ਸੋਸ਼ਲ ਮੀਡੀਆ ਤੇ ਇੱਕ ਖਬਰ ਦੇ ਨਾਲ ਨਾਲ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਿਕ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਚਲਦਿਆ ਪੰਜਾਬ ਦੇ ਵਿੱਚ ਕਰਫਿਊ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਵਾਇਰਲ ਹੋ ਰਹੀ ਖਬਰ ਮੁਤਾਬਿਕ, ਪੰਜਾਬ ਵਿੱਚ ਹੁਣ ਕਰਫਿਊ ਦਾ ਸਮਾਂ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਕਰ ਦਿੱਤਾ ਗਿਆ ਹੈ।
ਸੋਸ਼ਲ ਮੀਡੀਆ ਤੇ ਇੱਕ ਫੇਸਬੁੱਕ ਯੂਜ਼ਰ ਨੇ ਇਸ ਖਬਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਕੋਰੋਨਾ ਦੇ ਵੱਧ ਰਹੇ ਮਾਮਲਿਆਂ ਸੰਬੰਧੀ ਸਰਕਾਰ ਦਾ ਨਵਾਂ ਫੁਰਮਾਨ, ਸਰਕਾਰ ਨੇ ਕਰਫਿਊ ਦਾ ਸਮਾਂ ਸ਼ਾਮ 7 ਵਜੇ ਤੋਂ ਲੈ ਕੇ ਸਵੇਰ 5 ਵਜੇ ਤਕ ਕੀਤਾ।

ਅਸੀਂ ਪਇਆ ਕਿ ਵਾਇਰਲ ਹੋ ਰਹੀ ਖਬਰ ਨੂੰ ਸ਼ੇਅਰਚੈਟ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖਬਰ ਦੀ ਜਾਂਚ ਸ਼ੁਰੂ ਕੀਤੀ। ਸਰਚ ਦੇ ਦੋਰਾਨ ਅਸੀਂ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਖਬਰ ਦੇ ਬਾਰੇ ਵਿੱਚ ਜਾਣਕਾਰੀ ਹਾਸਿਲ ਕਰਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਰਚ ਦੇ ਦੌਰਾਨ ਵਾਇਰਲ ਖਬਰ ਦੇ ਬਾਰੇ ਵਿੱਚ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਅਸੀਂ ਵਾਇਰਲ ਖਬਰ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਮੀਡਿਆ ਏਜੇਂਸੀ Truescoop ਦੁਆਰਾ ਪ੍ਰਕਾਸ਼ਿਤ ਲੇਖ ਮਿਲਿਆ। ਰਿਪੋਰਟ ਦੇ ਮੁਤਾਬਿਕ, ਸੋਸਲ ਮੀਡਿਆ ਤੇ ਵਾਇਰਲ ਹੋ ਰਹੀ ਖਬਰ ਫਰਜ਼ੀ ਹੈ। ਪੰਜਾਬ ਸਰਕਾਰ ਨੇ ਨਾਈਟ ਕਰਫਿਊ ਦੇ ਸਮੇਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਅਸੀਂ ਵਾਇਰਲ ਹੋ ਰਹੀ ਖਬਰ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਧਿਕਾਰਿਕ ਵੈਬਸਾਈਟ ਅਤੇ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਓਥੇ ਵੀ ਸਾਨੂੰ ਵਾਇਰਲ ਖਬਰ ਦੇ ਬਾਰੇ ਵਿੱਚ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਅਸੀਂ ਆਪਣੀ ਸਰਚ ਨੂੰ ਜਾਰੀ ਰੱਖਦਿਆਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਪੱਤਰਕਾਰ ਰਾਜੀਵ ਸ਼ਰਮਾ ਦੀ ਪੋਸਟ ਮਿਲੀ। ਵਾਇਰਲ ਹੋ ਰਹੀ ਵੀਡੀਓ ਨੂੰ ਪੋਸਟ ਕਰਦਿਆਂ ਰਾਜੀਵ ਸ਼ਰਮਾ ਨੇ ਲਿਖਿਆ, ‘ਨਾਈਟ ਕਰਫਿਊ ਦੇ ਸਮੇਂ ਬਾਰੇ ਵਾਇਰਲ ਹੋ ਰਹੀ ਇਹ ਵੀਡੀਓ ਪੁਰਾਣੀ ਹੈ। ਸਰਕਾਰ ਵੱਲੋਂ ਨਾਈਟ ਕਰਫਿਊ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ।’

ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿੱਚ ਨਿਊਜ਼ 18 ਪੰਜਾਬੀ ਦੇ ਪੱਤਰਕਾਰ ਗੌਰਵ ਸ਼ੁਕਲਾ ਨੇ ਸਪਸ਼ਟੀਕਰਨ ਦਿੱਤਾ। ਗੌਰਵ ਸ਼ੁਕਲਾ ਨੇ ਨਿਊਜ਼ 18 ਪੰਜਾਬ ਤੋਂ ਲਾਈਵ ਹੋਕੇ ਵਾਇਰਲ ਵੀਡੀਓ ਦੇ ਬਾਰੇ ਵਿੱਚ ਸਪਸ਼ਟੀਕਰਨ ਦਿੱਤਾ। ਸਪਸ਼ਟੀਕਰਨ ਦਿੰਦਿਆਂ ਉਹਨਾਂ ਨੇ ਕਿਹਾ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਤੇ ਪਿਛਲੇ ਸਾਲ ਦੀ ਹੈ। ਉਹਨਾਂ ਨੇ ਕਿਹਾ ਕਿ ਵੀਡੀਓ ਨੂੰ ਮੁੜ ਤੋਂ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।

ਸਰਚ ਦੇ ਦੌਰਾਨ ਸਾਨੂੰ ਲੁਧਿਆਣਾ ਡੀਪੀਆਰਓ ਦੇ ਫੇਸਬੁੱਕ ਪੇਜ ਤੇ ਵਾਇਰਲ ਖਬਰ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ ਜਿਥੇ ਉਹਨਾਂ ਨੇ ਸਪਸ਼ਟ ਕੀਤਾ ਕਿ ਵਾਇਰਲ ਹੋ ਰਹੀ ਖਬਰ ਫਰਜ਼ੀ ਹੈ। ਪੰਜਾਬ ਸਰਕਾਰ ਅਤਵ ਪ੍ਰਸ਼ਾਸ਼ਨ ਨੇ ਇਸ ਤਰ੍ਹਾਂ ਦਾ ਕੋਈ ਫੈਸਲਾ ਨਹੀਂ ਲਿਆ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖਬਰ ਨੂੰ ਫਰਜ਼ੀ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਖਬਰ ਪੁਰਾਣੀ ਹੈ ਜਿਸਨੂੰ ਮੁੜ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Sources
https://www.facebook.com/dproludhianapage/photos/a.2070714809638769/3953211951389036/
https://www.facebook.com/RajivSharmaJournalist/posts/2893364037541868
https://www.facebook.com/778774518952814/videos/806826963590484
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044