ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇਕ ਦਾਅਵਾ ਵਾਇਰਲ ਹੋਇਆ ਜਿਸ ਮੁਤਾਬਕ ਜਿਸ ਮੁਤਾਬਕ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ ਵਿਚ ਹਰ ਰੋਜ਼ ਕੋਰੋਨਾਵਾਇਰਸ (Corona Virus) ਨਾਲ 50,000 ਮੌਤਾਂ ਹੋਣਗੀਆਂ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Lemon Juice ਨੂੰ ਨੱਕ ਵਿੱਚ ਪਾਉਣ ਨਾਲ ਠੀਕ ਹੋ ਜਾਵੇਗਾ Corona?
ਸੋਸ਼ਲ ਮੀਡੀਆ ਤੇ ਕੋਰੋਨਾ ਵਾਇਰਸ ਦੇ ਇਲਾਜ ਦੇ ਨਾਮ ਤੇ ਕਈ ਘਰੇਲੂ ਨੁਸਖੇ ਵਾਇਰਲ ਹੋ ਰਹੇ ਹਨ । ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਨਿੰਬੂ ਦੇ ਰਸ (Lemon Juice) ਦੀਆਂ ਦੋ ਜਾਂ ਤਿੰਨ ਬੂੰਦਾਂ ਨੱਕ ਵਿੱਚ ਪਾਉਣ ਨਾਲ ਕੋਰੋਨਾਵਾਇਰਸ ਠੀਕ ਹੋ ਜਾਂਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਨੂੰ ਨੱਕ ਵਿਚ ਪਾਉਣ ਨਾਲ ਕੋਰੋਨਾ ਵਾਇਰਸ ਖ਼ਤਮ ਨਹੀਂ ਹੁੰਦਾ ਹੈ। ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਇਸ ਤਰ੍ਹਾਂ ਦਾ ਦਾਅਵਾ ਕੀਤਾ ਰਿਹਾ ਦਾਅਵਾ ਫ਼ਰਜ਼ੀ ਹੈ।

ਕੀ Cycle ਤੇ Corona ਪੀੜਿਤ ਵਿਅਕਤੀ ਦੀ ਲਾਸ਼ ਨੂੰ ਲਿਜਾਇਆ ਗਿਆ?
ਸੋਸ਼ਲ ਮੀਡੀਆ ਤੇ ਇਕ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਤਸਵੀਰ ਵਿੱਚ ਇੱਕ ਵਿਅਕਤੀ ਨੂੰ ਆਪਣੀ ਸਾਈਕਲ (Cycle) ਦੇ ਉੱਤੇ ਮ੍ਰਿਤਕ ਦੇਹ ਨੂੰ ਲਿਜਾਂਦੇ ਦੇਖਿਆ ਜਾ ਸਕਦਾ। ਵਾਇਰਲ ਹੋ ਰਹੀ ਤਸਵੀਰ ਨੂੰ ਕਰੋਨਾ ਦੀ ਕਾਰਨ ਦੇਸ਼ ਵਿੱਚ ਪੈਦਾ ਹੋਏ ਹਾਲਾਤ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਪੰਜਾਬੀ ਕਾਮੇਡੀਅਨ ਗੁਰਚੇਤ ਚਿੱਤਰਕਾਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਕੋਈ ਵੀ ਸੂਬਾ ਹੋਵੇ ਸਰਕਾਰ ਹੋਵੇ ਜਿਹੜੀ ਮਰਜ਼ੀ ਪਾਰਟੀ ਦਾ ਰਾਜ ਹੋਵੇ ਸਭ ਤੋਂ ਅਹਿਮ ਮੰਗ ਬੁਨਿਆਦੀ ਸਹੂਲਤਾਂ ਦੀ ਹੋਣੀ ਚਾਹੀਦੀ ਹੈ , ਬਿਮਾਰੀ ਨਾ ਧਰਮ ਵੇਖਦੀ ਹੈ ਨਾ ਤੁਹਾਡੀ ਜਾਤ ਤੇ ਨਾ ਤੁਹਾਡਾ ਰੰਗ । ਤੂਸੀਂ ਭਾਵੇਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਰਹਿੰਦੇ ਹੋ ਸਰਕਾਰਾਂ ਤੋਂ ਸਿੱਖਿਆ, ਰੁਜ਼ਗਾਰ ਤੇ ਸਿਹਤ ਸਹੂਲਤਾਂ ਮੰਗੋ।’ਗੁਰਚੇਤ ਚਿੱਤਰਕਾਰ ਦੁਆਰਾ ਅਪਲੋਡ ਕੀਤੀ ਗਈ ਤਸਵੀਰ ਨੂੰ ਹੁਣ ਤਕ 350 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਤਸਵੀਰ ਪੁਰਾਣੀ ਹੈ ਜਿਸ ਦਾ ਮੌਜੂਦਾ ਦੌਰ ਵਿੱਚ ਚੱਲ ਰਹੀ ਮਹਾਂਮਾਰੀ ਦੇ ਨਾਲ ਕੋਈ ਸਬੰਧ ਨਹੀਂ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਹਾਕੀ ਓਲੰਪੀਅਨ Balbir Singh Senior ਦੇ ਦਿਹਾਂਤ ਦੀ ਖ਼ਬਰ ਮੁੜ ਤੋਂ ਵਾਇਰਲ
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਹਾਕੀ ਦੇ ਸਾਬਕਾ ਖਿਡਾਰੀ Balbir Singh Senior ਦਾ ਦਿਹਾਂਤ ਹੋ ਗਿਆ ਹੈ। ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੀਡੀਆ ਦੇ ਵਿਚ ਇਸ ਦੀ ਕੋਈ ਚਰਚਾ ਨਹੀਂ ਹੋ ਰਹੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਪੁਰਾਣੀ ਹੈ। ਵਾਇਰਲ ਹੋ ਰਹੀ ਖ਼ਬਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Punjab Police ਨੇ ਨਾਕੇ ਤੇ ਨਵੀਂ ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ?
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਪੰਜਾਬ ਪੁਲਿਸ (Punjab Police) ਲੌਕਡਾਊਨ ਦੀ ਪਾਲਣਾ ਤੋਂ ਖ਼ੁਸ਼ ਹੋ ਕੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦੇ ਹੋਏ ਦੇਖੇ ਜਾ ਸਕਦੇ ਹਨ।

ਭਾਰਤ ਵਿਚ Corona Virus ਕਾਰਨ ਹੋਣਗੀਆਂ 50,000 ਮੌਤਾਂ?
ਸੋਸ਼ਲ ਮੀਡਿਆ ਤੇ ਇਕ ਮੈਸਜ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤ ਵਿਚ ਹਰ ਰੋਜ਼ ਕੋਰੋਨਾਵਾਇਰਸ ਨਾਲ 50,000 ਮੌਤਾਂ ਹੋਣਗੀਆਂ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਫਰਜ਼ੀ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੇ ਵਾਇਰਲ ਵੀਡੀਓ ਨਾਲ ਕੀਤੇ ਜਾ ਰਹੇ ਦਾਅਵਿਆਂ ਨੂੰ ਫ਼ਰਜ਼ੀ ਦੱਸਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044