Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੌੜੀਆਂ ਤੇ ਖੜ੍ਹੇ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਖਰੜ ਦੇ ਅਧੀਨ ਪੈਂਦੇ ਕੁਰਾਲੀ ‘ਚ ਬਿਜਲੀ ਦੇ ਖੰਭੇ ਤੇ ਚੜ੍ਹ ਪਾਣੀ ਵਾਲੀ ਟੈਂਕੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਜੋੜ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਸ ਤਸਵੀਰ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਗਗਨ ਸਿੱਧੂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ਦੇ ਮੁੱਖ ਮੰਤਰੀ, ਕੁਰਾਲੀ ਚ ਬਿਜਲੀ ਖੰਭੇ ਤੇ ਚੜ੍ਹ ਪਾਣੀ ਵਾਲੀ ਟੈਂਕੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਜੋੜਦੇ ਹੋਏ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੋਸ਼ਲ ਮੀਡੀਆ ਤੇ ਉਨ੍ਹਾਂ ਦੀਆਂ ਹਰ ਰੋਜ਼ ਤਸਵੀਰਾਂ ਅਤੇ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਪੌੜੀਆਂ ਤੇ ਖੜ੍ਹੇ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੁਰਾਲੀ ਚ ਬਿਜਲੀ ਦੇ ਖੰਭੇ ਤੇ ਚੜ੍ਹ ਪਾਣੀ ਵਾਲੀ ਟੈਂਕੀ ਦੇ ਟਿਊਬਵੈੱਲ ਦਾ ਕੁਨੈਕਸ਼ਨ ਜੋੜ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਸ ਤਸਵੀਰ ਨੂੰ ਹਾਲੀਆ ਦੱਸ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਦੀ ਸੱਚਾਈ ਜਾਣਨ ਦੇ ਲਈ ਸਭ ਤੋਂ ਪਹਿਲਾਂ ਗੂਗਲ ਰਿਵਰਸ ਇਮੇਜ ਸਰਚ ਦੇ ਜ਼ਰੀਏ ਤਸਵੀਰ ਨੂੰ ਖੰਗਾਲਿਆ।
ਇਸੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਫੇਸਬੁਕ ਪੇਜ ਪੰਜਾਬ ਸਪੈਕਟ੍ਰਮ ਦੁਆਰਾ ਅਪਲੋਡ ਮਿਲੀ। ਪੰਜਾਬ ਸਰਕਾਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ਕਿ ਇਹ ਤਸਵੀਰ ਸਾਲ 2016 ਦੀ ਹੈ ਜਦੋਂ ਅਕਾਲੀ ਦਲ-ਭਾਜਪਾ ਸਰਕਾਰ ਸੀ। ਉਦੋਂ ਚਰਨਜੀਤ ਸਿੰਘ ਚੰਨੀ ਸੀਐਲਪੀ ਲੀਡਰ ਸਨ ਅਤੇ ਉਨ੍ਹਾਂ ਨੇ ਖ਼ੁਦ ਖੰਭੇ ਤੇ ਚੜ੍ਹ ਇੱਕ ਪਿੰਡ ਦੇ ਵਿੱਚ ਬਿਜਲੀ ਕੁਨੈਕਸ਼ਨ ਨੂੰ ਠੀਕ ਕੀਤਾ ਸੀ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਤਸਵੀਰ ਮੀਡੀਆ ਸੰਸਥਾਨ ‘ਦ ਟ੍ਰਿਬਿਊਨ’ ਦੁਆਰਾ ਜੁਲਾਈ 26, 2016 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਅਪਲੋਡ ਮਿਲੀ।
ਦ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਸੀਐਲਪੀ ਲੀਡਰ ਚਰਨਜੀਤ ਸਿੰਘ ਚੰਨੀ ਨੇ ਖੰਭੇ ਤੇ ਚੜ੍ਹ ਚਮਕੌਰ ਸਾਹਿਬ ਦੇ ਅਧੀਨ ਪੈਂਦੇ ਸੀਹੋਂ ਮਾਜਰਾ ਪਿੰਡ ਦੇ ਵਾਟਰ ਵਰਕਸ ਦੀ ਕੱਟੀ ਗਈ ਬਿਜਲੀ ਸਪਲਾਈ ਨੂੰ ਮੁੜ ਬਹਾਲ ਕੀਤਾ। ਰਿਪੋਰਟ ਦੇ ਮੁਤਾਬਕ ਪੀਐੱਸਪੀਸੀਐਲ ਅਧਿਕਾਰੀਆਂ ਨੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਸੀ ਕਿਉਂਕਿ ਸਥਾਨਕ ਵਸਨੀਕ 9.80 ਲੱਖ ਰੁਪਏ ਦਾ ਬਕਾਇਆ ਬਿੱਲ ਜਮ੍ਹਾ ਨਹੀਂ ਕਰਵਾ ਸਕੇ ਸਨ। ਹਾਲਾਂਕਿ ਇਸ ਮਾਮਲੇ ਵਿਚ ਅਧਿਕਾਰੀਆਂ ਨੇ ਇਨਕਾਰ ਕੀਤਾ ਸੀ ਕਿ ਉਨ੍ਹਾਂ ਨੇ ਵਾਟਰ ਵਰਕਸ ਨੂੰ ਬਿਜਲੀ ਸਪਲਾਈ ਬੰਦ ਕਰ ਦਿੱਤੀ ਸੀ
ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡੀਆ ਸੰਸਥਾਨ ‘ਟਾਈਮਜ਼ ਆਫ਼ ਇੰਡੀਆ’ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਟਾਈਮਜ਼ ਆਫ ਇੰਡੀਆ ਦੁਆਰਾ ਪ੍ਰਕਾਸ਼ਿਤ ਆਰਟੀਕਲਾਂ ਮੁਤਾਬਕ ਵੀ ਚਰਨਜੀਤ ਸਿੰਘ ਚੰਨੀ ਨੇ ਖੰਭੇ ਤੇ ਚੜ੍ਹ ਚਮਕੌਰ ਸਾਹਿਬ ਦੇ ਅਧੀਨ ਪੈਂਦੇ ਸੀਹੋਂ ਮਾਜਰਾ ਪਿੰਡ ਦੇ ਵਾਟਰ ਵਰਕਸ ਦੀ ਕੱਟੀ ਗਈ ਬਿਜਲੀ ਸਪਲਾਈ ਨੂੰ ਮੁੜ ਬਹਾਲ ਕੀਤਾ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2016 ਦੀ ਹੈ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਾਲੀ ਦਲ-ਭਾਜਪਾ ਸਰਕਾਰ ਦੇ ਦੌਰਾਨ ਸੀਐਲਪੀ ਲੀਡਰ ਸਨ।
Result: Misleading
Sources
Times of India: https://timesofindia.indiatimes.com/city/chandigarh/village-power-cut-over-bill-mla-climbs-pole-in-chandigarh/articleshow/53406930.cms
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.