ਦਿੱਲੀ ਦੀਆਂ ਬਰੂਹਾਂ ਤੇ ਸਾਲ ਭਰ ਤੋਂ ਚੱਲ ਰਹੇ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਪੰਜਾਬ ਪਰਤਣ ਤੇ ਕਿਸਾਨ ਆਗੂਆਂ ਤੇ ਲੀਡਰਾਂ ਦਾ ਥਾਂ ਥਾਂ ਤੇ ਸਵਾਗਤ ਕੀਤਾ ਗਿਆ। ਕਿਸਾਨਾਂ ਵੱਲੋਂ ਸਿੰਘ ਅਤੇ ਟੀਕਰੀ ਬਾਰਡਰ ਤੋਂ Delhi Fateh March ਦੇ ਰੂਪ ਵਿੱਚ ਮਾਰਚ ਕੱਢਿਆ ਗਿਆ ਅਤੇ ਪੰਜਾਬ ਪਹੁੰਚਣ ਤੇ ਕਿਸਾਨਾਂ ਦਾ ਥਾਂ ਥਾਂ ਤੇ ਫੁੱਲਾਂ ਦੀ ਵਰਖਾ ਕਰ ਅਤੇ ਲੱਡੂ ਖੁਆ ਕੇ ਸਵਾਗਤ ਕੀਤਾ ਗਿਆ।
ਸੋਸ਼ਲ ਮੀਡੀਆ ਤੇ ਦਿੱਲੀ ਫਤਿਹ ਮਾਰਚ ਦੀਆਂ ਕਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਕਿਸਾਨ ਭੰਗੜੇ ਪਾਉਂਦੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੀ ਖੁਸ਼ੀ ਮਨਾ ਰਹੇ ਹਨ। ਸੋਸ਼ਲ ਮੀਡੀਆ ਤੇ ਕਿਸਾਨ ਅੰਦੋਲਨ ਦੀ ਸਮਾਪਤੀ ਤੇ ਫਤਿਹ ਮਾਰਚ ਟ੍ਰੈਂਡ ਕਰ ਰਿਹਾ ਸੀ।
ਇਸ ਸਭ ਦੇ ਵਿੱਚ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਟਰੈਕਟਰਾਂ, ਕਾਰਾਂ ਅਤੇ ਜੀਪਾਂ ਨੂੰ ਕਾਫ਼ਲੇ ਦੇ ਰੂਪ ਵਿੱਚ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰਾਂ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਫਤਿਹ ਮਾਰਚ ਦੀ ਹੈ।
ਫੇਸਬੁੱਕ ਯੂਜ਼ਰ ‘ਬਲਵੰਤ ਸਿੱਧੂ’ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਦਿੱਲੀ ਫਤਿਹ ਮੋਰਚੇ ਤੋਂ ਵਾਪਸੀ ਦੀ ਤਸਵੀਰ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੋਰ ਦੇ ਨਾਲ ਦੇਖਿਆ ਜਿਸ ਵਿੱਚ ਸਾਨੂੰ ਚੰਡੀਗੜ੍ਹ ਨੂੰ ਜਾਣ ਵਾਲਾ ਸਾਈਨ ਬੋਰਡ ਦੂਜੀ ਤਰਫ਼ ਦਿਖਿਆ। ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨਾਮਵਰ ਮੀਡੀਆ ਸੰਸਥਾਨ ‘ਫਰਸਟਪੋਸਟ’ ਦੁਆਰਾ ਜਨਵਰੀ 27, 2021 ਪ੍ਰਕਾਸ਼ਿਤ ਆਰਟੀਕਲ ਵਿੱਚ ਅਪਲੋਡ ਮਿਲੀ। ਫਸਟਪੋਸਟ ਦੁਆਰਾ ਪ੍ਰਕਾਸ਼ਿਤ ਆਰਟੀਕਲਾਂ ਵਿੱਚ ਅਪਲੋਡ ਕੀਤੀ ਗਈ ਇਸ ਤਸਵੀਰ ਨੂੰ ਲੈ ਕੇ ਐਸੋਸੀਏਟ ਪ੍ਰੈੱਸ ਨੂੰ ਕ੍ਰੈਡਿਟ ਦਿੱਤਾ ਗਿਆ ਸੀ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਐਸੋਸੀਏਟ ਪ੍ਰੈੱਸ ਦੀ ਵੈੱਬਸਾਈਟ ਤੇ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇੱਕ ਆਰਟੀਕਲ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਪਲੋਡ ਮਿਲੀ। ਅਸੀਂ ਪਾਇਆ ਕਿ ਇਸ ਤਸਵੀਰ ਨੂੰ ਐਸੋਸੀਏਟ ਪ੍ਰੈੱਸ ਦੇ ਫੋਟੋ ਜਰਨਲਿਸਟ ਦਿਨੇਸ਼ ਜੋਸ਼ੀ ਨੇ ਖਿੱਚਿਆ ਸੀ।

ਆਪਣੀ ਸਰਚ ਦੇ ਦੌਰਾਨ ਸਾਨੂੰ ਇੱਕ ਹੋਰ ਨਾਮਵਰ ਮੀਡੀਆ ਸੰਸਥਾਨ ਇੰਡੀਪੈਂਡੈਂਟ ਦੁਆਰਾ ਵਾਇਰਲ ਹੋ ਰਹੀ ਤਸਵੀਰ ਜਨਵਰੀ 27, 2021 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ। ਇਸ ਆਰਟੀਕਲ ਦੇ ਵਿੱਚ ਵੀ ਤਸਵੀਰ ਦੇ ਲਈ ਐਸੋਸੀਏਟ ਪ੍ਰੈੱਸ ਨੂੰ ਕੈਡਿਟ ਦਿੱਤਾ ਗਿਆ ਸੀ।

ਪੰਜਾਬੀ ਮੀਡੀਆ ਸੰਸਥਾਨ ਡੇਲੀ ਪੋਸਟ ਪੰਜਾਬੀ ਨੇ ਵੀ ਆਪਣੇ ਅਟਕ ਦੇ ਵਿਚ ਇਸ ਤਸਵੀਰ ਨੂੰ ਅਪਲੋਡ ਕੀਤਾ ਸੀ। ਡੇਲੀ ਪੋਸਟ ਪੰਜਾਬੀ ਨੇ ਵੀ ਆਪਣੇ ਆਰਟੀਕਲ ਦੇ ਵਿਚ ਇਸ ਤਸਵੀਰ ਨੂੰ ਅਪਲੋਡ ਕੀਤਾ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਿੱਲੀ ਫਤਹਿ ਮਾਰਚ ਦੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ ਜਿਸ ਨੂੰ ਦਿੱਲੀ ਫਤਹਿ ਮਾਰਚ ਦਾ ਦੱਸਦਿਆਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Our Sources
Associated Press: https://apnews.com/article/india-farmers-protest-explained-1ccbf48d76a55a1061f40d9a1e951314
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ