Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਨੂੰ ਬੱਸ ਕੰਡਕਟਰ ਦੇ ਨਾਲ ਫ੍ਰੀ ਟਿਕਟ ਦੇ ਲਈ ਲੜਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫੇਸਬੁੱਕ ਯੂਜ਼ਰ ਘਟਨਾ ਨੂੰ ਸੱਚ ਦੱਸਦਿਆਂ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਪੇਜ ‘Punjab Satth tv’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਦੇਖੋ ਕਿਵੇਂ ਇਕ ਮਾਤਾ ਟਿਕਟ ਲਈ ਬੱਸ ਵਾਲੇ ਨਾਲ ਲੜ ਰਹੇ ਆ’। ਇਸ ਵੀਡੀਓ ਨੂੰ 12,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।
ਇਸ ਦੇ ਨਾਲ ਹੀ ਕਈ ਹੋਰਨਾਂ ਫੇਸਬੁੱਕ ਯੂਜ਼ਰ ਤੇ ਪੇਜ਼ ਦੁਆਰਾ ਵੀ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਿੱਲੀ ਫ੍ਰੀ ਬੱਸ ਸੇਵਾ ਦਾ ਫ਼ੈਸਲਾ ਜਾਰੀ ਰੱਖਿਆ ਹੈ। ਗੌਰਤਲਬ ਹੈ ਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਇਹ ਫ਼ੈਸਲਾ ਲਿਆ ਗਿਆ ਸੀ ਜਿਸ ਨੂੰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਹਿਲਾ ਨੂੰ ਬੱਸ ਕੰਡਕਟਰ ਦੇ ਨਾਲ ਫ੍ਰੀ ਟਿਕਟ ਦੇ ਲਈ ਲੜਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਨੂੰ ਸੱਚ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਬਾਰੇ ਵਿੱਚ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਸਾਨੂੰ ਅਸਲ ਵੀਡੀਓ ਫੇਸਬੁੱਕ ਪੇਜ Lakhwinder Sran ਦੁਆਰਾ 18 ਅਪ੍ਰੈਲ 2022 ਦਾ ਸ਼ੇਅਰ ਕੀਤਾ ਮਿਲਿਆ। ਲਖਵਿੰਦਰ ਸਰਾਂ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਗਿਆ,’ਰੋਡਵੇਜ਼ ਦੇ ਕੰਡਕਟਰ ਦਾ ਔਰਤ ਨਾਲ ਪਿਆ ਸਿਆਪਾ, ਕਹਿੰਦਾ ਅਧਾਰ ਕਾਰਡ ਹੈਨੀ ਤਾਂ ਬੱਸ ਚੋ ਉੱਤਰ ਬਾਹਰ ਚੇਤਾਵਨੀ- ਜੋ ਵੀ ਇਹ ਵੀਡੀਉ ਚੱਕ ਕੇ 48 ਘੰਟੇ ਤੋਂ ਪਹਿਲਾ ਆਪਣੇ ਪੇਜ ਤੇ ਪਾਵੇਗਾ, ਉਸਨੂੰ Copyright strike ਭੇਜੀ ਜਾਵੇਗੀ, ਇਹ ਵੀਡੀਓ ਇੱਕ ਸੇਧਪੂਰਨ ਅਤੇ ਮਨੋਰੰਜਕ ਵੀਡੀਓ ਹੈ, ਕਿਸੇ ਦੀ ਨਿੱਜੀ ਜ਼ਿੰਦਗੀ ਨੂੰ ਠੇਸ ਪਹੁੰਚਾਉਣਾ ਸਾਡਾ ਮਕਸਦ ਨਹੀਂ ਹੈ।’
ਵੀਡੀਓ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਵੱਲੋਂ ਸਾਫ ਲਿਖਿਆ ਗਿਆ ਕਿ ਵੀਡੀਓ ਸਕ੍ਰਿਪਟਿਡ ਹੈ। ਵੀਡੀਓ ਦੇ ਅੰਤ ‘ਚ ਅਦਾਕਾਰ ਇਸ ਗੱਲ ਨੂੰ ਦੁਬਾਰਾ ਸਾਫ਼ ਕਰਦੇ ਹਨ ਕਿ ਸਾਫ ਕਰਦੇ ਹਨ ਕਿ ਵੀਡੀਓ ਨੂੰ ਮਨੋਰੰਜਨ ਵਾਸਤੇ ਬਣਾਇਆ ਗਿਆ ਹੈ।
ਪੜਤਾਲ ਦੇ ਅੰਤਿਮ ਚਰਣ ‘ਚ ਅਸੀਂ ਮਾਮਲੇ ਨੂੰ ਲੈ ਕੇ ਲਖਵਿੰਦਰ ਸਰਾਂ ਨਾਲ ਗੱਲਬਾਤ ਕੀਤੀ। ਲਖਵਿੰਦਰ ਨੇ ਸਾਡੇ ਨਾਲ ਗੱਲ ਕਰਦਿਆਂ ਕਿਹਾ, “ਸੋਸ਼ਲ ਮੀਡੀਆ ‘ਤੇ ਸਾਡੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਅਜਿਹੇ ਆਮ ਤੌਰ ਤੇ ਮਾਮਲੇ ਵੇਖਣ ਨੂੰ ਮਿਲਦੇ ਹਨ ਜਦੋਂ ਟਿਕਟਾਂ ਲੈ ਕੇ ਕੰਡਕਟਰ ਪਿੰਡ ਦੀਆਂ ਬੀਬੀਆਂ ਦੇ ਨਾਲ ਗਲਤ ਤਰੀਕੇ ਨਾਲ ਗੱਲ ਕਰਦੇ ਹਨ ਅਤੇ ਉਹਨਾਂ ਨੇ ਵੀਡੀਓ ਨੂੰ ਜਾਗਰੂਕ ਕਰਨ ਵਾਸਤੇ ਬਣਾਇਆ ਸੀ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਸਕ੍ਰਿਪਟਿਡ ਹੈ।’
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਫੇਸਬੁਕ ਪੇਜ ਤੇ ਸੋਸ਼ਲ ਮੀਡੀਆ ਯੂਜ਼ਰ ਸੱਚ ਦੱਸਦਿਆਂ ਸ਼ੇਅਰ ਕਰ ਰਹੇ ਹਨ।
Result: Missing Context/False Context
Our Sources
Facebook post by Lakhwinder Sran
Direct Conversation with Lakhwinder Sran
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.