ਸੋਮਵਾਰ, ਅਪ੍ਰੈਲ 29, 2024
ਸੋਮਵਾਰ, ਅਪ੍ਰੈਲ 29, 2024

HomeFact Checkਸਿਗਰਟ ਪੀਣ ਤੋਂ ਰੋਕਣ ਤੇ ਵਿਅਕਤੀ ਨੇ ਕੁੜੀ ਨਾਲ ਕੀਤੀ ਬਦਤਮੀਜ਼ੀ?

ਸਿਗਰਟ ਪੀਣ ਤੋਂ ਰੋਕਣ ਤੇ ਵਿਅਕਤੀ ਨੇ ਕੁੜੀ ਨਾਲ ਕੀਤੀ ਬਦਤਮੀਜ਼ੀ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਸਿਗਰਟ ਪੀਣ ਤੋਂ ਰੋਕਣ ਤੇ ਵਿਅਕਤੀ ਨੇ ਕੁੜੀ ਨਾਲ ਕੀਤੀ ਬਦਤਮੀਜ਼ੀ

Fact
ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਵਿਅਕਤੀ ਨੂੰ ਇੱਕ ਕੁੜੀ ਨਾਲ ਬਦਤਮੀਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਕੁੜੀ ਜਦੋਂ ਵਿਅਕਤੀ ਨੂੰ ਸਿਗਰਟ ਪੀਣ ਤੋਂ ਰੋਕਦੀ ਹੈ ਤਾਂ ਉਹ ਵਿਅਕਤੀ ਕੁੜੀ ਨਾਲ ਬਦਤਮੀਜ਼ੀ ਕਰਦਾ ਹੈ। ਵੀਡੀਓ ਦੇ ਵਿਚ ਅੱਗੇ ਉਹ ਵਿਅਕਤੀ ਆਪ ਹੀ ਦਿਲ ਦਾ ਦੌਰਾ ਪੈਣ ਕਾਰਨ ਡਿੱਗ ਜਾਂਦਾ ਹੈ। ਇਸ ਵੀਡੀਓ ਨੂੰ ਯੂਜ਼ਰਸ ਅਸਲ ਘਟਨਾ ਦੱਸਕੇ ਵਾਇਰਲ ਕਰ “ਜੈਸੀ ਕਰਨੀ ਵੈਸੀ ਭਰਨੀ” ਟਾਈਟਲ ਦੇ ਕੇ ਵਾਇਰਲ ਕਰ ਰਹੇ ਹਨ।

ਫੇਸਬੁੱਕ ਪੇਜ “ਗਿੱਲ ਹੰਡਿਆਇਆ” ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ‘ਜੈਸੀ ਕਰਨੀ ਵੈਸੀ ਭਰਨੀ’

ਸਿਗਰਟ ਪੀਣ ਤੋਂ ਰੋਕਣ ਤੇ ਵਿਅਕਤੀ ਨੇ ਕੁੜੀ ਨਾਲ ਕੀਤੀ ਬਦਤਮੀਜ਼ੀ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ Yandex ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਾਨੂੰ ਇਹ ਵੀਡੀਓ 3RD EYE ਨਾਮ ਦੇ ਇਕ YouTube ਚੈਨਲ ‘ਤੇ 12 ਸਿਤੰਬਰ 2023 ਨੂੰ ਅਪਲੋਡ ਮਿਲੀ। ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਵੀਡੀਓ ਜਾਗਰੂਕਤਾ ਲਈ ਬਣਾਈ ਗਈ ਹੈ।

ਦੱਸ ਦਈਏ ਕਿ ਇਸ ਚੈਨਲ ‘ਤੇ ਅਜਿਹੀਆਂ ਕਈ ਹੋਰ ਸਕ੍ਰਿਪਟਿਡ ਵੀਡੀਓਜ਼ ਦੇਖੀਆਂ ਜਾ ਸਕਦੀਆਂ ਹਨ। ਵੀਡੀਓ ਵਿੱਚ ਇੱਕ ਸਮਾਨ ਸੀਸੀਟੀਵੀ ਅਤੇ ਟਾਈਮ ਸਟੈਮਪ ਨੂੰ ਵੀ ਦੇਖਿਆ ਜਾ ਸਕਦਾ ਹੈ। ਹੋਰ ਜਾਣਕਾਰੀ ਲਈ ਅਸੀਂ ਇਸ ਚੈਨਲ ਤੇ ਪੇਜ ਦੇ ਐਡਮਿਨ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

Result: Missing Context

Our Sources

Video uploaded by 3rd Eye on September 12, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular