ਸ਼ੁੱਕਰਵਾਰ, ਨਵੰਬਰ 22, 2024
ਸ਼ੁੱਕਰਵਾਰ, ਨਵੰਬਰ 22, 2024

HomeFact Checkਕੀ ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ...

ਕੀ ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Since 2011, JP has been a media professional working as a reporter, editor, researcher and mass presenter. His mission to save society from the ill effects of disinformation led him to become a fact-checker. He has an MA in Political Science and Mass Communication.

Claim
ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਗਾਂਧੀ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਹੈ

Fact
ਵਾਇਰਲ ਦਾਅਵਾ ਫਰਜ਼ੀ ਹੈ।

ਕਾਂਗਰਸ ਪਾਰਟੀ ਦਾ ਇੱਕ ਲੈਟਰਹੈਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਮੁਤਾਬਕ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਅਮੇਠੀ ਸੀਟ ਤੋਂ ਅਤੇ ਰਾਹੁਲ ਗਾਂਧੀ ਨੂੰ ਰਾਏਬਰੇਲੀ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਉੱਤਰ ਪ੍ਰਦੇਸ਼ ਦੀਆਂ ਦੋ ਹਾਈ ਪ੍ਰੋਫਾਈਲ ਲੋਕ ਸਭਾ ਸੀਟਾਂ ਰਾਏਬਰੇਲੀ ਅਤੇ ਅਮੇਠੀ ‘ਤੇ 20 ਮਈ ਨੂੰ ਵੋਟਿੰਗ ਹੋਵੇਗੀ ਅਤੇ ਇਸ ਲਈ ਨਾਮਜ਼ਦਗੀ ਦੀ ਆਖਰੀ ਮਿਤੀ 3 ਮਈ ਹੈ। ਕਾਂਗਰਸ ਨੇ ਅਜੇ ਤੱਕ ਇਨ੍ਹਾਂ ਦੋਵਾਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਨੇ ਅਮੇਠੀ ਤੋਂ ਮੌਜੂਦਾ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਪਾਰਟੀ ਨੇ ਰਾਏਬਰੇਲੀ ਸੀਟ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। 

ਵਾਇਰਲ ਹੋ ਰਿਹਾ ਲੈਟਰ ਹੈਡ ਕਥਿਤ ਤੌਰ ‘ਤੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੁਆਰਾ ਜਾਰੀ ਕੀਤਾ ਗਿਆ ਹੈ ਅਤੇ ਜਾਰੀ ਕਰਨ ਦੀ ਮਿਤੀ 30 ਅਪ੍ਰੈਲ 2024 ਲਿਖੀ ਗਈ ਹੈ। ਇਸ ਦੇ ਹੇਠਾਂ ਇਹ ਐਲਾਨ ਕੀਤਾ ਗਿਆ ਹੈ ਕਿ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ ਦੇ ਅਮੇਠੀ ਤੋਂ ਉਮੀਦਵਾਰ ਹੋਣਗੇ ਅਤੇ ਰਾਹੁਲ ਗਾਂਧੀ ਰਾਏਬਰੇਲੀ ਤੋਂ ਉਮੀਦਵਾਰ ਹੋਣਗੇ।

ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ

Fact Check/Verification

ਨਿਊਜ਼ ਚੈਕਰ ਨੇ ਵਾਇਰਲ ਚਿੱਠੀ ਦੀ ਜਾਂਚ ਕਰਨ ਲਈ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅਧਿਕਾਰਤ ਐਕਸ ਹੈਂਡਲ ਤੇ ਖੋਜ ਕੀਤੀ। ਇਸ ਦੌਰਾਨ ਸਾਨੂੰ ਰਾਹੁਲ ਜਾਂ ਪ੍ਰਿਅੰਕਾ ਗਾਂਧੀ ਦੀ ਉਮੀਦਵਾਰੀ ਸਬੰਧੀ ਕੋਈ ਪੱਤਰ ਨਹੀਂ ਮਿਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹਾਲਾਂਕਿ, ਸਾਨੂੰ 30 ਅਪ੍ਰੈਲ, 2024 ਨੂੰ ਜਾਰੀ ਕੀਤੇ ਗਏ ਦੋ ਪੱਤਰ ਮਿਲੇ, ਜੋ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੁਆਰਾ ਜਾਰੀ ਕੀਤੇ ਗਏ ਸਨ। ਇੱਕ ਪੱਤਰ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਕੁੱਲ 4 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਦੂਜੇ ਪੱਤਰ ਵਿੱਚ ਦੇਵੇਂਦਰ ਯਾਦਵ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ ਸੀ ।

ਕਾਂਗਰਸ ਨੇ ਅਮੇਠੀ ਤੋਂ ਪ੍ਰਿਅੰਕਾ ਅਤੇ ਰਾਏਬਰੇਲੀ ਤੋਂ ਰਾਹੁਲ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਇਆ

ਇਸ ਤੋਂ ਬਾਅਦ ਵਾਇਰਲ ਹੋਈ ਚਿੱਠੀ ਦੀ ਤੁਲਨਾ ਕਾਂਗਰਸ ਪਾਰਟੀ ਵੱਲੋਂ ਜਾਰੀ ਪੱਤਰ ਨਾਲ ਵੀ ਕੀਤੀ। ਸਾਨੂੰ ਦੋਵਾਂ ਚਿੱਠੀਆਂ ਵਿਚ ਕੁਝ ਅੰਤਰ ਮਿਲਿਆ ਜਿਸ ਕਾਰਨ ਵਾਇਰਲ ਚਿੱਠੀ ਫਰਜ਼ੀ ਹੈ। 

ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨੂੰ ਲੋਕ ਸਭਾ ਉਮੀਦਵਾਰ ਬਣਾਏ ਜਾਣ ਨੂੰ ਲੈ ਕੇ ਆਈਆਂ ਜ਼ਿਆਦਾਤਰ ਖਬਰਾਂ ‘ਚ ਕਿਹਾ ਗਿਆ ਹੈ ਕਿ ਅਮੇਠੀ-ਰਾਏਬਰੇਲੀ ਸੀਟ ‘ਤੇ ਕਾਂਗਰਸ ਦਾ ਸਸਪੈਂਸ ਬਣਿਆ ਹੋਇਆ ਹੈ।

ਅਸੀਂ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮ ਵਿੰਗ ਦੀ ਚੇਅਰਪਰਸਨ ਸੁਪ੍ਰੀਆ ਸ਼੍ਰੀਨੇਟ ਨਾਲ ਵੀ ਸੰਪਰਕ ਕੀਤਾ। ਉਸ ਨੇ ਇਸ ਪੱਤਰ ਨੂੰ ਫਰਜ਼ੀ ਵੀ ਦੱਸਿਆ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਅਮੇਠੀ ਅਤੇ ਰਾਏਬਰੇਲੀ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਾਲਾ ਇਹ ਪੱਤਰ ਫਰਜ਼ੀ ਹੈ। ਕਾਂਗਰਸ ਪਾਰਟੀ ਨੇ ਅਜੇ ਤੱਕ ਇਨ੍ਹਾਂ ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।

Result: False

Our Sources
Telephonic Conversation with Congress Leader Supriya Shrinet

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Most Popular