ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਨੌਜਵਾਨ ਨੇ ਆਪਣੇ ਖੇਤ ਨੂੰ ਲਗਾਈ ਅੱਗ? ਪੁਰਾਣੀ ਵੀਡੀਓ ਨੂੰ ਹਾਲੀਆ...

ਕੀ ਨੌਜਵਾਨ ਨੇ ਆਪਣੇ ਖੇਤ ਨੂੰ ਲਗਾਈ ਅੱਗ? ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਨੂੰ ਆਪਣੇ ਖੇਤ ‘ਚ ਬੀਜੀ ਕਣਕ ਦੀ ਫਸਲ ਨੂੰ ਅੱਗ ਲਾਉਂਦੇ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਮੀਡਿਆ ਸੰਸਥਾਨ ‘ਪ੍ਰਾਈਮ ਉਦੇ’ ਨੇ 11 ਅਪ੍ਰੈਲ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, ‘ਪਰਚਿਆਂ ਤੋਂ ਤੰਗ ਆਇਆ ਕਿਸਾਨ ਨੌਜਵਾਨ ? ਦੇਖੋ, ਕਿਓਂ ਲਾਈ ਖੁਦ ਹੀ ਕਣਕ ਨੂੰ ਅੱਗ।’ ਇਸ ਵੀਡੀਓ ਨੂੰ ਹੁਣ ਤਕ 1 ਲੱਖ ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਹਾਲੀਆ ਦੱਸਕੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਨੌਜਵਾਨ ਨੇ ਆਪਣੇ ਖੇਤ ਨੂੰ ਲਗਾਈ ਅੱਗ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਯੂਜ਼ਰਾਂ ਅਤੇ ਫੇਸਬੁੱਕ ਪੇਜ ਦੁਆਰਾ ਅਪਲੋਡ ਕੀਤੀ ਗਈ ਵੀਡੀਓ ਦੇ ਕਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਯੂਜ਼ਰਾਂ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਪੁਰਾਣਾ ਦੱਸਿਆ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕੁਝ ਕੀ ਵਰਡ ਸਰਚ ਦੇ ਜਰੀਏ ਵਾਇਰਲ ਵੀਡੀਓ ਨੂੰ ਲੈ ਕੇ ਜਾਣਕਾਰੀ ਲੱਭਣੀ ਸ਼ੁਰੂ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਸਾਲ 2018 ਵਿੱਚ ਕਈ ਫੇਸਬੁੱਕ ਪੇਜ ਦੁਆਰਾ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਫੇਸਬੁੱਕ ਪੇਜ ‘Punjabi Daily News’ ਨੇ 23 ਅਪ੍ਰੈਲ 2018 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਆਪਣੀ ਕਣਕ ਨੂੰ ਆਪ ਹੀ ਅੱਗ ਲਾਉਣ ਵਾਲਾ ਕਿਸਾਨ ਵੀ ਦੇਖ ਲਓ,ਇਸ ਵੀਰ ਨੇ ਕਣਕ ਨੂੰ ਅੱਗ ਕਿਉਂ ਲਾਈ ਹੈ ਇਸ ਬਾਰੇ ਕੋਈ ਗੱਲ ਸਮਝ ਨਹੀਂ ਆਈ ਤੇ ਤੁਹਾਨੂੰ ਆਈ ਹੈ ਤਾਂ ਜ਼ਰੂਰ ਦੱਸੋ। ਜੇ ਵਾਧੂ ਆਈ ਆ ਤਾ ਕਿਸੇ ਗਰੀਬ ਨੂੰ ਹੀ ਦੇ ਦਿੰਦਾ।”

ਇਸੇ ਤਰ੍ਹਾਂ ਫੇਸਬੁੱਕ ਪੇਜ ‘Punjabi Page ਪੰਜਾਬੀ ਪੇਜ’ ਨੇ 24 ਅਪ੍ਰੈਲ 2018 ਨੂੰ ਇਹ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਕਿਸਾਨ ਨੇ ਆਪ ਲਾਈ ਕਣਕ ਨੂੰ ਅੱਗ ਫੇਸਬੁਕ ਤੇ ਪੋਸਟ ਪਾ ਕੇ ਦੱਸਿਆ।’ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ।

ਇਸ ਦੇ ਨਾਲ ਹੀ ਕਈ ਹੋਰ ਫੇਸਬੁੱਕ ਪੇਜ ਦੁਆਰਾ ਵੀ ਵਾਇਰਲ ਵੀਡੀਓ ਨੂੰ ਸਾਲ 2018 ਵਿੱਚ ਅਪਲੋਡ ਕੀਤਾ ਸੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡੀਓ ‘ਚ ਨੌਜਵਾਨ ਦੁਆਰਾ ਖੇਤ ਨੂੰ ਅੱਗ ਲਗਾਉਣ ਦੇ ਕਾਰਨਾਂ ਦੇ ਬਾਰੇ ਵਿੱਚ ਸਪਸ਼ਟ ਜਾਣਕਾਰੀ ਨਹੀਂ ਪ੍ਰਾਪਤ ਕਰ ਸਕੇ ਹਾਂ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ 4 ਸਾਲ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।

Result: False Context

Our Sources

Facebook post by Punjabi Daily News
Facebook post by Punjabi Page


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular