Claim
12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ ‘ਚ NCP ਅਜੀਤ ਧੜੇ ਦੇ ਨੇਤਾ ਅਤੇ ਸਲਮਾਨ ਖਾਨ ਦੇ ਕਰੀਬੀ ਬਾਬਾ ਸਿੱਦੀਕੀ ਦੀ ਹੱਤਿਆ ਕਰ ਦਿੱਤੀ ਗਈ ਸੀ। ਬਾਬਾ ਸਿਦੀਕੀ ਬਾਂਦਰਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਕਥਿਤ ਮੈਂਬਰ ਨੇ ਫੇਸਬੁੱਕ ‘ਤੇ ਪੋਸਟ ਕਰਕੇ ਹੱਤਿਆ ਦੀ ਜ਼ਿੰਮੇਵਾਰੀ ਲਈ ਅਤੇ ਕਿਹਾ ਕਿ ਜੋ ਵੀ ਸਲਮਾਨ ਖਾਨ ਅਤੇ ਦਾਊਦ ਗੈਂਗ ਦੀ ਮਦਦ ਕਰੇਗਾ ਉਹ ਆਪਣਾ ਹਿਸਾਬ ਕਿਤਾਬ ਲਗਾ ਕੇ ਰੱਖਣ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਵੀ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਕਤਲ ਕੇਸ ਵਿੱਚ ਹੁਣ ਤੱਕ ਛੇ ਮੁਲਜ਼ਮਾਂ ਧਰਮਰਾਜ, ਸ਼ਿਵ ਕੁਮਾਰ, ਗੁਰਮੇਲ, ਜੀਸ਼ਾਨ ਅਖ਼ਤਰ, ਸ਼ੁਭਮ ਲੋਂਕਰ ਅਤੇ ਪ੍ਰਵੀਨ ਲੋਂਕਰ ਦੇ ਨਾਂ ਸਾਹਮਣੇ ਆ ਚੁੱਕੇ ਹਨ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਲਾਰੈਂਸ ਬਿਸ਼ਨੋਈ ਕਵਿਤਾ ਸੁਣਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਸ਼ੁਰੂਆਤ ਵਿੱਚ ਬਿਸ਼ਨੋਈ ਦੀਵਾਲੀ ਦੀਆਂ ਵਧਾਈਆਂ ਵੀ ਦੇ ਰਿਹਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਲਮਾਨ ਦੇ ਕਰੀਬੀ ਬਾਬਾ ਸਿਦਕੀ ਦੇ ਕਾਂਡ ਤੋਂ ਬਾਅਦ ਬਿਸ਼ਨੋਈ ਲਾਈਵ ਹੋ ਗਏ।
Fact Check/Verification
ਵਾਇਰਲ ਵੀਡੀਓ ਦੀ ਜਾਂਚ ਕਰਨ ਲਈ, ਨਿਊਜ਼ਚੈਕਰ ਨੇ ਇਸਦੇ ਕੀ ਫ੍ਰੇਮ ਕੱਢਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੋਜ ਕੀਤੀ। ਸਾਨੂੰ LIFE 9M ਨਾਮ ਦੇ ਇੱਕ YouTube ਚੈਨਲ ‘ਤੇ ਵਾਇਰਲ ਵੀਡੀਓ ਅੱਪਲੋਡ ਕੀਤਾ ਗਿਆ ਮਿਲਿਆ। ਇਸ ਵੀਡੀਓ ਨੂੰ 31 ਮਈ 2023 ਨੂੰ ਅਪਲੋਡ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਯੂ ਟਿਊਬ ਤੇ ਹੋਰ ਸਰਚ ਕਰਨ ‘ਤੇ ਸਾਨੂੰ ਵਾਇਰਲ ਵੀਡੀਓ ਦਾ ਇਕ ਲੰਬਾ ਵਰਜ਼ਨ ਯੂਥ ਚੇਨ ਨਾਂ ਦੇ ਯੂਟਿਊਬ ਚੈਨਲ ‘ਤੇ ਅਪਲੋਡ ਮਿਲਿਆ। ਇਸ ਵੀਡੀਓ ਨੂੰ 15 ਨਵੰਬਰ 2016 ਨੂੰ ਸਾਂਝਾ ਕੀਤਾ ਗਿਆ ਸੀ ਜਿਸ ਤੋਂ ਸਪਸ਼ਟ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ।
ਹਾਲਾਂਕਿ, ਅਸੀਂ ਇਹ ਸਪਸ਼ਟ ਨਹੀਂ ਕਰ ਸਕੇ ਹਾਂ ਕਿ ਇਹ ਵੀਡੀਓ ਕਿਥੋਂ ਅਤੇ ਕਿਹੜੀ ਜਗ੍ਹਾ ਦੀ ਹੈ ਪਰ ਇਹ ਸਪਸ਼ਟ ਹੈ ਕਿ ਵੀਡੀਓ ਹਾਲੀਆ ਨਹੀਂ ਤਕਰੀਬਨ 8 ਸਾਲ ਪੁਰਾਣੀ ਹੈ।
Result: False
Our Sources
Video uploaded by Youth Chain, Dated November 15, 2016
Video uploaded by Deshi Life M, Dated May 31, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।