਈ ਦੇ ਰਹੇ ਵਿਅਕਤੀ ਵਹਾਬ ਪਖ਼ਤੂਨ ਹਨ।
ਅੱਗੇ ਵਧਦਿਆਂ ਅਸੀਂ ਵਹਾਬ ਪਖਤੂਨ ਦੇ ਨਾਲ ਸੰਪਰਕ ਕੀਤਾ ਵਹਾਬ ਪਖਤੂਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਵਿੱਚ ਉਹ ਖ਼ੁਦ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਬੰਨੂ ਪਾਕਿਸਤਾਨ ਦੇ ਰਹਿਣ ਵਾਲੇ ਹਨ ਅਤੇ ਇਹ ਵੀਡੀਓ ਉਨ੍ਹਾਂ ਦੇ ਇੱਕ ਦੋਸਤ ਦੇ ਵਿਆਹ ਦੇ ਸਮਾਰੋਹ ਦੀ ਹੈ ਜੋ ਮਾਰਚ 19,2021 ਨੂੰ ਹੋਇਆ ਸੀ। ਵਹਾਬ ਨੇ Newschecker ਦੇ ਨਾਲ ਵਿਆਹ ਦੇ ਸਮਾਰੋਹ ਦੀਆਂ ਕੁਝ ਤਸਵੀਰਾਂ ਅਤੇ ਅਸਲ ਵੀਡੀਓ ਵੀ ਸਾਂਝੀ ਕੀਤੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਪਾਕਿਸਤਾਨ ਦੇ ਸ਼ਹਿਰ ਬੰਨੂ ਦੇ ਇੱਕ ਵਿਆਹ ਸਮਾਰੋਹ ਦੀ ਹੈ।
Result: False
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.