Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਕੋਲਡ ਡਰਿੰਕ ਵਿੱਚ ਇਬੋਲਾ ਵਾਇਰਸ (Ebola Virus) ਹੋਣ ਦੇ ਦਾਅਵੇ ਦੇ ਨਾਲ ਇਕ ਸਕ੍ਰੀਨ ਸ਼ਾਟ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਸਕ੍ਰੀਨ ਸ਼ਾਟ ਵਿੱਚ ਕੋਲਡ ਡਰਿੰਕ ਦਾ ਸੇਵਨ ਨਹੀਂ ਕਰਨ ਦੀ ਸਲਾਹ ਦਿੱਤੀ ਜਾਰੀ ਹੈ।
ਸਕ੍ਰੀਨ ਸ਼ਾਟ ਦੇ ਜ਼ਰੀਏ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਹੈਦਰਾਬਾਦ ਪੁਲਿਸ ਨੇ ਸੂਚਨਾ ਦਿੱਤੀ ਹੈ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਕੋਈ ਵੀ ਕੋਲਡ ਡਰਿੰਕ ਨਾ ਪੀਤਾ ਜਾਵੇ ਕਿਉਂਕਿ ਕੰਪਨੀ ਦੇ ਇਕ ਵਰਕਰ ਨੇ ਇਸ ਵਿੱਚ ਇਬੋਲਾ ਨਾਮਕ ਖਤਰਨਾਕ ਵਾਇਰਸ ਦਾ ਦੂਸ਼ਿਤ ਖੂਨ ਮਿਲਾ ਦਿੱਤਾ ਹੈ। ਮੈਸਜ਼ ਨੂੰ ਐਨਡੀਟੀਵੀ ਦੇ ਹਵਾਲੇ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਾਇਰਲ ਹੋ ਰਹੀ ਸਕ੍ਰੀਨ ਸ਼ਾਟ ਦੇ ਨਾਲ ਦੋ ਤਸਵੀਰਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਸੱਚਾਈ ਜਾਣਨ ਦੇ ਲਈ ਐਨਡੀਟੀਵੀ ਦੀ ਵੈੱਬਸਾਈਟ, ਯੂ ਟਿਊਬ ਤੇ ਹੋਰ ਸੋਸ਼ਲ ਮੀਡੀਆ ਹੈਂਡਲ ਨੂੰ ਖੰਗਾਲਿਆ ਪਰ ਸਾਨੂੰ ਵਾਇਰਲ ਦਾਅਵੇ ਦੇ ਨਾਲ ਸਬੰਧਿਤ ਕੋਈ ਰਿਪੋਰਟ ਨਹੀਂ ਮਿਲੀ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦਿਆਂ ਅਸੀਂ ਹੈਦਰਾਬਾਦ ਪੁਲਿਸ ਦੇ ਟਵਿੱਟਰ ਹੈਂਡਲ ਨੂੰ ਖੰਗਾਲਿਆ। ਟਵਿੱਟਰ ਅਡਵਾਂਸ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਸਾਨੂੰ ਹੈਦਰਾਬਾਦ ਪੁਲਿਸ ਦੁਆਰਾ 13 ਜੁਲਾਈ 2019 ਨੂੰ ਕੀਤਾ ਇੱਕ ਟਵੀਟ ਮਿਲਿਆ। ਹੈਦਰਾਬਾਦ ਪੁਲਿਸ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਫ਼ਰਜ਼ੀ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਕੋਲਡ ਡਰਿੰਕ ‘ਚ Ebola Virus ਮਿਲਾਏ ਜਾਣ ਦੇ ਨਾਮ ਤੇ ਵਾਇਰਲ ਹੋ ਰਹੀ ਤਸਵੀਰਾਂ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ।
ਅਸੀਂ ਵਾਇਰਲ ਹੋ ਰਹੀ ਪਹਿਲੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਹਿੰਦੀ ਨਿਊਜ਼ ਵੈੱਬਸਾਈਟ ‘ਅੰਤਿਮ ਵਿਕਲਪ’ ਦੁਆਰਾ ਪ੍ਰਕਾਸ਼ਿਤ ਮਿਲੀ। ਰਿਪੋਰਟ ਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਟਾਟਾ ਮੈਜਿਕ ਵੈਨ ਦੀ ਭਿਡ਼ੰਤ ਸਡ਼ਕ ਤੇ ਖਡ਼੍ਹੇ ਟਰੱਕ ਨਾਲ ਹੋ ਗਈ ਜਿਸ ਵਿੱਚ ਤਕਰੀਬਨ ਲੋਕਾਂ ਦੀ ਮੌਤ ਹੋ ਗਈ ਸੀ। ਵਾਇਰਲ ਹੋ ਰਹੀ ਤਸਵੀਰ ਉਸ ਹਾਦਸੇ ਦੀ ਹੈ।
ਅਸੀਂ ਵਾਇਰਲ ਹੋਈ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਪਾਕਿਸਤਾਨੀ ਵੈੱਬਸਾਈਟ MangoBaaz ਦੁਆਰਾ 26 ਸਤੰਬਰ 2015 ਨੂੰ ਪ੍ਰਕਾਸ਼ਿਤ ਮਿਲੀ। ਰਿਪੋਰਟ ਦੇ ਮੁਤਾਬਕ ਪਾਕਿਸਤਾਨ ਦੇ ਗੁੱਜਰਾਂਵਾਲਾ ਵਿਖੇ ਪੁਲਿਸ ਨੇ ਨਕਲੀ ਕੋਕਾ ਕੋਲਾ ਬਣਾਉਣ ਵਾਲੀਆਂ ਫੈਕਟਰੀਆਂ ਤੇ ਰੇਡ ਕੀਤੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਕੋਲਡ ਡਰਿੰਕ ਵਿੱਚ ਇਬੋਲਾ ਵਾਇਰਸ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਗੁੰਮਰਾਹਕੁਨ ਤਸਵੀਰਾਂ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Our Sources
Tweet by Hyderabad Police
Media report by Mangobaaz
Media report by Antim Vikalap
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ