Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਬੀਤੇ ਦਿਨੀਂ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ (CM) ਚਰਨਜੀਤ ਚੰਨੀ , ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਮੁੱਖ ਮੰਤਰੀ ਦਾ ਕਾਫਲਾ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜਲ੍ਹਿਆਂਵਾਲਾ ਬਾਗ ਵੀ ਪਹੁੰਚਿਆ ਅਤੇ ਆਗੂਆਂ ਨੇ ਦੁਰਗਿਆਣਾ ਮੰਦਰ ਦਾ ਦੌਰਾ ਕੀਤਾ ਗਿਆ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰਨਾਂ ਆਗੂਆਂ ਨੇ ਅੰਮ੍ਰਿਤਸਰ ਦੇ ਮਸ਼ਹੂਰ ਗਿਆਨੀ ਟੀ ਸਟਾਲ ਤੇ ਚਾਹ ਪੀਤੀ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਧਾਰਮਿਕ ਰੰਗਤ ਦਿੰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਨਿਯੁਕਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਜਾਤੀ ਕਰਕੇ ਗਲਤ ਵਿਵਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਲਾਸ ਦੀ ਥਾਂ ਕੋਲੀ ‘ਚ ਚਾਹ ਦਿੱਤੀ ਗਈ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ Charanjeet Channi ਨੂੰ ਕੋਲੀ ‘ਚ ਚਾਹ ਪੀਂਦੇ ਵੇਖਿਆ ਜਾ ਸਕਦਾ ਹੈ
ਟਵਿੱਟਰ ਯੂਜ਼ਰ ‘Scar’ ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਕਾਂਗਰਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਜਾਤੀ ਕਰਕੇ ਗਲਤ ਵਿਵਹਾਰ ਕੀਤਾ ਅਤੇ ਉਨ੍ਹਾਂ ਨੂੰ ਗਲਾਸ ਦੀ ਥਾਂ ਕੋਲੀ ‘ਚ ਚਾਹ ਦਿੱਤੀ ਜਦਕਿ ਬਾਕੀ ਸਾਰੇ ਗਲਾਸ ਵਿੱਚ ਚਾਹ ਪੀ ਰਹੇ ਹਨ। “
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਚਮਕੌਰ ਸਾਹਿਬ ਤੋਂ ਵਿਧਾਇਕ ਅਤੇ ਤਕਨੀਕੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਤੋਂ ਬਾਅਦ ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਪੁਰਾਣੇ ਕਿੱਸੇ , ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੀ ਜਾਤੀ ਕਰਕੇ ਗਲਤ ਵਿਵਹਾਰ ਕਰਦਿਆਂ ਉਨ੍ਹਾਂ ਨੂੰ ਗਲਾਸ ਦੀ ਥਾਂ ਕੋਲੀ ‘ਚ ਚਾਹ ਦਿੱਤੀ।
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਮਾਮਲੇ ਨੂੰ ਲੈ ਕੇ ਕੀ ਵਰਡ ਸਰਚ ਦੇ ਜਰੀਏ ਖਬਰਾਂ ਲੱਭੀਆਂ। ਸਰਚ ਦੇ ਦੌਰਾਨ ਸਾਨੂੰ ਚਰਨਜੀਤ ਚੰਨੀ ਸਮੇਤ ਕਾਂਗਰਸ ਆਗੂਆਂ ਦੇ ‘ਗਿਆਨੀ ਟੀ ਸਟਾਲ’ ਤੇ ਚਾਹ ਪੀਣ ਦੀਆਂ ਕਈ ਵੀਡੀਓ ਮਿਲੀਆਂ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਫੇਸਬੁੱਕ ਪੇਜ ਤੇ ਪੂਰੀ ਵੀਡੀਓ ਮਿਲੀ। ਲਾਈਵ ਵੀਡੀਓ ਦੇ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ CM ਚਰਨਜੀਤ ਚੰਨੀ ਨੂੰ ਗਲਾਸ ਵਿੱਚ ਚਾਹ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਕੋਲੀ ਮੰਗਵਾਈ ਅਤੇ ਗਲਾਸ ਵਿੱਚ ਬੱਚੀ ਚਾਹ ਉਹਨਾਂ ਨੇ ਆਪਣੇ ਸੁਰੱਖਿਆ ਮੁਲਾਜ਼ਮ ਨੂੰ ਫੜਾ ਦਿੱਤੀ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਗਿਆਨੀ ਟੀ ਸਟਾਲ ਦੇ ਮਲਿਕ ਦੇ ਨਾਲ ਸੰਪਰਕ ਕੀਤਾ। ‘Newschecker’ ਦੇ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨਵਜੋਤ ਸਿੰਘ ਸਿੱਧੂ ਸਮੇਤ ਉਹਨਾਂ ਦੀ ਦੁਕਾਨ ਤੇ ਪਹੁੰਚੇ ਸਨ। ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਉਹਨਾਂ ਤੋਂ ਕੋਲੀ ਆਪਣੀ ਮਰਜ਼ੀ ਦੇ ਨਾਲ ਮੰਗਵਾਈ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਗੁੰਮਰਾਹਕੁੰਨ ਹੈ ਜਿਸਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਗਲਾਸ ਵਿੱਚ ਹੀ ਚਾਹ ਦਿੱਤੀ ਗਈ ਸੀ ਪਰ ਉਹਨਾਂ ਨੇ ਦੁਕਾਨ ਮਾਲਿਕ ਦੇ ਕੋਲੋਂ ਕੋਲੀ ਆਪਣੀ ਮਰਜ਼ੀ ਦੇ ਨਾਲ ਮੰਗਵਾਈ ਸੀ।
Result: Misleading
Sources
Charanjeet Channi Official Page: https://www.facebook.com/mlachanni/videos/376669167332919/
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.