ਕਲੇਮ:
ਕੋਰੋਨਾਵਾਇਰਸ ਤੋਂ ਪੀੜਤ ਚੰਡੀਗੜ੍ਹ ਦੀ ਰਹਿਣ ਵਾਲੀ ਫਿਜ਼ਾ ਹੋਈ ਪੂਰੀ ਤਰਾਂ ਦੇ ਨਾਲ ਠੀਕ।

ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 68,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 6,000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 562 ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਦੱਸ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਵੱਖ ਵੱਖ ਤਰਾਂ ਦੇ ਦਾਅਵੇ ਵਾਇਰਲ ਹੋ ਰਹੇ ਹਨ। ਚੰਡੀਗੜ੍ਹ ਵਿੱਚ ਵੀ ਕੋਰੋਨਾਵਾਇਰਸ ਦੇ 7 ਕੇਸ ਆਏ ਸਨ ਜਿਸ ਵਿੱਚੋਂ 21 ਸੈਕਟਰ ਦੀ ਰਹਿਣ ਵਾਲੀ ਫਿਜ਼ਾ ਦਾ ਕੇਸ ਵੀ ਸਕਾਰਾਤਮਕ ਆਇਆ ਸੀ ਅਤੇ ਫਿਜ਼ਾ ਨੂੰ ਸੈਕਟਰ 32 ਹਸਪਤਾਲ ਦੇ ਇੱਕ ਵਾਰਡ ਵਿਚ ਰੱਖਿਆ ਗਿਆ ਸੀ। ਅਸੀਂ ਸੋਸ਼ਲ ਮੀਡੀਆ ਤੇ ਪਾਇਆ ਕਿ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਰੋਨਾਵਾਇਰਸ ਤੋਂ ਪੀੜਤ ਚੰਡੀਗੜ੍ਹ ਦੀ ਰਹਿਣ ਵਾਲੀ ਫਿਜ਼ਾ ਪੂਰੀ ਤਰਾਂ ਦੇ ਨਾਲ ਠੀਕ ਹੋ ਗਈ ਹੈ ਤੇ ਉਸਨੂੰ ਹਸਪਤਾਲ ਅਧਿਕਾਰੀਆਂ ਨੇ ਛੁੱਟੀ ਦੇ ਦਿੱਤੀ ਹੈ।
ਅਸੀਂ ਪਾਇਆ ਕਿ ਨਾਮੀ ਮੀਡਿਆ ਏਜੇਂਸੀ ‘ਦੈਨਿਕ ਭਾਸਕਰ’ ਨੇ ਇਸ ਰਿਪੋਰਟ ਨੂੰ ਆਪਣੇ ਅਖ਼ਬਾਰ ਵਿਚ ਪ੍ਰਕਾਸ਼ਿਤ ਵੀ ਕੀਤਾ।

ਅਸੀਂ ਪਾਇਆ ਕਿ ਦੈਨਿਕ ਭਾਸਕਰ ਤੋਂ ਕਈ ਮੀਡੀਆ ਏਜੇਂਸੀਆਂ ਅਤੇ ਪੱਤਰਕਾਰਾਂ ਨੇ ਇਸ ਦਾਅਵੇ ਦੀ ਪੁਸ਼ਟੀ ਕੀਤੀ ਪਰ ਬਾਅਦ ਦੇ ਵਿੱਚ ਦਾਅਵੇ ਨੂੰ ਡਿਲੀਟ ਕਰ ਦਿੱਤਾ। ਇਸ ਦੇ ਨਾਲ ਹੀ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖ਼ੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਇਸ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਸਰਚ ਦੇ ਦੌਰਾਨ ਸਾਨੂੰ ‘The Tribune’ ਦੀ ਪੱਤਰਕਾਰ ਅਤੇ PIB Chandigarh ਦਾ ਟਵੀਟ ਮਿਲਿਆ ਜਿਸ ਵਿੱਚ ਉਹਨਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਝੂਠਾ ਦੱਸਿਆ।
#CoronavirusUpdate from #Chandigarh
See below pic.twitter.com/mlJvMCm3oE
— PIB in Chandigarh (@PIBChandigarh) March 25, 2020
Reports of #Chandigarh first covid patient being discharged from hospital is not true. She is still in isolation ward and condition is stable. She is being tested for covid again. The report of sample will decide the further course of action @thetribunechd
— NAINA MISHRA (@Nainamishr94) March 25, 2020
ਅਸੀਂ ਦਾਅਵੇ ਦੀ ਤਹਿ ਤਕ ਜਾਨਣ ਲਈ ਚੰਡੀਗੜ੍ਹ ਪ੍ਰਸਾਸ਼ਨ ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਚੰਡੀਗੜ੍ਹ ਪ੍ਰਸਾਸ਼ਨ ਦਾ ਮਾਮਲੇ ਦੇ ਉੱਤੇ ਸਪਸ਼ਟੀਕਰਨ ਮਿਲਿਆ ਜਿਸ ਵਿਚ ਉਹਨਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਇੱਕ ਸੰਦੇਸ਼ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਡੀਗੜ੍ਹ ਵਿਚ ਕੋਰੋਨਾਵਾਇਰਸ ਦੀ ਪਹਿਲੀ ਮਰੀਜ਼ ਹੁਣ ਪੂਰੀ ਤਰਾਂ ਦੇ ਨਾਲ ਠੀਕ ਹੈ ਅਤੇ ਮਰੀਜ਼ ਜੀਐਮਸੀਐਚ -32 ਤੋਂ ਛੁੱਟੀ ਦੇ ਦਿੱਤੀ ਗਈ ਹੈ। ਓਹਨਾ ਨੇ ਸਪੱਸ਼ਟ ਕੀਤਾ ਕਿ ਵਾਇਰਲ ਹੋ ਰਿਹਾ ਮੈਸਜ਼ ਫਰਜ਼ੀ ਹੈ ਅਤੇ ਮਰੀਜ਼ ਫ਼ਿਲਹਾਲ ਜੀਐਮਸੀਐਚ -32 ਵਿਖੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਹੈ ।

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਅਤੇ ਵੱਖ ਵੱਖ ਮੀਡਿਆ ਏਜੇਂਸੀਆਂ ਵਲੋਂ ਕੀਤਾ ਗਿਆ ਦਾਅਵਾ ਗ਼ਲਤ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਗੂਗਲ ਰਿਵਰਸ ਇਮੇਜ਼ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044