ਵੀਰਵਾਰ, ਮਈ 2, 2024
ਵੀਰਵਾਰ, ਮਈ 2, 2024

HomeFact Checkਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ?

ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਗਿਰਫ਼ਤਾਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ।

ਇੰਸਟਾਗ੍ਰਾਮ ਯੂਜ਼ਰ “manish__puhal” ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ,”ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ।”

Fact Check / Verification

ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਲਈ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਵੀਡੀਓ ਦੇ ਇੱਕ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

ਸਾਨੂੰ ਵਾਇਰਲ ਵੀਡੀਓ ਨੂੰ ਲੈ ਕੇ ਕਈ ਮੀਡੀਆ ਰਿਪੋਰਟਾਂ ਮਿਲੀਆਂ। ਮੀਡੀਆ ਅਦਾਰੇ News 18 ਪੰਜਾਬ ਨੇ 22 ਮਾਰਚ 2024 ਨੂੰ ਵਾਇਰਲ ਵੀਡੀਓ ਨੂੰ ਲਾਈਵ ਸ਼ੇਅਰ ਕਰਦਿਆਂ ਲਿਖਿਆ, “ਮੰਤਰੀ ਹਰਜੋਤ ਬੈਂਸ ਨੂੰ ਘੜੀਸਕੇ ਲੈ ਗਈ ਦਿੱਲੀ ਪੁਲਿਸ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸਨ ਵਿਰੋਧ”

ਰਿਪੋਰਟ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਪਿਛਲੇ ਵੀਰਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ‘ਆਪ’ ਦੇ ਵਿਰੋਧ ਦੇ ਮੱਦੇਨਜ਼ਰ ਆਈਟੀਓ ਮੈਟਰੋ ਸਟੇਸ਼ਨ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਦਿੱਲੀ ਪੁਲਿਸ ਵੱਲੋਂ ਚੁੱਕ ਕੇ ਬੱਸ ਚ ਬਿਠਾ ਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਦੇ ਨਾਲ ਹੀ ਮੀਡੀਆ ਅਦਾਰੇ Rozana Spokesman ਨੇ ਵੀ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ ਗਏ ਦਿੱਲੀ ਗਏ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ‘ਚ।” ਹਰਜੋਤ ਬੈਂਸ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਪ੍ਰੋਫਾਈਲ ਵੀ ਵੀ ਸਾਂਝਾ ਕੀਤਾ ਸੀ।

Instagram will load in the frontend.

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੇ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਨ।

Result: False

Our Sources

Media report by Rozana Spokesman, Dated March 22, 2024
Media report by News 18 Punjab, Dated March 22, 2024
Instagram Video by Harjot Singh Bains

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular