Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਮਹਿਲ ਕਲਾਂ ਤੋਂ ਕਾਂਗਰਸ ਉਮੀਦਵਾਰ ਹਰਚੰਦ ਕੌਰ ਘਨੌਰੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਾਂਗਰਸ ਉਮੀਦਵਾਰ ਭਗਵੰਤ ਮਾਨ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਲਈ ਅਪੀਲ ਕਰ ਰਹੇ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੇ ਸਮਰਥਕ ਕਾਂਗਰਸ ਤੇ ਤੰਜ ਕੱਸਦਿਆਂ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦੇ ਹਨ।
ਹਰਚੰਦ ਕੌਰ ਘਨੌਰੀ ਸਾਲ 2012 ਵਿੱਚ ਮਹਿਲਕਲਾਂ ਤੋਂ ਕਾਂਗਰਸ ਉਮੀਦਵਾਰ ਵਜੋਂ ਵਿਧਾਇਕ ਚੁਣੇ ਗਏ ਸਨ। ਹਾਲਾਂਕਿ, ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਰਚੰਦ ਕੌਰ ਘਨੌਰੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਫੇਸਬੁੱਕ ਪੇਜ ‘ਅਸੀਂ ਜਿੱਤਾਂਗੇ ਜ਼ਰੂਰ’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਲਓ ਜੀ ਹੁਣ ਕਾਂਗਰਸ ਉਮੀਦਵਾਰ ਵੀ ਭਗਵੰਤ ਮਾਨ ਨੂੰ ਕਾਮਯਾਬ ਬਣਾਉਣ ਲੱਗ ਪਏ।’ ਇਸ ਵੀਡੀਓ ਨੂੰ ਹੁਣ ਤਕ 16,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਚੈਕ ਕਰ ਚੁੱਕੀ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ ਵੀਡੀਓ ਨੂੰ InVID ਟੂਲ ਦੀ ਮਦਦ ਦੇਣਾ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਧੂਰੀ ਤੋਂ ਉਮੀਦਵਾਰ ਭਗਵੰਤ ਮਾਨ ਦੁਆਰਾ ਆਪਣੇ ਫੇਸਬੁੱਕ ਪੇਜ ਤੇ ਸਾਲ 2019 ਵਿੱਚ ਅਪਲੋਡ ਮਿਲੀ। ਭਗਵੰਤ ਮਾਨ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਆਪਣੇ ਫੇਸਬੁੱਕ ਪੇਜ ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ।
ਆਪਣੀ ਸਰਚ ਦੇ ਦੌਰਾਨ ਸਾਨੂੰ ਹੋਰਨਾਂ ਕਈ ਸੋਸ਼ਲ ਮੀਡੀਆ ਯੂਜ਼ਰ ਦੁਆਰਾ ਵੀ ਵਾਇਰਲ ਵੀਡਿਓ ਸਾਲ 2019 ਵਿੱਚ ਸ਼ੇਅਰ ਮਿਲੀ। ਫੇਸਬੁੱਕ ਯੂਜ਼ਰ ਸੋਨੂੰ ਥਿੰਦੀਆਂ ਵਾਲੇ ਨੇ 17 ਮਈ 2019 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕ ਕਾਂਗਰਸ, ਭਗਵੰਤ ਮਾਨ ਲਈ ਵੋਟਾਂ ਮੰਗਦੀ ਹੋਈ।’
ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਸਪੱਸ਼ਟੀਕਰਨ ਦੇ ਲਈ ਕਾਂਗਰਸ ਉਮੀਦਵਾਰ ਹਰਚੰਦ ਕੌਰ ਘਨੌਰੀ ਨੂੰ ਸੰਪਰਕ ਕੀਤਾ। ਸਾਡੀ ਗੱਲ ਉਹਨਾਂ ਦੀ ਟੀਮ ਦੇ ਮੈਂਬਰ ਨਾਲ ਹੋਈ। ਉਹਨਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਅਤੇ ਉਹ ਕਾਂਗਰਸ ਪਾਰਟੀ ਨੂੰ ਹੀ ਸਪੋਰਟ ਕਰ ਰਹੇ ਹਨ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਜਿਸਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Our Sources
Facebook/SonuTindeyanWale: https://www.facebook.com/sonu.mahi.585/videos/2148120195316165/
Facebook/BhagwantMann: https://www.facebook.com/BhagwantMann1/videos/607067743036170/
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.