Coronavirus
ਇਟਲੀ ਦੀ ਵੀਡੀਓ ਨੂੰ ਨਿਊਜ਼ੀਲੈਂਡ ਦਾ ਦੱਸਕੇ ਕੀਤਾ ਜਾ ਰਿਹਾ ਵਾਇਰਲ, ਪੜ੍ਹੋ ਵਾਇਰਲ ਵੀਡੀਓ ਦਾ ਸੱਚ
ਕਲੇਮ:
ਨਿਊਜ਼ੀਲੈਂਡ ਵਿੱਚ ਕਰੋਨਾ ਵਾਇਰਸ ਦਾ ਆਖਰੀ ਮਰੀਜ਼ ਠੀਕ ਹੋਣ ਤੋਂ ਬਾਅਦ ਕਰੋਨਾ ਵਾਰਡ ਬੰਦ ਕਰ ਦਿੱਤਾ।
ਵੇਰੀਫਿਕੇਸ਼ਨ:
ਇਹ ਸੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਫਰੰਟਲਾਈਨ ਵਰਕਰਾਂ (ਡਾਕਟਰ ਅਤੇ ਨਰਸਾਂ) ਨੂੰ ਨੱਚਦੇ ਟੱਪਦੇ ਹੋਏ ਦੇਖਿਆ ਜਾ ਸਕਦਾ ਹੈ ਵਿਵਾਦ ਹੋਰ ਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਊਜ਼ੀਲੈਂਡ ਵਿੱਚ ਕਰੋਨਾ ਵਾਇਰਸ ਦਾ ਆਖਰੀ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਕਰੋਨਾ ਵਾਰਡ ਨੂੰ ਬੰਦ ਕਰ ਦਿੱਤਾ ਗਿਆ।
ਫੇਸਬੁੱਕ ਪੇਜ ਯਬਲੀ ਨੇ ਇਸ ਵੀਡੀਓ ਨੂੰ ਆਪਣੇ ਪੇਜ਼ ਉੱਤੇ ਸ਼ੇਅਰ ਕੀਤਾ। ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤੱਕ 50,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਕਈ ਹੋਰਨਾਂ ਭਾਸ਼ਾਵਾਂ ਵਿੱਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਪਾਇਆ ਕਿ ਵੀਡੀਓ ਦੇ ਅਖੀਰ ਵਿੱਚ Visit Italy ਦਾ ਵਾਟਰ ਮਾਰਕ ਲੱਗਿਆ ਹੋਇਆ ਹੈ।

ਹੁਣ ਅਸੀਂ ਫੇਸਬੁੱਕ ਸੱਸ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਲੱਭਣ ਦੀ ਕੋਸ਼ਿਸ਼ ਕੀਤੀ । ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ Visit https://www.facebook.com/watch/?v=697710114357962Italy ਦੇ ਫੇਸਬੁੱਕ ਪੇਜ਼ ਉੱਤੇ ਮਿਲੀ ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਵੀਡੀਓ ਮਟੇਰਾ ਹਸਪਤਾਲ , ਇਟਲੀ ਦੀ ਹੈ।
ਹੁਣ ਅਸੀਂ ਗੂਗਲ ਸਰਚ ਦੀ ਮਦਦ ਦੇ ਨਾਲ ਇਸ ਵੀਡੀਓ ਦੀ ਸਚਾਈ ਜਾਨਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕਈ ਮੀਡੀਆ ਏਜੰਸੀਆਂ ਦੇ ਲੇਖ ਮਿਲੇ
ਸਰਚ ਦੇ ਦੌਰਾਨ ਸਾਨੂੰ ਇੱਕ ਨਾਮਵਰ ਮੀਡੀਆ ਏਜੰਸੀ ivl24 ਵਿੱਚ ਵਿੱਚ ਪ੍ਰਕਾਸ਼ਿਤ ਲੇਖ ਵਿੱਚ ਵਾਇਰਲ ਵੀਡੀਓ ਲੈ ਕੇ ਕਾਫ਼ੀ ਜਾਣਕਾਰੀ ਮਿਲੀ ਲਿਖਤ ਮੁਤਾਬਕ ਵਾਇਰਲ ਹੋ ਰਹੀ ਵੀਡੀਓ ਇਟਲੀ ਦੇ ਮਟੇਰਾ ਹਸਪਤਾਲ ਦੀ ਹੈ ਜਿੱਥੇ ਕਰੋਨਾ ਵਾਇਰਸ ਦੇ ਆਖਰੀ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਕਰੋਨਾ ਵਾਰਡ ਨੂੰ ਬੰਦ ਕਰ ਦਿੱਤਾ ਗਿਆ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨਿਊਜ਼ੀਲੈਂਡ ਦੀ ਨਹੀਂ ਸਗੋਂ ਇਟਲੀ ਦੀ ਹੈ ਜਿੱਥੇ ਕਰੋਨਾ ਵਾਇਰਸ ਦੇ ਆਖਰੀ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਕਰੋਨਾ ਵਾਰਡ ਨੂੰ ਬੰਦ ਕਰ ਦਿੱਤਾ ਗਿਆ।
ਟੂਲਜ਼ ਵਰਤੇ:
- ਗੂਗਲ ਸਰਚ
- ਮੀਡੀਆ ਰਿਪੋਰਟ
- ਫੇਸਬੁੱਕ ਸਰਚ