ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਭੰਗੜਾ ਪਾਉਂਦਿਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਖੁਸ਼ੀ ਜਤਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਭੰਗੜਾ ਪਾਇਆ।
ਸੋਸ਼ਲ ਮੀਡੀਆ ਦੇ ਵੱਖ ਵੱਖ ਪਲੈਟਫਾਰਮ ਫੇਸਬੁੱਕ, ਟਵਿੱਟਰ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਵਿਅੰਗਾਤਮਕ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ਯੂਜ਼ਰ ਸੇਲਫਿਸ਼ ਈਗਲ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਨੇ ਭੰਗੜਾ ਪਾ ਕੇ ਮਨਾਈ ਖੁਸ਼ੀ।’
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ 27ਵੇ ਮੁੱਖ ਮੰਤਰੀ ਵਜੋਂ ਨਾਮ ਐਲਾਨ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਤੈਅ ਮੰਨਿਆ ਜਾ ਰਿਹਾ ਸੀ ਤੇ ਇਸ ਸਬੰਧੀ ਕਈ ਵਿਧਾਇਕਾਂ ਨੇ ਐਲਾਨ ਵੀ ਕਰ ਦਿੱਤਾ ਗਿਆ ਸੀ ਪਰ ਅਚਾਨਕ ਹਾਈਕਮਾਨ ਨੇ ਫੈਸਲਾ ਬਦਲਦਿਆਂ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਟਵੀਟ ਕਰਦਿਆਂ ਜਾਣਕਾਰੀ ਦਿੱਤੀ।

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਤਸਵੀਰਾਂ ਅਤੇ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਭੰਗੜਾ ਪਾਉਂਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਖੁਸ਼ੀ ਜਤਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਭੰਗੜਾ ਪਾਇਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕਰਦਿਆਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਖੰਗਾਲਿਆ। ਇਸ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ‘ਦੈਨਿਕ ਸਵੇਰਾ’ ਦੇ ਅਧਿਕਾਰਿਕ ਯੂ ਟਿਊਬ ਚੈਨਲ ਤੇ ਨਵੰਬਰ 4,2019 ਨੂੰ ਅਪਲੋਡ ਮਿਲੀ।
ਦੈਨਿਕ ਸਵੇਰਾ ਦੀ ਰਿਪੋਰਟ ਦੇ ਮੁਤਾਬਕ ਇਹ ਵੀਡੀਓ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਪੰਜਾਬ ਪੱਧਰੀ ਸਮਾਗਮ ਦੀ ਹੈ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਇਆ ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਹੋਰ ਖੰਗਾਲਨਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਪੰਜਾਬ ਦੇ ਲੋਕਲ ਮੀਡੀਆ ਚੈਨਲ ‘ਪੰਜਾਬੀ ਲੋਕ’ ਦੁਆਰਾ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਦੱਸਦਿਆਂ ਵੀਡੀਓ ਪ੍ਰਾਪਤ ਹੋਈ।
‘ਪੰਜਾਬੀ ਲੋਕ’ ਚੈਨਲ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਪੰਜਾਬ ਪੱਧਰੀ ਸਮਾਗਮ ਦੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਹਾਲ ਦੀ ਨਹੀਂ ਸਗੋਂ ਸਾਲ ਦੀ ਹੈ ਜਦੋਂ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਪੱਧਰੀ ਸਮਾਗਮ ਕਰਵਾਇਆ ਗਿਆ ਸੀ।
Result: Misleading
Sources
https://www.facebook.com/punjabilokchannel/videos/1189192504902575/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ